PPCB: ਬਸੰਤ ਦਾ ਤਿਉਹਾਰ ਨੇੜੇ ਹੀ ਆ ਰਿਹਾ ਹੈ। ਇਸ ਵਿੱਚ ਬੱਚੇ ਅਤੇ ਨੌਜਵਾਨ ਪਤੰਗ ਉਡਾਉਂਦੇ ਹਨ ਅਤੇ ਪਤੰਗ ਉਡਾਉਣ ਲਈ ਉਹ ਚਾਈਨਾ ਡੋਰ ਦੀ ਵਰਤੋਂ ਕਰਦੇ ਹਨ। ਖਤਰਨਾਕ ਚਾਈਨਾ ਡੋਰ 'ਤੇ ਸਰਕਾਰ ਨੇ ਲੰਬੇ ਸਮੇਂ ਤੋਂ ਪਾਬੰਦੀ ਲਗਾਈ ਹੈ ਪਰ ਫਿਰ ਵੀ ਇਸ ਨੂੰ ਕਈ ਦੁਕਾਨਦਾਰਾ ਦੇ ਵੱਲੋਂ ਵੇਚਿਆ ਜਾਂਦਾ ਸੀ। ਦੱਸ ਦਈਏ ਕਿ ਇਸ ਵਾਰ ਪੰਜਾਬ ਸਰਕਾਰ ਨੇ ਚਾਈਨਾ ਡੋਰ ਦੀ ਵਰਤੋਂ ਅਤੇ ਇਸਦੀ ਵਿਕਰੀ ਕਰਨ ਵਾਲੇ 'ਤੇ ਸਖਤ ਪਾਬੰਦੀ ਲਗਾਈ ਹੈ। 


COMMERCIAL BREAK
SCROLL TO CONTINUE READING

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵਾਤਾਵਰਨ ਭਵਨ, ਪਟਿਆਲਾ ਵੱਲੋਂ ਚਾਈਨਾ ਡੋਰ ਦੀ ਵਿਕਰੀ ਦੀ ਸੂਚਨਾ ਦੇਣ ਵਾਲੇ ਨੂੰ 25 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਐਲਾਨ ਸਬੰਧੀ ਨੋਟੀਫਿਕੇਸ਼ਨ ਪੰਫਲੇਂਟ ਜਾਰੀ ਕਰਦੇ ਹੋਏ ਪੀਪੀਸੀਬੀ ਦੇ ਚੇਅਰਮੈਨ ਡਾ. ਆਦਰਸ਼ ਪਾਲ ਵਿਜ ਦੱਸਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪਾਸ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ, ਸਰਕਾਰ ਪੰਜਾਬ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੇ ਆਪਣੇ ਨੋਟੀਫਿਕੇਸ਼ਨ ਨੰਬਰ 3/25/23- ਐਸਟੀਈ 4/293 ਮਿਤੀ 5 ਜੁਲਾਈ 2023 ਰਾਹੀਂ ਵਾਤਾਵਰਣ (ਸੁਰੱਖਿਆ) ਐਕਟ, 1986 ਦੇ ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਿਰਦੇਸ਼ ਜਾਰੀ ਕੀਤੇ ਹਨ।


ਵਿਭਾਰ ਵੱਲੋਂ ਬੇਨਤੀ ਕੀਤੀ ਗਈ ਹੈ ਕਿ ਕੋਈ ਵੀ ਪਤੰਗ ਉਡਾਉਣ ਲਈ ਪਾਬੰਦੀਸ਼ੁਦਾ ਚਾਈਨਾ ਡੋਰ, ਨਾਈਲੋਨ, ਸਿੰਥੈਟਿਕ ਧਾਗੇ ਦੀ ਵਰਤੋਂ ਨਾ ਕਰ ਸਰਕਾਰ ਦੀ ਉਕਤ ਮੁਹਿੰਮ 'ਚ ਮਦਦ ਕਰਨ। ਜੇਕਰ ਕੋਈ ਚਾਈਨਾ ਡੋਰ ਦੀ ਵਿਕਰੀ ਅਤੇ ਖਰੀਦ ਫਰੋਖਤ ਕਰਦਾ ਹੈ ਤਾਂ ਉਸ ਦੀ ਸੂਚਨਾ ਦਿੱਤੇ ਗਏ ਟੋਲ ਫਰੀ ਨੰਬਰ 1800-180-2810 'ਤੇ ਦਿੱਤੀ ਜਾਵੇ।