Sri Guru Har Rai Sahib Ji: ਸ੍ਰੀ ਗੁਰੂ ਹਰ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜ੍ਹੀ ਸ਼ਰਧਾ ਨਾਲ ਮਨਾਇਆ ਗਿਆ
Anandpur sahib: ਸਭ ਤੋਂ ਪਹਿਲਾ ਪਰਸੋਂ ਤੋਂ ਰੱਖੇ 11 ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀ ਜਥਿਆਂ ਵੱਲੋਂ ਆਈ ਸੰਗਤ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ।
Anandpur sahib (ਬਿਮਲ ਸ਼ਰਮਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰੂ ਸਾਹਿਬ ਦੇ ਜਨਮ ਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਬੜੀ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ। ਸਭ ਤੋਂ ਪਹਿਲਾ ਪਰਸੋਂ ਤੋਂ ਰੱਖੇ 11 ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀ ਜਥਿਆਂ ਵੱਲੋਂ ਆਈ ਸੰਗਤ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ।
ਉੱਥੇ ਹੀ ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਜਿੱਥੇ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਸਬੰਧੀ ਵਿਸਥਾਰ ਰੂਪ ਵਿੱਚ ਜਾਣਕਾਰੀ ਦਿੱਤੀ ਉਥੇ ਹੀ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ ।
ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਕੌਮੀ ਤਿਉਹਾਰ ਹੋਲੇ ਮਹੱਲੇ ਨੂੰ ਲੈ ਕੇ ਸਰਕਾਰ ਬਿਲਕੁਲ ਅੱਖਾਂ ਬੰਦ ਕਰਕੇ ਬੈਠੀ ਹੋਈ ਹੈ। ਅਤੇ ਜੋ ਅਨੰਦਪੁਰ ਸਾਹਿਬ ਨੂੰ ਆਉਣ ਵਾਲੀਆਂ ਸੜਕਾਂ ਦੀ ਹਾਲਾਤ ਬਹੁਤ ਮਾੜੀ ਹੈ। ਉਨ੍ਹਾਂ ਕਿਹਾ ਕਿ ਜੋ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਅਤੇ ਬਾਬਾ ਸਤਨਾਮ ਸਿੰਘ ਵੱਲੋਂ ਗੜਸ਼ੰਕਰ ਅਨੰਦਪੁਰ ਸਾਹਿਬ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਹ ਬਹੁਤ ਹੀ ਸ਼ਲਾਘਾਯੋਗ ਹੈ।
ਇਸ ਤੋਂ ਇਲਾਵਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਬੀਤੇ ਦਿਨ ਖਨੌਰੀ ਬਾਰਡਰ 'ਤੇ ਇੱਕ ਨੌਜਵਾਨ ਕਿਸਾਨ ਦੀ ਹੋਈ ਮੌਤ ਤੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਸਰਕਾਰ ਨੂੰ ਕਿਹਾ ਕਿ ਉਹ ਕਿਸਾਨਾਂ ਨਾਲ ਬੈਠ ਕੇ ਗੱਲ ਕਰਕੇ ਇਹਨਾਂ ਦੇ ਮਸਲੇ ਦਾ ਹੱਲ ਕਰਨ। ਉਹਨਾਂ ਕਿਹਾ ਕਿ ਉਹ ਕਿਸਾਨ ਹਨ ਜੋ ਪੰਜਾਬ ਅਤੇ ਹਿੰਦੁਸਤਾਨ ਦਾ ਢਿੱਡ ਪਾਲਦੇ ਹਨ ਅਤੇ ਇਹਨਾਂ ਦੇ ਬੱਚੇ ਸਰਹੱਦਾਂ 'ਤੇ ਦੇਸ਼ ਦੀ ਰਾਖੀ ਕਰਦੇ ਹਨ।