Narayan Singh Chaura: ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਧਾਰਮਿਕ ਸੇਵਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦੇ ਦੋ ਦਿਨ ਦੇ ਰਿਮਾਂਡ 'ਚ ਵਾਧਾ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਪੁਲਿਸ ਨੇ ਨਰਾਇਣ ਸਿੰਘ ਚੌੜਾ ਦਾ ਤਿੰਨ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁੜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਪੁਲਿਸ ਨੇ ਪੰਜ ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਸਿਰਫ਼ ਦੋ ਦਿਨ ਦਾ ਰਿਮਾਂਡ ਮਨਜ਼ੂਰ ਕਰ ਲਿਆ।
ਨਰਾਇਣ ਚੌੜਾ ਦੇ ਵਕੀਲ ਨੇ ਕਿਹਾ ਕਿ 2 ਤੇ 4 ਦਸੰਬਰ ਦੀ ਸੀਸੀਟੀਵੀ ਫੁਟੇਜ ਅਜੇ ਤੱਕ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ। ਫੁਟੇਜ ਮੁਹੱਈਆ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਅਪੀਲ ਕੀਤੀ ਗਈ ਹੈ। 


COMMERCIAL BREAK
SCROLL TO CONTINUE READING

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ.ਸੀ.ਪੀ ਜਸਪਾਲ ਸਿੰਘ ਨੇ ਦੱਸਿਆ ਕਿ ਨਰਾਇਣ ਸਿੰਘ ਚੌੜਾ ਕੋਲੋਂ ਬਰਾਮਦ ਪਿਸਤੌਲ ਪਹਿਲਾਂ ਹੀ ਜ਼ਬਤ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਧਰਮ ਸਿੰਘ ਦੀ ਗ੍ਰਿਫ਼ਤਾਰੀ ਬਾਕੀ ਹੈ। ਪੁਲਿਸ ਨੇ ਅਦਾਲਤ ਤੋਂ ਪੰਜ ਦਿਨ ਦਾ ਰਿਮਾਂਡ ਮੰਗਿਆ ਸੀ ਤਾਂ ਜੋ ਜਾਂਚ ਨੂੰ ਅੱਗੇ ਵਧਾਇਆ ਜਾ ਸਕੇ। ਅਦਾਲਤ ਨੇ ਦੋ ਦਿਨ ਦਾ ਰਿਮਾਂਡ ਦਿੱਤਾ ਹੈ। ਪੁਲਿਸ ਹੁਣ ਚੌੜਾ ਨੂੰ 16 ਦਸੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰੇਗੀ। ਏ.ਸੀ.ਪੀ ਨੇ ਕਿਹਾ ਕਿ ਅਜੇ ਤਫਤੀਸ਼ ਜਾਰੀ ਹੈ ਤੇ ਤਫਤੀਸ਼ ਪੂਰੀ ਹੋਣ ਤੋਂ ਬਾਅਦ ਹੀ ਵਿਸਥਾਰਪੂਰਵਕ ਤੱਥ ਸਾਹਮਣੇ ਆਉਣਗੇ।