Patiala News: ਪਾਵਰ ਇੰਜੀਨੀਅਰਸ ਫੈਡਰੇਸ਼ਨ ਨੇ ਸੀਐਮ ਨੂੰ ਚਿੱਠੀ ਲਿਖ ਕੇ ਬਿਜਲੀ ਸਪਲਾਈ ਨੂੰ ਲੈ ਕੇ ਕਿੱਲਤ ਦੇ ਖ਼ਦਸ਼ੇ ਕੀਤੇ ਜ਼ਾਹਿਰ
Patiala News: ਪੰਜਾਬ ਵਿੱਚ ਬਿਜਲੀ ਦੀ ਵਧ ਰਹੀ ਮੰਗ ਨੂੰ ਲੈ ਕੇ ਆਲ ਇੰਡੀਆ ਪਾਵਰ ਇੰਜੀਨੀਅਰਸ ਫੈਡਰੇਸ਼ਨ ਨੇਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ।
Patiala News: ਆਲ ਇੰਡੀਆ ਪਾਵਰ ਇੰਜੀਨੀਅਰਸ ਫੈਡਰੇਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖੇ ਬਿਜਲੀ ਦੀ ਵਧਦੀ ਹੋਈ ਮੰਗ ਨੂੰ ਲੈ ਕੇ ਚੌਕਸ ਕੀਤਾ ਹੈ। ਪਟਿਆਲਾ ਆਲ ਇੰਡੀਆ ਪਾਵਰ ਇੰਜੀਨੀਅਰਜ਼ ਫੈਡਰੇਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਬਿਜਲੀ ਦੀ ਵੱਧਦੀ ਮੰਗ ਨੂੰ ਲੈ ਕੇ ਚੇਤਾਵਨੀ ਦਿੱਤੀ ਹੈ।
ਇਸ ਪੱਤਰ ਵਿੱਚ ਉਨ੍ਹਾਂ ਬਿਜਲੀ ਦੀ ਉਪਲਬਧਤਾ ਅਤੇ ਸਪਲਾਈ ਬਾਰੇ ਲਿਖਿਆ ਹੈ ਕਿ ਪੰਜਾਬ ਵਿੱਚ ਬਿਜਲੀ ਦੀ ਮੰਗ ਦਿਨੋਂ-ਦਿਨ ਵੱਧ ਰਹੀ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਸਪਲਾਈ ਨੂੰ ਲੈ ਕੇ ਗੰਭੀਰ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਜੇਕਰ ਇਸ ਸਬੰਧੀ ਕੋਈ ਕਦਮ ਨਾ ਚੁੱਕੇ ਗਏ ਤਾਂ ਸਾਰੇ ਪਾਵਰ ਗਰਿੱਡ ਵਿੱਚ ਗੰਭੀਰ ਹਾਲਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਫੈਡਰੇਸ਼ਨ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 7 ਵਜੇ ਤੋਂ 2 ਵਜੇ ਤੱਕ ਕੀਤਾ ਜਾਵੇ। ਦੁਕਾਨ ਅਤੇ ਮਾਲਜ਼ ਸ਼ਾਮ 7 ਵਜੇ ਬੰਦ ਕੀਤੇ ਜਾਣ। ਇਸ ਤੋਂ ਇਲਾਵਾ ਪੂਸਾ 44 ਝੋਨੇ ਦੀ ਬਿਜਾਈ ਉਪਰ ਪਾਬੰਦੀ ਲਗਾਈ ਜਾਵੇ ਉਨ੍ਹਾਂ ਕਿਸਮਾਂ ਦੀ ਬਿਜਾਈ ਕੀਤੀ ਜਾਵੇ ਜੋ ਬਹੁਤ ਘੱਟ ਸਮੇਂ 'ਚ ਪੱਕ ਕੇ ਤਿਆਰ ਹੋ ਜਾਂਦੀਆਂ ਹਨ। ਇਸ ਤੋਂ ਇਲਾਵਾ ਕੇਂਦਰ ਸਰਕਾਰ ਤੋਂ ਵੀ ਬਿਜਲੀ ਸਪਲਾਈ ਵਿੱਚ ਮਦਦ ਮੰਗਣ ਦੀ ਅਪੀਲ ਕੀਤੀ ਗਈ ਹੈ।
ਕਾਬਿਲੇਗੌਰ ਹੈ ਕਿ ਐਤਵਾਰ ਨੂੰ ਰਾਜ ਵਿੱਚ ਸਭ ਤੋਂ ਵੱਧ ਬਿਜਲੀ ਦੀ ਮੰਗ 14,838 ਮੈਗਾਵਾਟ ਦਰਜ ਕੀਤੀ ਗਈ ਸੀ। ਇਸ ਦੇ ਬਾਵਜੂਦ ਪਾਵਰਕਾਮ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਅਣਐਲਾਨੇ ਬਿਜਲੀ ਕੱਟ ਲਾਉਣੇ ਪਏ। ਐਤਵਾਰ ਨੂੰ ਸੂਬੇ ਭਰ ਵਿੱਚ ਬਿਜਲੀ ਸਪਲਾਈ ਵਿਘਨ ਦੀਆਂ 17,458 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਸ਼ਿਕਾਇਤਾਂ ਲੁਧਿਆਣਾ ਤੋਂ ਪ੍ਰਾਪਤ ਹੋਈਆਂ ਹਨ। ਪਾਵਰਕਾਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਰੋਪੜ ਥਰਮਲ ਪਲਾਂਟ ਦਾ ਇਕ ਯੂਨਿਟ ਤਕਨੀਕੀ ਨੁਕਸ ਕਾਰਨ ਬੰਦ ਹੈ ਅਤੇ ਲਹਿਰਾ ਮੁਹੱਬਤ ਪਲਾਂਟ ਦਾ ਇਕ ਯੂਨਿਟ ਪਹਿਲਾਂ ਹੀ ਬੰਦ ਹੈ, ਜਿਸ ਕਾਰਨ ਬਿਜਲੀ ਉਤਪਾਦਨ ਵਿਚ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : Jalandhar by-election: ਭਾਜਪਾ ਨੇ ਸ਼ੀਤਲ ਅੰਗੂਰਾਲ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ