Jalalabad News: ਜਲਾਲਾਬਾਦ ਵਿੱਚ ਨਾਜਾਇਜ਼ ਮਾਈਨਿੰਗ ਬੇਖੌਫ ਚੱਲ ਰਹੀ ਹੈ। ਜਲਾਲਾਬਾਦ ਦੇ ਪਿੰਡ ਸੁਖੇਰਾ ਬੋਦਲਾ ਵਿੱਚ ਨਾਜਾਇਜ਼ ਮਾਈਨਿੰਗ ਦਾ ਕਾਰੋਬਾਰ ਸ਼ਰੇਆਮ ਧੰਦਾ ਚੱਲ ਰਿਹਾ ਸੀ। ਭਿਣਕ ਲੱਗਣ ਉਤੇ ਪੁਲਿਸ ਅਤੇ ਮਾਈਨਿੰਗ ਵਿਭਾਗ ਨੇ ਮਿਲ ਕੇ ਸਾਂਝੇ ਤੌਰ ਉਤੇ ਛਾਪਾ ਮਾਰਿਆ।


COMMERCIAL BREAK
SCROLL TO CONTINUE READING

ਪੁਲਿਸ ਦੀ ਛਾਪੇਮਾਰੀ ਦੇਖ ਕੇ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਏ ਪਰ ਪੁਲਿਸ ਨੇ ਕਰੀਬ 38 ਵਾਹਨਾਂ ਨੂੰ ਆਪਣੇ ਕਬਜ਼ੇ ਲੈ ਲਿਆ ਹੈ, ਜਿਸ ਵਿੱਚ ਪੋਕਲੇਨ, ਜੀਸੀਬੀ ਅਤੇ ਟਰੈਕਟਰ-ਟਰਾਲੀਆਂ ਸ਼ਾਮਲ ਹਨ। ਇਸ ਮਾਮਲੇ ਵਿੱਚ ਅਣਪਛਾਤੇ ਲੋਕਾਂ ਖਿਲਾਫ਼ ਮੁਕੱਦਮਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ।


ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਨਿਰਦੇਸ਼ਾਂ ਉਤੇ ਜ਼ਿਲ੍ਹਾ ਪੁਲਿਸ ਟੀਮ ਅਤੇ ਮਾਈਨਿੰਗ ਵਿਭਾਗ ਨੇ ਮਿਲਕੇ ਜਲਾਲਾਬਾਦ ਦੇ ਪਿੰਡ ਸੁਖੇਰਾ ਬੋਦਲਾ ਵਿੱਚ ਚੱਲ ਰਹੀ ਨਾਜਾਇਜ਼ ਮਾਈਨਿੰਗ ਉਤੇ ਛਾਪੇਮਾਰੀ ਕੀਤੀ।


ਉਨ੍ਹਾਂ ਨੇ ਦੱਸਿਆ ਕਿ ਨਾਜਾਇਜ਼ ਮਾਈਨਿੰਗ ਜ਼ੋਰਾਂ ਉਤੇ ਚੱਲ ਰਹੀ ਸੀ। ਵੱਡੀਆਂ-ਵੱਡੀਆਂ ਮਸ਼ੀਨਾਂ ਸ਼ਰੇਆਮ ਰੇਤ ਦੀਆਂ ਟਰਾਲੀਆਂ ਭਰ ਰਹੀਆਂ ਸਨ। ਪੁਲਿਸ ਦੀ ਛਾਪੇਮਾਰੀ ਦੇਖ ਕੇ ਮੁਲਜ਼ਮ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ ਜਦਕਿ ਪੁਲਿਸ ਨੇ ਇਸ ਮਾਮਲੇ ਵਿੱਚ ਪੋਕਲੋਨ, ਜੇਸੀਬੀ ਅਤੇ ਟਰੈਕਟਰ-ਟਰਾਲੀਆਂ ਆਪਣੇ ਕਬਜ਼ੇ ਵਿੱਚ ਲੈ ਲਈਆਂ ਹਨ। ਪੁਲਿਸ ਅਤੇ ਮਾਈਨਿੰਗ ਵਿਭਾਗ ਦੀ ਟੀਮ ਦੇ ਆਉਣ ਦੀ ਖਬਰ ਮਗਰੋਂ ਨਾਜਾਇਜ਼ ਮਾਈਨਿੰਗ ਕਰ ਰਹੇ ਲੋਕਾਂ ਵਿੱਚ ਭੱਜ ਦੌੜ ਮਚ ਗਈ ਅਤੇ ਉਹ ਵੱਡੀ ਗਿਣਤੀ ਵਿੱਚ ਉਥੋਂ ਫ਼ਰਾਰ ਹੋ ਗਏ। ਪੁਲਿਸ ਅਤੇ ਮਾਈਨਿੰਗ ਵਿਭਾਗ ਦੀ ਟੀਮ ਨੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਅਗਲੀ ਕਾਰਵਾਈ ਆਰੰਭ ਦਿੱਤੀ ਹੈ।


ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਮੁੜ ਵਧਿਆ ਤਾਪਮਾਨ, ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਘੱਟ! ਜਾਣੋ ਆਪਣੇ ਸ਼ਹਿਰ ਦਾ ਹਾਲ


ਦੱਸਿਆ ਜਾ ਰਿਹਾ ਹੈ ਕਿ ਕਰੀਬ 38 ਵਾਹਨਾਂ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲਿਆ ਹੈ। ਜਿਸ ਵਿੱਚ ਮਾਮਲੇ ਵਿੱਚ ਅਣਪਛਾਤੇ ਲੋਕਾਂ ਖਿਲਾਫ਼ ਪਰਚਾ ਵੀ ਦਰਜ ਕਰ ਲਿਆ ਹੈ। ਹੁਣ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ ਕਿ ਆਖਰਕਾਰ ਨਾਜਾਇਜ਼ ਮਾਈਨਿੰਗ ਕੌਣ ਚਲਾ ਰਿਹਾ ਸੀ।


ਇਹ ਵੀ ਪੜ੍ਹੋ : Chandigarh News: ਨਹੀਂ ਰਹੇ ਪਰਲ ਗਰੁੱਪ ਦੇ ਚੇਅਰਮੈਨ ਨਿਰਮਲ ਸਿੰਘ ਭੰਗੂ