Giaspura Gas Leak Case: ਗਿਆਸਪੁਰਾ ਗੈਸ ਲੀਕ ਮਾਮਲੇ `ਚ ਪ੍ਰਦੂਸ਼ਣ ਕੰਟਰੋਲ ਬੋਰਡ NGT ਨੂੰ ਨਹੀਂ ਕਰ ਪਾਇਆ ਸੰਤੁਸ਼ਟ; 3 ਮੈਂਬਰ ਕਮੇਟੀ ਗਠਿਤ
Giaspura Gas Leak Case: ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਅਪ੍ਰੈਲ ਮਹੀਨੇ ਵਿੱਚ ਗੈਸ ਲੀਕ ਦੀ ਘਟਨਾ ਵਾਪਰਨ ਨਾਲ 11 ਲੋਕਾਂ ਦੀ ਜਾਨ ਚਲੀ ਗਈ ਸੀ।
Giaspura Gas Leak Case: ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਅਪ੍ਰੈਲ ਮਹੀਨੇ ਵਿੱਚ ਗੈਸ ਲੀਕ ਦੀ ਘਟਨਾ ਵਾਪਰਨ ਨਾਲ 11 ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਮਾਮਲੇ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਆਪਣੀ ਕਾਰਗੁਜ਼ਾਰੀ ਤੋਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ(ਐਨਜੀਟੀ) ਨੂੰ ਸੰਤੁਸ਼ਟ ਨਹੀਂ ਕਰ ਪਾਇਆ ਹੈ। ਇਸ ਮਾਮਲੇ ਵਿੱਚ ਹੁਣ ਐਨਜੀਟੀ ਨੇ ਵੱਡਾ ਕਦਮ ਚੁੱਕਦੇ ਹੋਏ ਤਿੰਨ ਮੈਂਬਰ ਕਮੇਟੀ ਗਠਿਤ ਕੀਤੀ ਹੈ। ਇਹ ਨਵੀਂ ਥਾਪੀ ਗਈ ਕਮੇਟੀ ਗੈਸ ਲੀਕ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰੇਗੀ।
ਕਾਬਿਲੇਗੌਰ ਹੈ ਕਿ ਗਿਆਸਪੁਰਾ 'ਚ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਦੀ ਘਟਨਾ ਦੀ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਂਚ ਪੂਰੀ ਕਰ ਲਈ ਸੀ। 11 ਲੋਕਾਂ ਦੀ ਮੌਤ ਲਈ ਕਦੇ ਨਗਰ ਨਿਗਮ ਤੇ ਕਦੇ ਪ੍ਰਦੂਸ਼ਣ ਵਿਭਾਗ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਸੀ ਪਰ ਵਿਭਾਗ ਵੱਲੋਂ ਕੀਤੀ ਗਈ ਜਾਂਚ ਵਿੱਚ ਕਿਸੇ ਵੀ ਵਿਭਾਗ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਗਿਆ। 11 ਲੋਕਾਂ ਦੀ ਮੌਤ ਦੇ ਮਾਮਲੇ 'ਚ ਸਾਰੇ ਵਿਭਾਗਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।
ਜਾਂਚ ਰਿਪੋਰਟ ਵਿੱਚ ਇਹ ਨਹੀਂ ਦੱਸਿਆ ਗਿਆ ਹੈ ਕਿ ਹਾਦਸਾ ਕਿਵੇਂ ਵਾਪਰਿਆ। ਇਹ ਯਕੀਨੀ ਤੌਰ 'ਤੇ ਕਿਹਾ ਗਿਆ ਸੀ ਕਿ ਇਹ ਹਾਦਸਾ ਸੀਵਰੇਜ 'ਚੋਂ ਨਿਕਲਣ ਵਾਲੀ ਗੈਸ ਕਾਰਨ ਹੋਇਆ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਟੀਮ ਵੀ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਸੀ।
ਇਹ ਵੀ ਪੜ੍ਹੋ : Chandigarh EV Policy: ਇਲੈਕਟ੍ਰਿਕ ਵਹੀਕਲ ਨੀਤੀ ਤਹਿਤ ਕੈਂਪਿੰਗ ਹਟਾਉਣ ਨੂੰ ਲੈ ਕੇ ਨਹੀਂ ਬਣ ਸਕੀ ਕੋਈ ਸਹਿਮਤੀ
ਪ੍ਰਸ਼ਾਸਨ ਵੱਲੋਂ ਇਸ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਸੀ ਤੇ ਹਰ ਵਿਭਾਗ ਦੇ ਅਧਿਕਾਰੀ ਜਾਂਚ ਕਮੇਟੀ ਵਿੱਚ ਸ਼ਾਮਲ ਕੀਤੇ ਗਏ ਸਨ। ਰਿਪੋਰਟ ਵਿੱਚ ਪਾਇਆ ਗਿਆ ਸੀ ਕਿ ਹਾਦਸੇ ਵਾਲੇ ਦਿਨ ਫੈਕਟਰੀ ਦੀ ਕੋਈ ਵੀ ਯੂਨਿਟ ਕੰਮ ਨਹੀਂ ਕਰ ਰਹੀ ਸੀ। ਜਦੋਂ ਹਾਦਸੇ ਵਾਲੀ ਥਾਂ ’ਤੇ ਬਣੀਆਂ ਇਮਾਰਤਾਂ ਦਾ ਨਕਸ਼ਾ ਨਿਗਮ ਤੋਂ ਮੰਗਿਆ ਗਿਆ ਸੀ ਤਾਂ ਪਤਾ ਲੱਗਾ ਕਿ ਆਰਤੀ ਕਲੀਨਿਕ ਵਾਂਗ ਨਿਗਮ ਦੇ ਨਕਸ਼ੇ ’ਚ ਵੀ ਨਹੀਂ ਹੈ।
ਇਹ ਵੀ ਪੜ੍ਹੋ : Punjab News: ਸ੍ਰੀ ਦਰਬਾਰ ਸਾਹਿਬ ਵਿਖੇ CM ਮਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿਵਾਇਆ ਅਹਿਦ, ਨਸ਼ਿਆਂ ਖ਼ਿਲਾਫ਼ ਲੋਕਾਂ ਦਾ ਮੰਗਿਆ ਸਾਥ