Ludhiana News: ਡੱਲੇਵਾਲ ਨੂੰ ਮਿਲਣ ਪੁੱਜੇ ਸਰਬਜੀਤ ਸਿੰਘ ਖਾਲਸਾ ਖ਼ਾਲੀ ਹੱਥ ਪਰਤੇ; ਪੁਲਿਸ ਨੇ ਮਿਲਣ ਦੀ ਨਹੀਂ ਦਿੱਤੀ ਇਜਾਜ਼ਤ
Ludhiana News: ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਉਤੇ ਬੈਠਣ ਦਾ ਐਲਾਨ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਵਾਲਾ ਨੂੰ ਅੱਜ ਸਵੇਰੇ ਕਰੀਬ 2:30 ਵਜੇ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ।
Ludhiana News: ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਉਤੇ ਬੈਠਣ ਦਾ ਐਲਾਨ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਵਾਲਾ ਨੂੰ ਅੱਜ ਸਵੇਰੇ ਕਰੀਬ 2:30 ਵਜੇ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ, ਜਿਨ੍ਹਾਂ ਦੀ ਸਿਹਤ ਜਾਂਚ ਲਈ ਉਨ੍ਹਾਂ ਨੂੰ ਲੁਧਿਆਣਾ ਦੇ ਦਿਆਨੰਦ ਮੈਡੀਕਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਪੁਲਿਸ ਵੱਲੋਂ ਹਸਪਤਾਲ ਦੀ ਪੂਰੀ ਤਰ੍ਹਾਂ ਘੇਰਾਬੰਦੀ ਕੀਤੀ ਹੋਈ ਹੈ ਤੇ ਕਿਸੇ ਨੂੰ ਵੀ ਡੱਲੇਵਾਲਾ ਨਾਲ ਮਿਲਣ ਲਈ ਨਹੀਂ ਦਿੱਤਾ ਜਾ ਰਿਹਾ। ਅੱਜ ਬਾਅਦ ਦੁਪਹਿਰ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਵੀ ਉਨ੍ਹਾਂ ਨੂੰ ਮਿਲਣ ਲਈ ਡੀਐਮਸੀ ਪਹੁੰਚੇ ਸਨ ਪਰ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਜਗਜੀਤ ਸਿੰਘ ਡੱਲੇਵਾਲਾ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ : Punjab Politics: ਸੰਸਦ ਮੈਂਬਰ ਮਲਵਿੰਦਰ ਕੰਗ ਨੇ ਲੋਕ ਸਭਾ ਵਿੱਚ ਬੇਅਦਬੀ ਦੇ ਮੁੱਦੇ 'ਤੇ ਚਰਚਾ ਦੀ ਕੀਤੀ ਮੰਗ
ਇਕ ਵੀਡੀਓ ਬਿਆਨ ਜਾਰੀ ਕਰ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਸਰਕਾਰ ਦਾ ਰਵੱਈਏ ਬੇਹੱਦ ਮਾੜਾ ਹੈ। ਸਵੇਰ ਵੇਲੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਨੂੰ ਪੁਲਿਸ ਨੇ ਸੁੱਤੇ ਪਏ ਨੂੰ ਹਿਰਾਸਤ ਵਿਚ ਲਿਆ, ਜਦੋਂ ਉਹ ਡੱਲੇਵਾਲਾ ਨੂੰ ਮਿਲਣ ਲਈ ਲੁਧਿਆਣਾ ਦੇ ਹਸਪਤਾਲ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਇਹ ਬੇਹੱਦ ਮਾੜੀ ਕਾਰਗੁਜ਼ਾਰੀ ਹੈ। ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣੀਆ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਕਿਸਾਨਾਂ ਨੂੰ ਪੂਰਾ ਸਮਰਥਨ ਹੈ।
ਡੱਲੇਵਾਲ ਦੀ ਭੁੱਖ ਹੜਤਾਲ ਜਾਰੀ
ਪੁਲਿਸ ਨੇ ਐਮਰਜੈਂਸੀ ਵਾਰਡ ਦੇ ਕਮਰੇ ਦੇ ਵਿੱਚ ਉਹਨਾਂ ਨੂੰ ਰੱਖਿਆ ਹੋਇਆ ਹੈ ਅਤੇ ਲਗਾਤਾਰ ਡੱਲੇਵਾਲ 'ਤੇ ਭੁੱਖ ਹੜਤਾਲ ਤੋੜਨ ਸਬੰਧੀ ਪ੍ਰਸ਼ਾਸਨ ਵੱਲੋਂ ਦਬਾਅ ਬਣਾਇਆ ਜਾ ਰਿਹਾ। ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਆਰ-ਪਾਰ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਹਨਾਂ ਨਾਲ ਸਹੀ ਤਰ੍ਹਾਂ ਮੁਲਾਕਾਤ ਵੀ ਨਹੀਂ ਕਰਨ ਦਿੱਤੀ ਜਾ ਰਹੀ।
ਹਾਲਾਂਕਿ ਉਹਨਾਂ ਕਿਹਾ ਕਿ ਅਸੀਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨਾਲ ਸੰਬੰਧਿਤ ਹਾਂ ਪਰ ਇਸ ਦੇ ਬਾਵਜੂਦ ਕਿਸਾਨਾਂ ਦੀ ਮੰਗਾਂ ਸਾਰੀਆਂ ਇੱਕੋ ਹੀ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਰਾਸ਼ਟਰਪਤੀ ਤੱਕ ਵੀ ਉਹਨਾਂ ਨੇ ਆਪਣੇ ਮੰਗ ਪੱਤਰ ਪਹੁੰਚਾਏ ਹਨ ਪਰ ਕਿਸਾਨਾਂ ਦੀ ਕਿਸੇ ਵੀ ਗੱਲ 'ਤੇ ਗੌਰ ਨਹੀਂ ਫਰਮਾਈ ਜਾ ਰਹੀ।
ਕਿਸਾਨਾਂ ਨੂੰ ਨਹੀਂ ਕਰਨ ਦਿੱਤੀ ਜਾ ਰਹੀ ਮੁਲਾਕਾਤ
ਕਾਬਿਲੇਗੌਰ ਹੈ ਕਿ ਬੀਤੇ ਦਿਨ ਖਨੌਰੀ ਬਾਰਡਰ 'ਤੇ ਡੱਲੇਵਾਲ ਵੱਲੋਂ ਅਣਮਿੱਥੇ ਸਮੇਂ ਦੇ ਲਈ ਭੁੱਖ ਹੜਤਾਲ ਕਰਕੇ ਮਰਨ ਵਰਤ 'ਤੇ ਬੈਠਣਾ ਸੀ। ਉਸ ਤੋਂ ਪਹਿਲਾਂ ਹੀ ਪੁਲਿਸ ਨੇ ਉਹਨਾਂ ਨੂੰ ਧਰਨੇ ਵਾਲੀ ਥਾਂ ਤੋਂ ਚੁੱਕ ਕੇ ਹਿਰਾਸਤ ਦੇ ਵਿੱਚ ਲੈ ਲਿਆ ਅਤੇ ਡੀਐਮਸੀ ਹਸਪਤਾਲ 'ਚ ਦਾਖਲ ਕਰਵਾ ਦਿੱਤਾ। ਇਸ ਮਾਮਲੇ 'ਚ ਹਾਲੇ ਤੱਕ ਪੁਲਿਸ ਦਾ ਕੋਈ ਵੀ ਸਪੱਸ਼ਟੀਕਰਨ ਸਾਫ ਨਹੀਂ ਆਇਆ ਹੈ। ਸਿਰਫ ਪੁਲਿਸ ਨੇ ਕਿਹਾ ਹੈ ਕਿ ਅਸੀਂ ਸਿਹਤ ਨੂੰ ਲੈ ਕੇ ਉਹਨਾਂ ਨੂੰ ਡੀਐਮਸੀ ਲਿਆਂਦਾ ਹੈ।
ਇਹ ਵੀ ਪੜ੍ਹੋ : Jalandhar Encounter: ਜਲੰਧਰ ਵਿੱਚ ਪੁਲਿਸ ਐਨਕਾਊਂਟਰ, ਪੁਲਿਸ ਅਤੇ ਲਾਰੈਂਸ ਗਰੁੱਪ ਵਿਚਾਲੇ ਚੱਲੀਆਂ ਗੋਲੀਆਂ