Bathinda Clash News: ਬਠਿੰਡਾ ਵੱਲ ਜਾ ਰਹੇ ਕਿਸਾਨਾਂ ਦੇ ਕਾਫਲੇ ਨੂੰ ਭੈਣੀਬਾਘਾ `ਚ ਪੁਲਿਸ ਨੇ ਰੋਕਿਆ
Bathinda Clash News: ਭਾਰਤ ਮਾਲਾ ਪ੍ਰੋਜੈਕਟ ਦੇ ਤਹਿਤ ਬਠਿੰਡਾ ਜ਼ਿਲ੍ਹੇ ਦੇ ਪਿੰਡ ਸ਼ੇਰਗੜ੍ਹ ਅਤੇ ਦੁਨੇਵਾਲਾ ਵਿੱਚ ਜ਼ਮੀਨ ਐਕਵਾਇਰ ਕਰਨ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
Bathinda Clash News: ਭਾਰਤ ਮਾਲਾ ਪ੍ਰੋਜੈਕਟ ਦੇ ਤਹਿਤ ਬਠਿੰਡਾ ਜ਼ਿਲ੍ਹੇ ਦੇ ਪਿੰਡ ਸ਼ੇਰਗੜ੍ਹ ਅਤੇ ਦੁਨੇਵਾਲਾ ਵਿੱਚ ਜ਼ਮੀਨ ਐਕਵਾਇਰ ਕਰਨ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਬੀਤੇ ਕੱਲ ਵੀ ਬਠਿੰਡਾ ਜ਼ਿਲ੍ਹੇ ਵਿੱਚ ਵਿਰੋਧ ਕਰਨ ਲਈ ਜਾ ਰਹੇ ਕਿਸਾਨਾਂ ਤੇ ਲਾਠੀਚਾਰਜ ਕੀਤਾ ਗਿਆ ਅਤੇ ਅੱਜ ਵੀ ਪਿੰਡ ਭੈਣੀਬਾਘਾ ਦੇ ਵਿਖੇ ਕਿਸਾਨਾਂ ਨੂੰ ਪੁਲਿਸ ਵੱਲੋਂ ਘੇਰ ਕੇ ਰੱਖਿਆ ਗਿਆ ਹੈ।
ਭਾਰਤ ਸਰਕਾਰ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਦੇ ਤਹਿਤ ਬਣਾਏ ਜਾ ਰਹੇ ਰੋਡ ਲਈ ਕਿਸਾਨਾਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਸ਼ੇਰਗੜ੍ਹ ਤੇ ਦੁਨੇਵਾਲਾ ਵਿੱਚ ਕਿਸਾਨਾਂ ਦੀ ਜ਼ਬਰਦਸਤੀ ਜ਼ਮੀਨ ਐਕਵਾਇਰ ਕਰਨ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਦੋ ਪਿੰਡਾਂ ਵਿੱਚ ਸਰਕਾਰ ਵੱਲੋਂ ਜ਼ਬਰਦਸਤੀ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰਕੇ ਕੰਪਨੀ ਦੇ ਹਵਾਲੇ ਕਰ ਦਿੱਤੀ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ ਵੀ ਵਿਤਕਰਾ ਕੀਤਾ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੋਰਟ ਸ਼ਮੀਰ ਅਤੇ ਪਥਰਾਲਾ ਪਿੰਡ ਵਿੱਚ ਸਰਕਾਰ ਵੱਲੋਂ 70 ਤੋਂ 80 ਲੱਖ ਰੁਪਏ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ ਜਦੋਂ ਕਿ ਇਨ੍ਹਾਂ ਪਿੰਡਾਂ ਦੇ ਅੱਠ ਕਿਲੋਮੀਟਰ ਦੇ ਘੇਰੇ ਵਿੱਚ ਆਉਂਦੀ ਜ਼ਮੀਨ ਦਾ ਸਰਕਾਰ ਵੱਲੋਂ ਕਿਸਾਨਾਂ ਨੂੰ ਮਹਿਜ 48 ਲੱਖ ਰੁਪਏ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਜਿਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਪਿਛਲੇ ਦਿਨਾਂ ਤੋਂ ਉਸ ਜਗ੍ਹਾ ਉਤੇ ਮੋਰਚਾ ਵੀ ਕਿਸਾਨ ਜਥੇਬੰਦੀ ਵੱਲੋਂ ਲਗਾਇਆ ਗਿਆ ਸੀ ਪਰ ਸਰਕਾਰ ਵੱਲੋਂ ਕਿਸਾਨਾਂ ਦਾ ਉਸ ਮੋਰਚੇ ਨੂੰ ਵੀ ਉਖਾੜ ਦਿੱਤਾ ਹੈ ਅਤੇ ਜ਼ਮੀਨਾਂ ਦੇ ਮਾਲਕ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਜ਼ਮੀਨ ਨੂੰ ਜ਼ਬਰਦਸਤੀ ਐਕਵਾਇਰ ਕਰ ਕੰਪਨੀ ਦੇ ਹਵਾਲੇ ਕਰ ਦਿੱਤਾ ਹੈ।
ਇਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਪਿੰਡ ਭੈਣੀਬਾਘਾ ਵਿੱਚੋਂ ਬਠਿੰਡਾ ਵੱਲ ਨੂੰ ਰਵਾਨਾ ਹੋ ਰਹੇ ਕਿਸਾਨਾਂ ਦੇ ਕਾਫਲੇ ਨੂੰ ਪੁਲਿਸ ਵੱਲੋਂ ਰੋਕਿਆ ਗਿਆ ਹੈ ਅਤੇ ਕਿਸਾਨਾਂ ਨੂੰ ਅੱਗੇ ਵਧਣ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦਾ ਬਣਨ ਦਾ ਮੁਆਵਜ਼ਾ ਨਹੀਂ ਦੇਵੇਗੀ ਉਦੋਂ ਤੱਕ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।