Power Employees Strike: ਬਿਜਲੀ ਮੁਲਾਜ਼ਮਾਂ ਨੇ ਹੜਤਾਲ ਵਿੱਚ ਕੀਤਾ ਹੋਰ ਵਾਧਾ, ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ
Power Employees Strike: ਬਿਜਲੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ 17 ਸਤੰਬਰ ਤੱਕ ਜੇਕਰ ਪੰਜਾਬ ਸਰਕਾਰ ਕੋਈ ਫੈਸਲਾ ਨਹੀਂ ਕਰਦੀ ਤਾਂ ਸਾਡੇ ਵੱਲੋਂ ਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।
Ludhiana News: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਮੁਲਾਜ਼ਮਾਂ ਪਿਛਲੇ ਤਿੰਨ ਦਿਨਾਂ ਤੋਂ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਲੁਧਿਆਣਾ ਵਿੱਚ PSEB ਇਮਪਲਾਈ ਜੋਇੰਟ ਫੋਰ ਏਕਤਾ ਮੰਚ ਅਤੇ ਸੂਬੇ ਦੀ ਲੀਡਰਸ਼ਿਪ ਵੱਲੋਂ ਇੱਕ ਪੱਤਰਕਾਰ ਵਾਰਤਾ ਕੀਤੀ ਗਈ। ਇਕ ਦੌਰਾਨ ਯੂਨੀਅਨਾਂ ਨੇ ਆਪਣੀ ਹੜਤਾਲ ਨੂੰ ਤਿੰਨ ਦਿਨਾਂ ਲਈ ਹੋਰ ਅੱਗੇ ਵਧਾ ਦਿੱਤਾ ਹੈ।ਇਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਾਮੂਹਿਕ ਛੁੱਟੀ 17 ਸਤੰਬਰ ਤੱਕ ਰਹੇਗੀ।
ਇਸ ਮੌਕੇ ਉਹਨਾਂ ਨੇ ਕਿਹਾ ਕਿ ਪਿਛਲੇ ਡੇਢ ਸਾਲ ਪਹਿਲਾਂ ਸਰਕਾਰ ਕੋਲ ਕੁਝ ਮੰਗਾਂ ਰੱਖੀਆਂ ਸਨ। ਉਸ ਵੇਲੇ ਸਰਕਾਰ ਵੱਲੋਂ ਸਾਡੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਪਰ ਹਾਲੇ ਤੱਕ ਪੈਡਿੰਗ ਮੰਗਾਂ ਨੂੰ ਕੋਈ ਸਿਧਾਂਤਕ ਤੌਰ 'ਤੇ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ। ਜਿਸ ਨੂੰ ਲੈ ਕੇ ਸਾਡੇ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 17 ਸਤੰਬਰ ਤੱਕ ਜੇਕਰ ਪੰਜਾਬ ਸਰਕਾਰ ਕੋਈ ਫੈਸਲਾ ਨਹੀਂ ਕਰਦੀ ਤਾਂ ਸਾਡੇ ਵੱਲੋਂ ਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।
ਰਣਜੀਤ ਸਿੰਘ ਢਿੱਲੋਂ ਯੂਨੀਅਨ ਆਗੂ ਨੇ ਦੱਸਿਆ ਕਿ ਬਿਜਲੀ ਬੋਰਡ ਵਿਚ ਕੰਮ ਕਰਨ ਵਾਲੇ ਮੁਲਾਜ਼ਮ ਕਈ ਵਾਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਸਰਕਾਰ ਵੱਲੋਂ ਉਹਨਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਂਦਾ ਹੈ ਜੋ ਕਿ ਵਧਾ ਕੇ ਇਕ ਕਰੋੜ ਰੁਪਆ ਕੀਤਾ ਜਾਵੇ। ਇਸ ਤੋਂ ਇਲਾਵਾ ਵਿਭਾਗ ਵਿੱਚ ਪੱਕੀਆਂ ਭਰਤੀਆਂ ਅਤੇ ਇਸ ਤੋਂ ਇਲਾਵਾ ਹੋਰ ਕਈ ਮੰਗਾਂ ਹਨ। ਜਦ ਤੱਕ ਸਰਕਾਰ ਉਹਨਾਂ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਜਾਂਦਾ ਉਦੋਂ ਤੱਕ ਉਹਨਾਂ ਵੱਲੋਂ ਸਰਕਾਰ ਦੇ ਖਿਲਾਫ ਇਸੇ ਤਰ੍ਹਾਂ ਰੋਸ ਪ੍ਰਦਰਸ਼ਨ ਜਾਰੀ ਰਹੇਗਾ।
ਬਿਜਲੀ ਮੁਲਜ਼ਮਾਂ ਦੀਆਂ ਮੁੱਖ ਮੰਗਾਂ
ਆਰਟੀਐਮ ਤੋਂ ਏਐਲਐਮ ਵਿੱਚ ਤਰੱਕੀ ਦਾ ਸਮਾਂ ਘਟਾਇਆ ਜਾਵੇ। ਉਨ੍ਹਾਂ ਵੱਲੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਸਬ ਸਟੇਸ਼ਨ ਸਟਾਫ ਨੂੰ ਸੁਰੱਖਿਆ ਅਤੇ ਓਵਰਟਾਈਮ ਦੇਣਾ ਹੋਵੇਗਾ। ਪੰਜਾਬ ਸਰਕਾਰ ਵੱਲੋਂ ਮੁੜ ਜਾਰੀ ਕੀਤੇ ਭੱਤੇ 2021 ਤੋਂ ਲਾਗੂ ਕੀਤੇ ਜਾਣੇ ਚਾਹੀਦੇ ਹਨ। ਥਰਡ ਸਕੇਲ ਪ੍ਰਮੋਸ਼ਨ 'ਤੇ ਭਰੋਸਾ ਕੀਤਾ ਜਾਵੇ, ਖਾਲੀ ਅਸਾਮੀਆਂ 'ਤੇ ਭਰਤੀ ਕੀਤੀ ਜਾਵੇ, ਪਾਵਰਕਾਮ 'ਚ ਦੂਜੇ ਰਾਜਾਂ ਤੋਂ ਭਰਤੀ 'ਤੇ ਰੋਕ ਲਗਾਈ ਜਾਵੇ।