ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਇੱਕ ਵੱਡੀ ਖ਼ਬਰ ਦੇਖਣ ਨੂੰ ਮਿਲੀ ਹੈ। ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ ਆ ਗਈ ਹੈ। ਪੋਸਟਮਾਰਟਮ ਰਿਪੋਰਟ ‘ਚ ਕੁਝ ਵੱਡੇ ਖੁਲਾਸੇ ਵੀ ਦੇਖਣ ਨੂੰ ਮਿਲੇ ਹਨ।


COMMERCIAL BREAK
SCROLL TO CONTINUE READING


ਰਿਪੋਰਟ ਮੁਤਾਬਕ ਹਮਲੇ ਤੋਂ 15 ਮਿੰਟਾਂ ਬਾਅਦ ਹੀ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਸੀ। ਜ਼ਿਆਦਾ ਖੂਨ ਬਹਿਨ ਕਾਰਨ ਸਿੱਧੂ ਮੂਸੇਵਾਲਾ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ। ਰਿਪੋਰਟ ਮੁਤਾਬਕ ਸਿੱਧੂ ਮੂਸੇਵਾਲਾ ‘ਤੇ 20 ਤੋਂ 25 ਗੋਲੀਆਂ ਵੱਜੀਆਂ ਸਨ। ਉਨ੍ਹਾਂ ਦੇ ਸ਼ਰੀਰ ‘ਤੇ 19 ਜ਼ਖਮਾਂ ਦੇ ਨਿਸ਼ਾਨ ਪਾਏ ਗਏ ਹਨ।



 
ਦੱਸ ਦੇਈਏ ਕਿ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇੱਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿੱਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।  


ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।