ਸਿਆਸੀ ਸ਼ਰੀਕੇਬਾਜੀ- ਜਾਖੜ ਨੇ ਮਾਰਿਆ ਮੌਕੇ `ਤੇ ਚੌਕਾ, `ਵਿਰੋਧੀ ਧਿਰ ਗੁਆਏਗੀ ਆਪਣਾ ਰੁਤਬਾ`
ਹਾਲ ਹੀ `ਚ ਕਾਂਗਰਸ ਛੱਡ ਕੇ ਭਾਜਪਾ `ਚ ਸ਼ਾਮਲ ਹੋਏ ਸੁਨੀਲ ਜਾਖੜ ਨੇ ਇਸ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਕਾਂਗਰਸ ਨੂੰ ਸ਼ੀਸ਼ਾ ਵਿਖਾਇਆ ਹੈ। ਉਨ੍ਹਾਂ ਕਿਹਾ, ਕਾਂਗਰਸ ਨੂੰ ਦੇਖਣਾ ਚਾਹੀਦਾ ਹੈ ਕਿ ਅਜਿਹੇ ਤਜ਼ਰਬੇਕਾਰ ਆਗੂ ਅਤੇ ਵਰਕਰ ਪਾਰਟੀ ਕਿਉਂ ਛੱਡ ਰਹੇ ਹਨ।
ਚੰਡੀਗੜ: ਭਾਜਪਾ ਆਗੂ ਅਮਿਤ ਸ਼ਾਹ ਦਾ ਚੰਡੀਗੜ੍ਹ ਦੌਰਾ ਕਾਂਗਰਸ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਹਿੰਗਾ ਪਿਆ ਹੈ। ਪੰਜਾਬ ਕਾਂਗਰਸ ਦੇ ਚਾਰ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਭਾਜਪਾ ਵਿੱਚ ਸ਼ਾਮਲ ਹੋ ਗਏ। ਹਾਲ ਹੀ 'ਚ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸੁਨੀਲ ਜਾਖੜ ਨੇ ਇਸ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਕਾਂਗਰਸ ਨੂੰ ਸ਼ੀਸ਼ਾ ਵਿਖਾਇਆ ਹੈ। ਉਨ੍ਹਾਂ ਕਿਹਾ, ਕਾਂਗਰਸ ਨੂੰ ਦੇਖਣਾ ਚਾਹੀਦਾ ਹੈ ਕਿ ਅਜਿਹੇ ਤਜ਼ਰਬੇਕਾਰ ਆਗੂ ਅਤੇ ਵਰਕਰ ਪਾਰਟੀ ਕਿਉਂ ਛੱਡ ਰਹੇ ਹਨ। ਜੇਕਰ ਉਹ ਦੇਸ਼ ਪ੍ਰਤੀ ਆਪਣੀ ਵਫ਼ਾਦਾਰੀ ਦਾ ਵਾਅਦਾ ਨਹੀਂ ਕਰ ਸਕਦੇ ਅਤੇ ਪਾਰਟੀ ਦੀਆਂ ਕਮੀਆਂ ਨੂੰ ਦੂਰ ਨਹੀਂ ਕਰ ਸਕਦੇ ਤਾਂ ਉਹ ਵਿਰੋਧੀ ਧਿਰ ਦਾ ਰੁਤਬਾ ਵੀ ਗੁਆ ਸਕਦੇ ਹਨ।
ਸੀਨੀਅਰ ਆਗੂਆਂ ਨੇ ਕਾਂਗਰਸ ਨੂੰ ਕਿਹਾ ਅਲਵਿਦਾ
ਕਾਂਗਰਸ ਅਤੇ ਅਕਾਲੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਵਿਚ ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੱਧੂ, ਕੇਵਲ ਸਿੰਘ ਢਿੱਲੋਂ, ਸੁੰਦਰ ਸ਼ਾਮ ਅਰੋੜਾ, ਕਮਲਜੀਤ ਸਿੰਘ ਢਿੱਲੋਂ, ਬੀਬੀ ਮਹਿੰਦਰ ਕੌਰ ਜੋਸ਼, ਸਰੂਪ ਚੰਦ ਸਿੰਗਲਾ ਅਤੇ ਅਮਰਜੀਤ ਸਿੰਘ ਸਿੱਧੂ ਦੇ ਨਾਂ ਸ਼ਾਮਲ ਹਨ।
ਗੁੱਸੇ ਵਿਚ ਪਾਰਟੀ ਛੱਡ ਕੇ ਜਾਣ ਵਾਲੇ ਆਗੂ
ਬਲਬੀਰ ਸਿੰਘ ਸਿੱਧੂ ਨੇ ਭਾਜਪਾ 'ਚ ਸ਼ਾਮਲ ਹੋ ਕੇ ਕਾਂਗਰਸ ਦੀ ਕਾਰਜਸ਼ੈਲੀ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਮੈਂ 30-32 ਸਾਲ ਦੀ ਉਮਰ ਤੋਂ ਕਾਂਗਰਸ ਵਿੱਚ ਹਾਂ। ਪਰ ਕਾਂਗਰਸ ਆਪਣੇ ਵਰਕਰਾਂ ਦੀ ਪਛਾਣ ਨਹੀਂ ਕਰਦੀ। ਜਿਸ ਤਰ੍ਹਾਂ ਮੋਦੀ ਜੀ ਅਤੇ ਅਮਿਤ ਸ਼ਾਹ ਜੀ ਕੰਮ ਕਰਦੇ ਹਨ, ਉਸ ਦਾ ਸਿਹਰਾ ਉਹ ਆਪਣੇ ਵਰਕਰਾਂ ਨੂੰ ਦਿੰਦੇ ਹਨ। ਬਲਬੀਰ ਸਿੰਘ ਸਿੱਧੂ ਤਿੰਨ ਵਾਰ ਮੁਹਾਲੀ ਤੋਂ ਵਿਧਾਇਕ ਰਹਿ ਚੁੱਕੇ ਹਨ। ਉਹ ਪਿਛਲੀ ਕਾਂਗਰਸ ਸਰਕਾਰ ਵਿੱਚ ਸਿਹਤ ਮੰਤਰਾਲਾ ਵੀ ਸੰਭਾਲ ਚੁੱਕੇ ਹਨ। ਅਜਿਹੇ 'ਚ ਨੇਤਾਵਾਂ ਦਾ ਇਹ ਪਲਾਇਨ ਭਾਜਪਾ ਲਈ ਵੱਡੀ ਪ੍ਰਾਪਤੀ ਹੈ। ਅੱਜ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਲਗਭਗ ਸਾਰੇ ਆਗੂ ਨਾ ਸਿਰਫ਼ ਉੱਚ ਅਹੁਦਿਆਂ 'ਤੇ ਰਹੇ ਹਨ, ਸਗੋਂ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਵੀ ਜੁੜੇ ਹੋਏ ਹਨ।
WATCH LIVE TV