Dera Bassi: ਸੈਣੀ ਫਾਰਮ ਹਾਊਸ `ਤੇ ਛਾਪਾ ਮਾਰਕੇ ਪੁਲਿਸ ਨੇ 450 ਅਫ਼ੀਮ ਦੇ ਬੂਟੇ, 880 ਕਲੀਆਂ ਅਤੇ ਲਾਲ ਫੁੱਲ ਬਰਾਮਦ ਕੀਤੇ
Dera Bassi: ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਫ਼ੀਮ ਦੇ ਬੂਟੇ ਕਬਜ਼ੇ `ਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਹਰਵਿੰਦਰ ਸਿੰਘ ਖ਼ਿਲਾਫ਼ ਚਾਰ ਸਾਲ ਪਹਿਲਾਂ ਕਤਲ ਦਾ ਮਾਮਲਾ ਵੀ ਦਰਜ ਹੋਇਆ ਸੀ।
Dera Bassi: ਡੇਰਾਬੱਸੀ ਪੁਲਿਸ ਨੇ ਅੰਬਾਲਾ ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਸਥਿਤ ਇੰਡਸ ਵੈਲੀ ਮੈਦਾਨ ਦੇ ਪਿੱਛੇ ਸਥਿਤ ਸੈਣੀ ਫ਼ਾਰਮ ਹਾਊਸ 'ਤੇ ਛਾਪਾ ਮਾਰਕੇ ਅਫ਼ੀਮ ਦੇ ਸੈਂਕੜੇ ਪੌਦੇ, ਫ਼ਲੀਆਂ ਅਤੇ ਲਾਲ ਫੁੱਲ ਬਰਾਮਦ ਕੀਤੇ ਹਨ। ਡੇਰਾਬੱਸੀ ਦੇ ਏਐੱਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਡੋਡਾ, ਫੁੱਲ, ਡੋਡਾ 880 ਸਮੇਤ ਪੌਦਿਆਂ ਦੀ ਗਿਣਤੀ 450 ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਨੇ ਮੌਕੇ 'ਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਏਐੱਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਥਾਣਾ ਮੁਖੀ ਡੇਰਾਬੱਸੀ ਅਜੀਤੇਸ਼ ਕੌਸ਼ਲ ਸਮੇਤ ਇਕ ਦਰਜਨ ਪੁਲਿਸ ਮੁਲਾਜ਼ਮਾਂ ਦੇ ਨਾਲ ਬਾਅਦ ਦੁਪਹਿਰ ਮੌਕੇ 'ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਡੇਰਾਬੱਸੀ ਦੇ ਰਹਿਣ ਵਾਲੇ ਹਰਵਿੰਦਰ ਸਿੰਘ ਸੈਣੀ ਪੁੱਤਰ ਸਰਬਣ ਸੈਣੀ ਦੇ ਖੇਤਾਂ ਦੇ ਨਾਲ ਲੱਗੀਆਂ ਅਫ਼ੀਮ ਦੀਆਂ ਝਾੜੀਆਂ ਦੇਖੀਆਂ ਗਈਆਂ। ਪੁਲਿਸ ਨੇ ਇਨ੍ਹਾਂ ਪੌਦਿਆਂ ਨੂੰ ਪੁੱਟ ਦਿੱਤਾ ਅਤੇ ਕਲੀਆਂ ਅਤੇ ਫੁੱਲਾਂ ਸਮੇਤ ਪੌਦਿਆਂ ਦੀ ਗਿਣਤੀ ਕੀਤੀ। ਉਨ੍ਹਾਂ ਦੱਸਿਆ ਕਿ ਗਿਣਤੀ ਕਰਨ ਉਪਰੰਤ ਬਰਾਮਦ ਕੀਤੇ ਪੌਦਿਆਂ ਦੀ ਕੁੱਲ ਗਿਣਤੀ ਅੱਠ ਸੌ ਦੇ ਕਰੀਬ ਹੋਈ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਵਿੱਚ 1 ਜੂਨ ਨੂੰ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ
ਦੱਸਣਯੋਗ ਹੈ ਕਿ ਖੇਤ ਮਾਲਕ ਹਰਵਿੰਦਰ ਸਿੰਘ ਨੇ ਇਸ ਸਾਲ ਹੀ ਅਫ਼ੀਮ ਦੀ ਖੇਤੀ ਸ਼ੁਰੂ ਕੀਤੀ ਸੀ। ਏਐੱਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਪੁਲਿਸ ਨੇ ਕਿਸਾਨ ਹਰਵਿੰਦਰ ਸਿੰਘ ਪੁੱਤਰ ਸਰਵਣ ਸਿੰਘ ਨੂੰ ਮੌਕੇ ਤੋਂ ਗਿ੍ਫ਼ਤਾਰ ਕਰ ਲ਼ਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਫ਼ੀਮ ਦੇ ਬੂਟੇ ਕਬਜ਼ੇ 'ਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਹਰਵਿੰਦਰ ਸਿੰਘ ਖ਼ਿਲਾਫ਼ ਚਾਰ ਸਾਲ ਪਹਿਲਾਂ ਕਤਲ ਦਾ ਮਾਮਲਾ ਵੀ ਦਰਜ ਹੋਇਆ ਸੀ।
ਇਹ ਵੀ ਪੜ੍ਹੋ: Bathinda Kidnapping News: ਬਠਿੰਡਾ ਪੁਲਿਸ ਨੇ ਵਪਾਰੀ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ