Amritsar Stubble Burning News: ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਦੇ ਮੱਦੇਨਜ਼ਰ ਪਿੰਡ ਦੇ ਪੰਚਾਂ, ਸਰਪੰਚਾਂ, ਨੰਬਰਦਾਰਾਂ ਤੇ ਸਮਾਜ ਸੇਵੀ ਸੰਸਥਾਵਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ। ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੇ ਮੱਦੇਨਜ਼ਰ ਐਸ ਡੀ ਐਮਜ਼ ਤੋਂ ਲੈ ਕੇ ਕਲਾਸਟਰ ਪੱਧਰ ਦੇ ਅਫ਼ਸਰਾਂ ਨਾਲ ਦੇਰ ਸ਼ਾਮ ਕੀਤੀ ਗਈ ਰੀਵਿਊ ਬੈਠਕ ਦੀ ਸਮੀਖਿਆ ਕਰਦਿਆਂ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦੇ ਕਿਹਾ ਕਿ ਐਸ ਡੀ ਐਮਜ ਸਮੇਤ ਸਾਰੇ ਅਧਿਕਾਰੀ ਛੁੱਟੀਆਂ ਦੇ ਬਾਵਜੂਦ ਖੇਤਾਂ ਵਿੱਚ ਸਰਗਰਮ ਰਹਿਣ ਅਤੇ ਇਸ ਮੌਕੇ ਅੱਗ ਬੁਝਾਊ ਗੱਡੀਆਂ ਸਮੇਤ ਸਾਰਾ ਅਮਲਾ ਨਾਲ ਹੋਵੇ। ਇਸ ਤੋਂ ਇਲਾਵਾ ਹਰੇਕ ਟੀਮ ਨਾਲ ਪੁਲਿਸ ਦੇ ਮੈਂਬਰ ਵੀ ਹੋਣ।


COMMERCIAL BREAK
SCROLL TO CONTINUE READING

ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਕਲੱਸਟਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਸਬੰਧੀ ਲਗਾਤਾਰ ਫੀਲਡ ਵਿੱਚ ਰਹਿ ਕੇ ਪਰਾਲੀ ਸਾੜਨ ਦੇ ਕਾਰਨ ਹੋਣ ਵਾਲੇ ਦੁਰਪ੍ਰਭਾਵਾਂ ਬਾਰੇ ਜਾਣੂ ਵੀ ਕਰਵਾਉਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਖਾਸ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਪ੍ਰੇਰਿਤ ਕਰਨ ਕਿ ਉਹ ਪਰਾਲੀ ਦੇ ਨਾਲ-ਨਾਲ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ।


ਇਹ ਵੀ ਪੜ੍ਹੋ: Punjab Stubble Burning Cases:  ਪਰਾਲੀ ਸਾੜਨ ਦੇ ਮਾਮਲੇ 'ਚ ਅੰਮ੍ਰਿਤਸਰ ਸਭ ਤੋਂ ਅੱਗੇ, ਹੁਣ ਤੱਕ ਸਾਹਮਣੇ ਆਏ ਇੰਨੇ ਮਾਮਲੇ
 
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦੇ ਕਿਹਾ ਕਿ ਉਹ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿੱਲ, ਸਰਫੇਸ ਸੀਡਰ, ਸੁਪਰ ਸੀਡਰ, ਕਟੌਪ ਰੀਪਰ ਟਰੈਕਟਰ ਮਾਊਂਟਿਡ, ਸ਼ਰੱਬ ਮਾਸਟਰ/ਰੋਟਰੀ ਸ਼ੈਲਟਰ, ਰਿਵਰਸੀਬਲ ਐਮ.ਬੀ. ਪਲੌਅ, ਕਟੌਪ ਰੀਪਰ ਸੈਲਫ-ਪ੍ਰੋਪੈਲਡ, ਰੀਪਰ-ਕਮ-ਬਾਇੰਡਰ, ਸਟਰਾਅ ਰੇਕ ਅਤੇ ਬੇਲਰ ਆਦਿ ਦੀ ਵਰਤੋਂ ਕਰਦਿਆਂ ਪਰਾਲੀ ਦਾ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਣ ਕਾਰਨ ਜੈਵਿਕ ਖਾਦ ਸੜ ਕੇ ਖਤਮ ਹੋ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਧਰਤੀ ਵਿਚਲੇ ਸੂਖਮ ਜੀਵ ਵੀ ਮਰ ਜਾਂਦੇ ਹਨ, ਜਿਸ ਨਾਲ ਫਸਲਾਂ ਦਾ ਝਾੜ ਘਟ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਦੇ ਸਾੜਣ ਕਰਕੇ ਪੈਦਾ ਹੋਏ ਧੂੰਏ ਕਾਰਨ ਸੜਕਾਂ 'ਤੇ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।


ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਐਸ ਡੀ ਐਮ  ਨਿਕਾਸ ਕੁਮਾਰ, ਐਸ ਡੀ ਐਮ ਸ ਮਨਕੰਵਲ ਸਿੰਘ ਚਾਹਲ, ਐਸ ਡੀ ਐਮ ਸ੍ਰੀ ਮਤੀ ਹਰਨੂਰ ਕੌਰ, ਐਸ ਡੀ ਐਮ ਅਰਵਿੰਦਰਪਾਲ ਸਿੰਘ,ਐਸ ਡੀ ਐਮ ਸ੍ਰੀ ਅਮਨਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ, ਡੀ ਡੀ ਪੀ ਓ ਡਾ ਸੰਦੀਪ ਮਲਹੋਤਰਾ, ਬੀਡੀਪੀਓਜ਼ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਸਮੂਹ ਕਲੱਸਟਰ ਅਧਿਕਾਰੀ ਹਾਜ਼ਰ ਸਨ।


ਇਹ ਵੀ ਪੜ੍ਹੋ: Punjab Air Quality: ਪੰਜਾਬ ਸਮੇਤ ਹਰਿਆਣਾ ਵਿੱਚ ਹਵਾ ਦੀ ਗੁਣਵੱਤਾ ਹੋਈ 'ਖਰਾਬ', ਇਨ੍ਹਾਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ


(ਪਰਮਬੀਰ ਸਿੰਘ ਔਲਖ ਦੀ ਰਿਪੋਰਟ)