Farmers Protest News: ਖੇਤੀ ਮੋਟਰਾਂ ਦੀ ਨਿਰਵਿਘਨ ਬਿਜਲੀ ਸਪਲਾਈ ਲੈਣ ਲਈ ਕਿਸਾਨ ਜਥੇਬੰਦੀ ਵੱਲੋਂ ਪਾਵਰਕਾਮ ਦੇ ਐਕਸੀਅਨ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਬਿਜਲੀ ਦੇ ਵੱਡੇ ਕੱਟ ਲੱਗ ਰਹੇ ਹਨ ਤੇ ਝੋਨਾ ਸੁੱਕ ਰਿਹਾ। ਜਿਹੜੇ ਕਿਸਾਨ ਝੋਨੇ ਦੀ ਬਿਜਾਈ ਕਰ ਰਹੇ ਹਨ ਉਨ੍ਹਾਂ ਨੂੰ ਪਾਣੀ ਨਾ ਮਿਲਣ ਕਾਰਨ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


COMMERCIAL BREAK
SCROLL TO CONTINUE READING

ਕਿਸਾਨਾਂ ਵੱਲੋਂ ਮਾਨਸਾ ਵਿੱਚ ਪਾਵਰਕਾਮ ਦੇ ਐਕਸੀਅਨ ਦਫਤਰ ਦੇ ਬਾਹਰ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਨਿਰਵਿਘਨ ਬਿਜਲੀ ਦੇਣ ਦੇ ਦਾਅਵੇ ਕਰਦੀ ਸੀ ਤੇ ਕਿਸਾਨਾਂ ਨੂੰ ਬਿਨਾਂ ਮੋਟਰਾਂ ਤੋਂ ਨਹਿਰੀ ਪਾਣੀ ਤੇ ਝੋਨੇ ਦੀ ਬਿਜਾਈ ਕਰਨ ਦੇ ਦਿਲਾਸੇ ਦਿੰਦੀ ਸੀ ਅੱਜ ਉਸ ਸਰਕਾਰ ਦੇ ਸਾਰੇ ਹੀ ਵਾਅਦੇ ਖੋਖਲੇ ਹੋ ਗਏ ਹਨ।


ਉਨ੍ਹਾਂ ਨੇ ਕਿਹਾ ਕਿ ਖੇਤਾਂ ਵਿੱਚ ਮੋਟਰਾਂ ਤੇ ਬਿਜਲੀ ਦੇ ਵੱਡੇ ਕੱਟ ਲੱਗ ਰਹੇ ਹਨ ਤੇ ਬਿਜਲੀ ਵੀ ਨਹੀਂ ਆ ਰਹੀ। ਇਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਕਰਨ ਵਿੱਚ ਸਮੱਸਿਆ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਝੋਨੇ ਦੀ ਬਿਜਾਈ ਕਰ ਲਈ ਹੈ ਉਨ੍ਹਾਂ ਤੋਂ ਝੋਨੇ ਵਿੱਚ ਪਾਣੀ ਪੂਰਾ ਨਹੀਂ ਹੋ ਰਿਹਾ ਹੈ ਕਿਉਂਕਿ ਬਿਜਲੀ ਨਾ ਆਉਣ ਕਾਰਨ ਮੋਟਰਾਂ ਨਹੀਂ ਹੀ ਚੱਲ ਰਹੀਆਂ ਤੇ ਕਿਸਾਨਾਂ ਨੂੰ ਡੀਜ਼ਲ ਫੂਕਣਾ ਪੈ ਰਿਹਾ ਹੈ।


ਇਹ ਵੀ ਪੜ੍ਹੋ : Parliament Monsoon Session: ਚਰਨਜੀਤ ਚੰਨੀ ਨੇ ਸੰਸਦ 'ਚ ਚੁੱਕਿਆ ਮੁੱਦਾ ; ਦੇਸ਼ ਬਚਾਉਣ ਵਾਲਾ ਨਹੀਂ ਸਰਕਾਰ ਬਚਾਉਣ ਵਾਲਾ ਸੀ ਕੇਂਦਰੀ ਬਜਟ


ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕਿਸਾਨਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਵਾਅਦਿਆਂ ਤੋਂ ਸਰਕਾਰ ਭੱਜ ਰਹੀ ਹੈ ਅਤੇ ਅੱਜ ਬਿਜਲੀ ਦੇ ਵੱਡੇ ਵੱਡੇ ਕੱਟ ਲੱਗ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਜੇ ਨਿਰਵਿਘਨ ਬਿਜਲੀ ਸਪਲਾਈ ਨਾ ਦਿੱਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਅਤੇ ਪਾਵਰਕਾਮ ਖਿਲਾਫ ਧਰਨੇ ਪ੍ਰਦਰਸ਼ਨ ਕਿਸਾਨਾਂ ਦੇ ਜਾਰੀ ਰਹਿਣਗੇ।


ਇਹ ਵੀ ਪੜ੍ਹੋ : Mohali News: ਮੋਹਾਲੀ 'ਚ ਹੈਜੇ ਤੇ ਡਾਇਰੀਆ ਕਾਰਨ ਬੱਚੀ ਸਮੇਤ ਦੋ ਦੀ ਮੌਤ; ਪਾਣੀ ਦੇ 239 ਸੈਂਪਲ ਹੋਏ ਫੇਲ੍ਹ