Zirakpur Spa Centre Raid News: ਜ਼ੀਰਕਪੁਰ ਪੁਲਿਸ ਨੇ ਵੀਆਈਪੀ ਰੋਡ ’ਤੇ ਸਥਿਤ ਟ੍ਰਿਪਲ ਸੀ ਕਮਰਸ਼ੀਅਲ ਪ੍ਰਾਜੈਕਟ ਵਿੱਚ ਚੱਲ ਰਹੇ ਸਪਾ ਸੈਂਟਰ ’ਤੇ ਛਾਪਾ ਮਾਰਿਆ। ਇਸ ਤੋਂ ਘਬਰਾ ਕੇ ਇਕ ਲੜਕੀ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਅਤੇ ਉਸ ਦੀ ਮੌਤ ਹੋ ਗਈ। ਪੁਲਿਸ ਇਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਹੀ ਹੈ। ਫਿਲਹਾਲ ਸਪਾ ਸੈਂਟਰ 'ਤੇ ਪੁਲਸ ਤਾਇਨਾਤ ਹੈ ਅਤੇ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ। 


COMMERCIAL BREAK
SCROLL TO CONTINUE READING

ਇਸ ਸਬੰਧੀ ਐਸਪੀ ਦਿਹਾਤੀ ਮੁਹਾਲੀ ਮਨਪ੍ਰੀਤ ਸਿੰਘ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਲੜਕੀ ਨੇ ਜ਼ੀਰਕਪੁਰ ਦੇ ਇੱਕ ਸਪਾ ਸੈਂਟਰ ਵਿੱਚ ਛਾਲ ਮਾਰ ਦਿੱਤੀ ਹੈ ਅਤੇ ਇੱਕ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਹੈ। 


ਇਹ ਵੀ ਪੜ੍ਹੋ: Faridkot Firing Case: ਫਰੀਦਕੋਟ 'ਚ ਘਰ ਦੇ ਮਾਲਕ 'ਤੇ ਨੌਜਵਾਨ ਨੇ ਚਲਾਈਆਂ ਗੋਲੀਆਂ, ਪੀੜਤ ਦੀ ਜਾਨ ਬਾਲ- ਬਾਲ ਬਚੀ

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਲੜਕੀ ਐਸਪੀ ਸੈਂਟਰ ਵਿੱਚ ਕੰਮ ਕਰਦੀ ਸੀ ਅਤੇ ਜਿਵੇਂ ਹੀ ਉਸ ਨੂੰ ਪੁਲਿਸ ਦੀ ਛਾਪੇਮਾਰੀ ਦੀ ਸੂਚਨਾ ਮਿਲੀ ਤਾਂ ਡਰ ਦੇ ਮਾਰੇ ਲੜਕੀ ਨੇ ਸਪਾ ਸੈਂਟਰ ਦੀ ਚੌਥੀ ਮੰਜ਼ਿਲ ਦੀ ਪਿਛਲੀ ਖਿੜਕੀ ਤੋਂ ਛਾਲ ਮਾਰ ਦਿੱਤੀ। ਮੌਕੇ 'ਤੇ ਪੁੱਜੀ ਪੁਲਿਸ ਨੇ ਬੱਚੀ ਨੂੰ ਚੁੱਕ ਕੇ ਵੀਆਈਪੀ ਰੋਡ 'ਤੇ ਸਥਿਤ ਇਕ ਨਿੱਜੀ ਹਸਪਤਾਲ ਪਹੁੰਚਾਇਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।