Simar Sandhu News: ਡਾਂਸਰ ਸਿਮਰ ਸੰਧੂ ਵਿਵਾਦ ਮਾਮਲੇ 'ਚ ਪੁਲਿਸ ਮੁਲਾਜ਼ਮ ਜਗਰੂਪ ਸਿੰਘ ਗ੍ਰਿਫ਼ਤਾਰ, ਦੋ ਹਾਲੇ ਵੀ ਫਰਾਰ
Advertisement
Article Detail0/zeephh/zeephh2188725

Simar Sandhu News: ਡਾਂਸਰ ਸਿਮਰ ਸੰਧੂ ਵਿਵਾਦ ਮਾਮਲੇ 'ਚ ਪੁਲਿਸ ਮੁਲਾਜ਼ਮ ਜਗਰੂਪ ਸਿੰਘ ਗ੍ਰਿਫ਼ਤਾਰ, ਦੋ ਹਾਲੇ ਵੀ ਫਰਾਰ

Simar Sandhu News:  ਇਸ ਮਾਮਲੇ 'ਤੇ ਕਾਰਵਾਈ ਕਰਦੇ ਹੋਏ ਸਮਰਾਲਾ ਪੁਲਿਸ ਨੇ ਲੁਧਿਆਣਾ ਵਿੱਚ ਤੈਨਾਤ ਪੁਲਿਸ ਮੁਲਾਜ਼ਮ ਜਗਰੂਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।

Simar Sandhu News: ਡਾਂਸਰ ਸਿਮਰ ਸੰਧੂ ਵਿਵਾਦ ਮਾਮਲੇ 'ਚ ਪੁਲਿਸ ਮੁਲਾਜ਼ਮ ਜਗਰੂਪ ਸਿੰਘ ਗ੍ਰਿਫ਼ਤਾਰ, ਦੋ ਹਾਲੇ ਵੀ ਫਰਾਰ

Simar Sandhu News: ਸਮਰਾਲਾ ਵਿੱਚ ਵਿਆਹ ਸਮਾਗਮ ਦੌਰਾਨ ਸਟੇਜ ਉਪਰ ਬਦਸਲੂਕੀ ਦਾ ਸ਼ਿਕਾਰ ਹੋਈ ਪੀੜਤ ਲੜਕੀ ਸਿਮਰ ਸੰਧੂ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਪੁਲਿਸ ਸਿਮਰ ਸੰਧੂ ਦੇ ਬਿਆਨ ਉੱਪਰ ਸਮਰਾਲਾ ਪੁਲਿਸ ਵੱਲੋਂ ਕੁੱਝ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਮਾਮਲੇ 'ਤੇ ਕਾਰਵਾਈ ਕਰਦੇ ਹੋਏ ਸਮਰਾਲਾ ਪੁਲਿਸ ਵੱਲੋਂ ਲਗਾਤਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਛਾਪੇਮਾਰੀ ਕਰ ਰਹੀ ਸੀ। ਜਿਸ ਤੋਂ ਬਾਅਦ ਸਮਰਾਲਾ ਪੁਲਿਸ ਨੂੰ ਮੁਲਾਜ਼ਮ ਜਗਰੂਪ ਸਿੰਘ ਨੂੰ ਛਾਪੇਮਾਰੀ ਤੋਂ ਬਾਅਦ ਗ੍ਰਿਫਤਾਰ ਕਰਨ ਵਿਚ ਕਾਮਯਾਬੀ ਹਾਸਲ ਹੋਈ ਹੈ। ਐੱਸ.ਐੱਚ.ਐੱਓ ਸਮਰਾਲਾ ਨੇ ਦੱਸਿਆ ਕਿ ਜਗਰੂਪ ਸਿੰਘ ਪੁਲਿਸ ਮੁਲਾਜ਼ਮ ਜੋ ਇਸ ਸਮੇਂ ਲੁਧਿਆਣਾ ਵਿਚ ਡਿਊਟੀ 'ਤੇ ਤਾਇਨਾਤ ਹੈ, ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਪ੍ਰੰਤੂ ਇਸ ਦੇ ਦੋ ਸਾਥੀ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ, ਜਿਨਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੂਰਾ ਮਾਮਲਾ ਕੀ ਹੈ?

ਕਾਬਿਲੇਗੌਰ ਹੈ ਕਿ ਬੀਤੇ ਦਿਨ ਵਿਆਹ ਸਮਾਗਮ ਦੌਰਾਨ ਮਹਿਲਾ ਡਾਂਸਰ ਅਤੇ ਨੌਜਵਾਨ ਵਿਚਕਾਰ ਝਗੜਾ ਹੋ ਗਿਆ ਸੀ। ਦੋਵਾਂ ਵਿਚਾਲੇ ਕਾਫੀ ਗਾਲੀ-ਗਲੋਚ ਵੀ ਹੋਈ। ਇਸ ਦੌਰਾਨ ਨੌਜਵਾਨ ਡਾਂਸਰ 'ਤੇ ਗਲਾਸ ਸੁੱਟਦਾ ਵੀ ਦੇਖਿਆ ਗਿਆ। ਹਾਲਾਂਕਿ ਬਾਅਦ ਵਿੱਚ ਡੀਜੇ ਆਪਰੇਟਰ ਡਾਂਸਰ ਨੂੰ ਉਥੋਂ ਲੈ ਗਿਆ। ਡਾਂਸਰ ਨੌਜਵਾਨ ਉਸ ਨੂੰ ਸਟੇਜ ਤੋਂ ਹੇਠਾਂ ਉਤਰ ਕੇ ਡਾਂਸ ਕਰਨ ਲਈ ਕਹਿ ਰਿਹਾ ਸੀ। ਉਸ ਨੇ ਇਸ ਦਾ ਵਿਰੋਧ ਕੀਤਾ ਸੀ। ਡਾਂਸਰ ਅਤੇ ਨੌਜਵਾਨ ਵਿਚਾਲੇ ਹੋਏ ਝਗੜੇ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਮਾਮਲਾ ਦੋ ਦਿਨ ਪੁਰਾਣਾ ਹੈ। ਜਿਸ ਡਾਂਸਰ ਨਾਲ ਝਗੜਾ ਹੋਇਆ, ਉਸ ਦਾ ਨਾਂ ਸਿਮਰ ਸੰਧੂ ਹੈ।

ਇਹ ਵੀ ਪੜ੍ਹੋ : Jalandhar Police Meeting: ਪੰਜਾਬ ਪੁਲਿਸ, BSF ਅਤੇ NCB ਨੇ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਘੜੀ ਰਣਨੀਤੀ  

ਸਿਮਰ ਨੇ ਦੱਸਿਆ ਕਿ ਮਾਮਲਾ ਸਮਰਾਲਾ ਦੇ ਰਿਜ਼ੋਰਟ ਨਾਲ ਸਬੰਧਤ ਹੈ। ਉਹ 25 ਹਜ਼ਾਰ ਰੁਪਏ ਦੀ ਬੁਕਿੰਗ 'ਤੇ ਪ੍ਰੋਗਰਾਮ ਕਰਨ ਗਈ ਸੀ। ਇੱਥੇ ਸਟੇਜ ਦੇ ਹੇਠਾਂ ਖੜ੍ਹੇ ਇੱਕ ਨੌਜਵਾਨ ਨੇ ਸ਼ਰਾਬ ਪੀ ਕੇ ਉਸ ਨੂੰ ਸਟੇਜ ਤੋਂ ਹੇਠਾਂ ਆ ਕੇ ਡਾਂਸ ਕਰਨ ਲਈ ਕਿਹਾ।

ਇਹ ਵੀ ਪੜ੍ਹੋ: Mohali Police Challan: ਲੋਕਾਂ ਦੇ ਚਲਾਨ ਕੱਟਣ ਵਾਲੀ ਪੰਜਾਬ ਪੁਲਿਸ ਨੂੰ ਖੁਦ ਦਾ ਕੱਟਣਾ ਪਿਆ ਚਲਾਨ​ 

Trending news