Police Raid News:  ਅੱਤਵਾਦੀ ਲਖਬੀਰ ਲੰਡਾ ਤੇ ਉਸ ਦੇ ਸਾਥੀਆਂ ਦੇ ਘਰ ਤੇ ਟਿਕਾਣਿਆਂ ਉਤੇ ਫਿਰੋਜ਼ਪੁਰ ਪੁਲਿਸ ਨੇ ਛਾਪੇਮਾਰੀ ਕੀਤੀ। ਪੁਲਿਸ ਨੇ ਲਗਭਗ 48 ਟਿਕਾਣਿਆਂ ਉਤੇ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ ਕਈ ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਹੈ।


COMMERCIAL BREAK
SCROLL TO CONTINUE READING

ਸੋਮਵਾਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਵੱਲੋਂ ਜ਼ਿਲ੍ਹੇ ਦੇ ਕਸਬੇ, ਮਖੂ, ਮੱਲਾਂਵਾਲਾ, ਜ਼ੀਰਾ, ਤਲਵੰਡੀ ਭਾਈ ਤੇ ਮੁੱਦਕੀ ਆਦਿ ਦੀਆਂ ਕਰੀਬ 48 ਥਾਵਾਂ ਉਪਰ ਛਾਪੇਮਾਰੀ ਕਰਦਿਆਂ ਗੈਂਗਸਟਰ ਦੇ ਕਈ ਕਰਿੰਦਿਆਂ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ ਹੈ। ਐੱਸਪੀ ਇੰਟੈਲੀਜੈਂਸ ਰਣਧੀਰ ਕੁਮਾਰ ਨੇ ਦੱਸਿਆ ਕਿ ਬੀਤੇ ਕੁਝ ਦਿਨਾਂ ਤੋਂ ਗੈਂਗਸਟਰ ਲਖਵੀਰ ਸਿੰਘ ਲੰਡਾ ਹਰੀ ਕੇ ਦੇ ਨਾਂ ’ਤੇ ਲੋਕਾਂ ਨੂੰ ਆਉਂਦੀਆਂ ਫੋਨ ਕਾਲਾਂ ’ਤੇ ਐਕਸ਼ਨ ਲੈਂਦਿਆਂ ਪੁਲਿਸ ਵੱਲੋਂ ਉਪਰੋਕਤ ਗੈਂਗਸਟਰ ਦੇ ਜ਼ਿਲ੍ਹੇ ਵਿਚਲੇ ਸਾਥੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।


ਉਨ੍ਹਾਂ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਵਿਚ ਕਿਸੇ ਵੀ ਗੈਰ ਸਮਾਜੀ ਅਨਸਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਕੰਮ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਇਕੱਠੇ 48 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ। ਇਸ ਮਾਮਲੇ ਵਿੱਚ ਜਿੰਨੇ ਵੀ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਜਾਵੇਗਾ, ਇਸ ਸਬੰਧੀ ਸ਼ਾਮ ਤੱਕ ਮੀਡੀਆ ਨਾਲ ਜਾਣਕਾਰੀ ਸਾਂਝੀ ਕਰ ਦਿੱਤੀ ਜਾਵੇਗੀ।


ਕਾਬਿਲੇਗੌਰ ਹੈ ਕਿ ਜਾਂਚ ਏਜੰਸੀ ਐਨਆਈਏ ਨੇ ਗੈਂਗਸਟਰ ਤੇ ਅੱਤਵਾਦੀ ਗਠਜੋੜ ਖਿਲਾਫ਼ ਵੱਡਾ ਐਕਸ਼ਨ ਵਿੱਢਿਆ ਹੋਇਆ ਹੈ। ਐਨਆਈਏ ਦੀਆਂ ਟੀਮਾਂ ਨੇ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਨਾਮ ਨਸ਼ਰ ਕਰਕੇ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਹੈ।


ਇਹ ਵੀ ਪੜ੍ਹੋ : India Canada Relations: ਕੈਨੇਡੀਅਨ ਰੱਖਿਆ ਮੰਤਰੀ ਦਾ ਵੱਡਾ ਬਿਆਨ- ਭਾਰਤ ਨਾਲ ਸਬੰਧ ਸਾਡੇ ਲਈ 'ਮਹੱਤਵਪੂਰਨ'


ਗੌਰਤਲਬ ਹੈ ਕਿ ਭਾਰਤ ਜਾਂਚ ਏਜੰਸੀਆਂ ਨੇ ਖਾਲਿਸਤਾਨੀਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਇਸ ਤਹਿਤ ਭਾਰਤ ਸਰਕਾਰ ਨੇ ਸਾਰੀਆਂ ਜਾਂਚ ਏਜੰਸੀਆਂ ਨੂੰ ਕਿਹਾ ਕਿ ਉਹ ਦੇਸ਼-ਵਿਦੇਸ਼ (ਅਮਰੀਕਾ, ਆਸਟ੍ਰੇਲੀਆ, ਕੈਨੇਡਾ ਅਤੇ ਯੂ.ਕੇ.) ਵਿੱਚ ਬੈਠੇ ਖਾਲਿਸਤਾਨੀ ਅੱਤਵਾਦੀਆਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਦੀ ਭਾਰਤ ਦੀ OCI- (ਓਵਰਸੀਜ਼ ਸਿਟੀਜ਼ਨਸ਼ਿਪ) ਰੱਦ ਕਰਨ ਤਾਂ ਜੋ ਉਹ ਭਾਰਤ ਨਾ ਆ ਸਕਣ। ਇਸ ਤੋਂ ਇਲਾਵਾ ਦੇਸ਼ ਵਿੱਚ ਖਾਲਿਸਤਾਨੀਆਂ ਦੇ ਅਤੇ ਉਸ ਦੇ ਪਰਿਵਾਰ ਦੇ ਨਾਂ 'ਤੇ ਜਾਇਦਾਦਾਂ ਦੀ ਸ਼ਨਾਖਤ ਕਰਕੇ ਜ਼ਬਤ ਦੀ ਕਾਰਵਾਈ ਕਰਨ ਲਈ ਕਿਹਾ ਹੈ।


ਇਹ ਵੀ ਪੜ੍ਹੋ : Kulhad Pizza Couple Video: ਕੁਲੜ ਪੀਜ਼ਾ ਜੋੜੇ ਦੇ ਹੱਕ 'ਚ ਆਏ WWE ਪਲੇਅਰ ਵਿੱਕੀ ਥਾਮਸ, ਵੀਡੀਓ ਨੂੰ ਸ਼ੇਅਰ ਨਾ ਕਰਨ ਦੀ ਕੀਤੀ ਅਪੀਲ