Potest in Chandigarh University: ਅਸ਼ਲੀਲ ਵੀਡਿਓ ਮਾਮਲਾ, ਪ੍ਰਸ਼ਾਸਨ ਤੇ ਸਰਕਾਰ ਹਰਕਤ 'ਚ
Advertisement
Article Detail0/zeephh/zeephh1356506

Potest in Chandigarh University: ਅਸ਼ਲੀਲ ਵੀਡਿਓ ਮਾਮਲਾ, ਪ੍ਰਸ਼ਾਸਨ ਤੇ ਸਰਕਾਰ ਹਰਕਤ 'ਚ

Potest in Chandigarh University: ਚੰਡੀਗੜ੍ਹ ਵਿੱਚ ਵਿਦਿਆਰਥਣਾਂ ਦੀ ਅਸ਼ਲੀਲ ਵੀਡਿਓ ਮਾਮਲੇ ਨੂੰ ਲੈ ਕੇ ਤੁਰੰਤ ਸਰਕਾਰ ਤੇ ਪ੍ਰਸ਼ਾਸਨ ਹਰਕਤ ਵਿੱਚ ਆਇਆ। ਮੌਕੇ 'ਤੇ ਪਹੁੰਚੇ ਮੋਹਾਲੀ ਦੇ ਐਸ. ਐਸ. ਪੀ. ਨੇ ਦੱਸਿਆ ਕਿ ਦੋਸ਼ੀਆ ਂਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮਹਿਲਾ ਕਮਿਸ਼ਨ ਚੇਅਰਪਰਸਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਮਾਮਲੇ ਦੀ ਸੰਜੀਦਗੀ ਨੂੰ ਦੇਖਦਿਆ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਗੱਲ ਆਖੀ ਹੈ।

 

Potest in Chandigarh University: ਅਸ਼ਲੀਲ ਵੀਡਿਓ ਮਾਮਲਾ, ਪ੍ਰਸ਼ਾਸਨ ਤੇ ਸਰਕਾਰ ਹਰਕਤ 'ਚ

ਚੰਡੀਗੜ੍ਹ-  ਦੇਰ ਰਾਤ ਚੰਡੀਗੜ੍ਹਕੌਕੋ ਯੂਨੀਵਰਸਿਟੀ ਵਿੱਚ ਅਸ਼ਲੀਲ ਵੀਡਿਓ ਨੂੰ ਲੈ ਕੇ ਹੰਗਾਮੇ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ। ਜਿਸ ਤੋਂ ਬਾਅਦ ਮੌਕੇ 'ਤੇ DIG ਤੇ ਮੋਹਾਲੀ ਦੇ SSP ਪਹੁੰਚੇ। ਜਿੰਨਾ ਵੱਲੋਂ ਭਰੋਸਾ ਦਵਾਇਆ ਗਿਆ ਕਿ ਦੋਸ਼ੀ ਲੜਕੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅਪੀਲ ਕੀਤੀ ਕਿ ਅਫਵਾਹਾਂ ਤੇ ਯਕੀਨ ਨਾ ਕੀਤਾ ਜਾਵੇ। 

ਮਹਿਲਾ ਕਮਿਸ਼ਨ ਨੇ ਲਿਆ ਸਖਤ ਨੋਟਿਸ

ਮਾਮਲੇ ਦੀ ਸੰਜੀਦਗੀ ਨੂੰ ਦੇਖਦਿਆ ਅਗਲੀ ਹੀ ਸਵੇਰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਚੰਡੀਗੜ੍ਹ ਯੂਨੀਵਰਸਿਟੀ ਪਹੁੰਚਦੇ ਹਨ।  ਜਿਥੇ ਉਨ੍ਹਾਂ ਵੱਲੋਂ ਸਖਤ ਨੋਟਿਸ ਲੈਂਦਿਆ ਕਿਹਾ ਗਿਆ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਸੰਜੀਦਗੀ ਨਾਲ ਜਾਂਚ ਕਰ ਰਹੀ ਹੈ। ਕਿਸੇ ਲੜਕੀ ਵੱਲੋਂ ਸੁਸਾਇਡ ਨਹੀਂ ਕੀਤਾ ਗਿਆ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਟਵੀਟ 

ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਇਸ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੀ ਗੱਲ ਆਖੀ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ 'ਚ ਇਕ ਵਿਦਿਆਰਥਣ ਨੇ ਕਈ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਬਣਾ ਕੇ ਵਾਇਰਲ ਕਰ ਦਿੱਤੀਆਂ ਹਨ। ਇਹ ਬਹੁਤ ਹੀ ਗੰਭੀਰ ਅਤੇ ਸ਼ਰਮਨਾਕ ਹੈ। ਇਸ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਪੀੜਤ ਲੜਕੀਆਂ ਨੇ ਹਿੰਮਤ ਕੀਤੀ ਹੈ। ਅਸੀਂ ਸਾਰੇ ਤੁਹਾਡੇ ਨਾਲ ਹਾਂ। ਸਾਰੇ ਧੀਰਜ ਨਾਲ ਕੰਮ ਕਰਦੇ ਹਨ।

ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਟਵੀਟ

ਮਾਮਲੇ ਦੀ ਸੰਜੀਦਗੀ ਨੂੰ ਦੇਖਿਆ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਕਿਹਾ ਕਿ ਮੈਂ ਚੰਡੀਗੜ੍ਹ ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀਆਂ ਨੂੰ ਨਿਮਰਤਾ ਸਹਿਤ ਬੇਨਤੀ ਕਰਦਾ ਹਾਂ ਕਿ ਉਹ ਸ਼ਾਂਤ ਰਹਿਣ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਅਤੇ ਸਾਡੀਆਂ ਭੈਣਾਂ ਅਤੇ ਧੀਆਂ ਦੀ ਇੱਜ਼ਤ ਨਾਲ ਸਬੰਧਤ ਹੈ। ਮੀਡੀਆ ਸਮੇਤ ਸਾਨੂੰ ਸਾਰਿਆਂ ਨੂੰ ਬਹੁਤ ਸਾਵਧਾਨ ਰਹਿਣਾ ਚਾਹੀਦਾ ਹੈ, ਇਹ ਇੱਕ ਸਮਾਜ ਦੇ ਰੂਪ ਵਿੱਚ ਹੁਣ ਸਾਡੀ ਵੀ ਪ੍ਰੀਖਿਆ ਹੈ।
 ਕੀ ਹੈ ਮਾਮਲਾ
ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ਵਿੱਚ ਰਹਿ ਰਹੀਆਂ ਲੜਕੀਆਂ ਦਾ ਇਲਜ਼ਾਮ ਸੀ ਹੋਸਟਲ ਦੀ ਹੀ ਇੱਕ ਵਿਦਿਆਰਥਣ ਵੱਲੋਂ ਬਾਕੀ ਵਿਦਿਆਰਥਣਾਂ ਦੀਆਂ ਨਹਾਉਂਦੇ ਹੋਏ ਵੀਡੀਓ ਬਣਾ ਕੇ ਵਾਇਰਲ ਕੀਤੀਆਂ ਗਈਆਂ ਹਨ। ਦੂਸਰੇ ਪਾਸੇ ਆਰੌਪੀ ਲੜਕੀ ਵੱਲੋਂ ਆਪਣੇ ਤੇ ਲੱਗੇ ਇਲਜ਼ਾਮਾਂ ਨੂੰ ਕਬੂਲਿਆਂ ਗਿਆ ਹੈ। ਪੁਲਿਸ ਵੱਲੋਂ ਵੀ ਆਰੌਪੀ ਲੜਕੀ ਨੂੰ ਗ੍ਰਿਫਤਾਰ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

WATHC LIVE TV 

Trending news