Abohar News: ਅਬੋਹਰ `ਚ ਨਗਰ ਨਿਗਮ ਚੋਣ ਦੌਰਾਨ ਪੁਲਿਸ ਦਾ ਲਾਠੀਚਾਰਜ; ਸ਼ਰਾਰਤੀ ਅਨਸਰਾਂ ਨੂੰ ਭਜਾਇਆ
Abohar News: ਪੰਜਾਬ ਦੀਆਂ 5 ਨਗਰ ਨਿਗਮਾਂ ਵਿੱਚ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ।
Abohar News: ਪੰਜਾਬ ਦੀਆਂ 5 ਨਗਰ ਨਿਗਮਾਂ ਵਿੱਚ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਿੰਗ ਖਤਮ ਹੁੰਦੇ ਹੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ।
1 ਵਜੇ ਤੱਕ 41 ਫੀਸਦੀ ਵੋਟਿੰਗ ਹੋ ਚੁੱਕੀ ਹੈ। ਅਬੋਹਰ ਨਗਰ ਨਿਗਮ ਦੇ ਬੂਥ ਦੇ ਬਾਹਰ ਪੁਲਿਸ ਨੇ ਕੁਝ ਸ਼ਰਾਰਤੀ ਅਨਸਰਾਂ 'ਤੇ ਲਾਠੀਚਾਰਜ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਨੌਜਵਾਨ ਜ਼ਬਰਦਸਤੀ ਬੂਥ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਜਿਨ੍ਹਾਂ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਇਸ ਤੋਂ ਬਾਅਦ ਬਲ ਦੀ ਵਰਤੋਂ ਕੀਤੀ ਗਈ।
ਜਾਣਕਾਰੀ ਅਨੁਸਾਰ ਪੁਲਿਸ ਨੇ ਅਬੋਹਰ ਨਗਰ ਨਿਗਮ ਦੇ ਬੂਥ ਦੇ ਬਾਹਰ ਕੁਝ ਸ਼ਰਾਰਤੀ ਅਨਸਰਾਂ 'ਤੇ ਲਾਠੀਚਾਰਜ ਕੀਤਾ ਹੈ। ਜਦੋਂ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨਹੀਂ ਮੰਨੇ ਅਤੇ ਜ਼ਬਰਦਸਤੀ ਬੂਥ ਦੇ ਅੰਦਰ ਦਾਖਲ ਹੋਣ ਲੱਗੇ। ਇਸ ਦੌਰਾਨ ਉੱਥੇ ਮੌਜੂਦ ਪੁਲਿਸ ਨੇ ਉਨ੍ਹਾਂ 'ਤੇ ਲਾਠੀਚਾਰਜ ਕੀਤਾ। ਇਸ ਕਾਰਨ ਇਕਦਮ ਭੱਜ ਦੌੜ ਦਾ ਮਾਹੌਲ ਬਣ ਗਿਆ।
ਧਿਆਣਾ ਦੇ ਮੁੱਲਾਂਪੁਰ ਦਾਖਾ 'ਚ ਨਗਰ ਕੌਂਸਲ ਚੋਣਾਂ ਦੌਰਾਨ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਵਿਚਾਲੇ ਝੜਪ ਹੋ ਗਈ। ਇਸ ਦੇ ਨਾਲ ਹੀ ਪਟਿਆਲਾ 'ਚ ਭਾਜਪਾ ਉਮੀਦਵਾਰ ਨੇ ਪੈਟਰੋਲ ਪਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਅੰਮ੍ਰਿਤਸਰ ਦੇ ਵਾਰਡ 85 ਵਿੱਚ ਆਮ ਆਦਮੀ ਪਾਰਟੀ ਅਤੇ ਆਜ਼ਾਦ ਉਮੀਦਵਾਰ ਦੇ ਸਮਰਥਕਾਂ ਵਿੱਚ ਝਗੜਾ ਹੋ ਗਿਆ।
ਇਹ ਵੀ ਪੜ੍ਹੋ : UDID Card 'ਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ
ਇੱਥੇ 44 ਨਗਰ ਕੌਂਸਲਾਂ ਵਿੱਚ ਵੀ ਵੋਟਿੰਗ ਚੱਲ ਰਹੀ ਹੈ। ਜਿਨ੍ਹਾਂ ਨਿਗਮਾਂ 'ਚ ਵੋਟਿੰਗ ਹੋ ਰਹੀ ਹੈ, ਉਨ੍ਹਾਂ 'ਚ ਕਾਂਗਰਸ ਦੇ 4 ਅਤੇ ਭਾਜਪਾ ਦੇ 1 ਮੇਅਰ ਸਨ। ਹਾਲਾਂਕਿ ਹੁਣ ਦੋ ਮੇਅਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਅਤੇ ਕਾਂਗਰਸ ਵਿੱਚੋਂ ਇੱਕ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ।
ਇਹ ਵੀ ਪੜ੍ਹੋ : Faridkot News: ਕਾਰ ਸਵਾਰ ਲੁਟੇਰਿਆਂ ਨੇ ਬੰਦੂਕ ਦੇ ਦਮ 'ਤੇ ਸਬਜ਼ੀ ਵਿਕਰੇਤਾ ਤੋਂ ਲੁੱਟੀ ਨਕਦੀ