Potest in Chandigarh University: ਅਸ਼ਲੀਲ ਵੀਡਿਓ ਮਾਮਲਾ, ਪ੍ਰਸ਼ਾਸਨ ਤੇ ਸਰਕਾਰ ਹਰਕਤ `ਚ
Potest in Chandigarh University: ਚੰਡੀਗੜ੍ਹ ਵਿੱਚ ਵਿਦਿਆਰਥਣਾਂ ਦੀ ਅਸ਼ਲੀਲ ਵੀਡਿਓ ਮਾਮਲੇ ਨੂੰ ਲੈ ਕੇ ਤੁਰੰਤ ਸਰਕਾਰ ਤੇ ਪ੍ਰਸ਼ਾਸਨ ਹਰਕਤ ਵਿੱਚ ਆਇਆ। ਮੌਕੇ `ਤੇ ਪਹੁੰਚੇ ਮੋਹਾਲੀ ਦੇ ਐਸ. ਐਸ. ਪੀ. ਨੇ ਦੱਸਿਆ ਕਿ ਦੋਸ਼ੀਆ ਂਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮਹਿਲਾ ਕਮਿਸ਼ਨ ਚੇਅਰਪਰਸਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਮਾਮਲੇ ਦੀ ਸੰਜੀਦਗੀ ਨੂੰ ਦੇਖਦਿਆ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਗੱਲ ਆਖੀ ਹੈ।
ਚੰਡੀਗੜ੍ਹ- ਦੇਰ ਰਾਤ ਚੰਡੀਗੜ੍ਹਕੌਕੋ ਯੂਨੀਵਰਸਿਟੀ ਵਿੱਚ ਅਸ਼ਲੀਲ ਵੀਡਿਓ ਨੂੰ ਲੈ ਕੇ ਹੰਗਾਮੇ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ। ਜਿਸ ਤੋਂ ਬਾਅਦ ਮੌਕੇ 'ਤੇ DIG ਤੇ ਮੋਹਾਲੀ ਦੇ SSP ਪਹੁੰਚੇ। ਜਿੰਨਾ ਵੱਲੋਂ ਭਰੋਸਾ ਦਵਾਇਆ ਗਿਆ ਕਿ ਦੋਸ਼ੀ ਲੜਕੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅਪੀਲ ਕੀਤੀ ਕਿ ਅਫਵਾਹਾਂ ਤੇ ਯਕੀਨ ਨਾ ਕੀਤਾ ਜਾਵੇ।
ਮਹਿਲਾ ਕਮਿਸ਼ਨ ਨੇ ਲਿਆ ਸਖਤ ਨੋਟਿਸ
ਮਾਮਲੇ ਦੀ ਸੰਜੀਦਗੀ ਨੂੰ ਦੇਖਦਿਆ ਅਗਲੀ ਹੀ ਸਵੇਰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਚੰਡੀਗੜ੍ਹ ਯੂਨੀਵਰਸਿਟੀ ਪਹੁੰਚਦੇ ਹਨ। ਜਿਥੇ ਉਨ੍ਹਾਂ ਵੱਲੋਂ ਸਖਤ ਨੋਟਿਸ ਲੈਂਦਿਆ ਕਿਹਾ ਗਿਆ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਸੰਜੀਦਗੀ ਨਾਲ ਜਾਂਚ ਕਰ ਰਹੀ ਹੈ। ਕਿਸੇ ਲੜਕੀ ਵੱਲੋਂ ਸੁਸਾਇਡ ਨਹੀਂ ਕੀਤਾ ਗਿਆ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।