ਐਨ. ਸੀ. ਐਸ. ਸੀ. ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਕਿ ਕਮਿਸ਼ਨ ਨੇ ਰਾਜ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ ਕਿ ਕੇਂਦਰ ਵੱਲੋਂ ਬਕਾਇਆ ਰਾਸ਼ੀ ਦਾ ਭੁਗਤਾਨ ਕਰਨ ਦੇ ਬਾਵਜੂਦ ਕਾਲਜਾਂ ਨੂੰ ਪੈਸੇ ਕਿਉਂ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਵਿਚ ਖੁਦ ਨੋਟਿਸ ਲਿਆ ਹੈ।
Trending Photos
ਚੰਡੀਗੜ: Post Matric ScholarShip Scam- ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ਦਾ ਭੁਗਤਾਨ ਨਾ ਹੋਣ ਦੀ ਰਿਪੋਰਟ ਤਲਬ ਕਰ ਲਈ ਹੈ। 2000 ਕਰੋੜ ਦੀ ਵਜ਼ੀਫ਼ਾ ਰਾਸ਼ੀ ਦਾ ਭੁਗਤਾਨ ਨਾ ਹੋਣ ਕਾਰਨ ਦੋ ਲੱਖ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਕਾਲਜ ਛੱਡ ਚੁੱਕੇ ਹਨ। ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਸਕਾਲਰਸ਼ਿਪ ਸਕੀਮ ਤਹਿਤ ਕਾਲਜਾਂ ਨੂੰ ਲਗਭਗ 2,000 ਕਰੋੜ ਰੁਪਏ ਦੇ ਬਕਾਏ ਦਾ ਭੁਗਤਾਨ ਨਹੀਂ ਕੀਤਾ ਹੈ।
ਇਸੇ ਕਾਰਨ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਦੋ ਲੱਖ ਦੇ ਕਰੀਬ ਵਿਦਿਆਰਥੀ ਕਾਲਜ ਛੱਡ ਚੁੱਕੇ ਹਨ। ਐਨ. ਸੀ. ਐਸ. ਸੀ. ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਕਿ ਕਮਿਸ਼ਨ ਨੇ ਰਾਜ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ ਕਿ ਕੇਂਦਰ ਵੱਲੋਂ ਬਕਾਇਆ ਰਾਸ਼ੀ ਦਾ ਭੁਗਤਾਨ ਕਰਨ ਦੇ ਬਾਵਜੂਦ ਕਾਲਜਾਂ ਨੂੰ ਪੈਸੇ ਕਿਉਂ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਵਿਚ ਖੁਦ ਨੋਟਿਸ ਲਿਆ ਹੈ।
ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਹਨ ਕਿ ਉਨ੍ਹਾਂ ਨੂੰ ਕਾਲਜਾਂ ਵਿਚ ਦਾਖਲਾ ਨਹੀਂ ਦਿੱਤਾ ਜਾ ਰਿਹਾ ਹੈ ਕਿਉਂਕਿ ਸਰਕਾਰ ਨੇ ਉਨ੍ਹਾਂ ਦੀਆਂ ਫੀਸਾਂ ਦਾ ਭੁਗਤਾਨ ਨਹੀਂ ਕੀਤਾ ਹੈ। 2017 ਵਿੱਚ ਲਗਭਗ ਤਿੰਨ ਲੱਖ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਸਨ ਜਿਨ੍ਹਾਂ ਨੇ ਇਸ ਸਕੀਮ ਦਾ ਲਾਭ ਲਿਆ ਸੀ ਅਤੇ 2020 ਵਿੱਚ ਇਹ ਗਿਣਤੀ 1 ਤੋਂ ਘੱਟ ਕੇ 1.25 ਲੱਖ ਰਹਿ ਗਈ ਹੈ। ਜਦੋਂ ਅਸੀਂ ਸੂਬਾ ਸਰਕਾਰ ਤੋਂ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਹ ਬੱਚੇ ਪੜ੍ਹਾਈ ਛੱਡ ਚੁੱਕੇ ਹਨ।
WATCH LIVE TV