Jalandhar News: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜੈਪਾਲ ਭੁੱਲਰ ਗੈਂਗ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3 ਕਿਲੋ ਹੈਰੋਇਨ ਅਤੇ 2 ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਜਾਂਚ 'ਚ ਪਤਾ ਲੱਗਾ ਹੈ ਕਿ ਇਹ ਰੈਕੇਟ ਪਾਕਿਸਤਾਨ ਤੋਂ ਸਰਹੱਦ ਪਾਰ ਤੋਂ ਹੈਰੋਇਨ ਮੰਗਵਾ ਰਿਹਾ ਸੀ। ਜਿਸ ਖਿਲਾਫ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਹੋਰ ਲਿੰਕ ਸਬਧੀ ਜਾਂਚ ਕੀਤੀ ਜਾ ਰਹੀ ਹੈ।


COMMERCIAL BREAK
SCROLL TO CONTINUE READING

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ ਕਿ ਸਬੂੇ ਵਿੱਚ ਨਸ਼ਿਆਂ ਦੀ ਸਪਲਾਈ ਚੇਨ ਨੂੰ ਖ਼ਤਮ ਕਰਨ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵਚਨਬੱਧ ਹੈ।