Amritsar News: ਭਲਕੇ ਮਨਾਇਆ ਜਾਵੇਗਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ, 40 ਟਨ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਦਰਬਾਰ ਸਾਹਿਬ
Advertisement
Article Detail0/zeephh/zeephh2413365

Amritsar News: ਭਲਕੇ ਮਨਾਇਆ ਜਾਵੇਗਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ, 40 ਟਨ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਦਰਬਾਰ ਸਾਹਿਬ

Amritsar News: ਫੁੱਲਾਂ ਦੀ ਸਜਾਵਟ ਲਈ ਦਿੱਲੀ, ਕਲਕੱਤਾ ਅਤੇ ਉੱਤਰ ਪ੍ਰਦੇਸ਼ ਸਮੇਤ ਵੱਖ-ਵੱਖ ਥਾਵਾਂ ਤੋਂ 100 ਤੋਂ ਵੱਧ ਮਾਹਿਰ ਕਾਰੀਗਰ ਪੁੱਜੇ ਹੋਏ ਹਨ, ਜੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਕਰ ਰਹੇ ਹਨ।

Amritsar News: ਭਲਕੇ ਮਨਾਇਆ ਜਾਵੇਗਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ, 40 ਟਨ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਦਰਬਾਰ ਸਾਹਿਬ

Amritsar News(ਪਰਬੀਰ ਔਲਖ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਲੈ ਕੇ ਹਰਿਮੰਦਰ ਸਾਹਿਬ ਵਿਖੇ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਖੂਬਸੂਰਤ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ 40 ਟਨ ਵਿਦੇਸ਼ੀ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ। ਫੁੱਲਾਂ ਦੀ ਸਜਾਵਟ ਕਰਨ ਲਈ 100 ਤੋਂ ਵੱਧ ਕਾਰੀਗਰ ਕੰਮ ਕਰ ਰਹੇ ਹਨ। ਸਜਾਵਟ ਲਈ ਭਾਰਤੀ ਫੁੱਲਾਂ ਤੋਂ ਇਲਾਵਾ ਵਿਦੇਸ਼ੀ ਫੁੱਲ ਵੀ ਮੰਗਵਾਏ ਗਏ ਹਨ। ਸ਼ਰਧਾਲੂਆਂ ਨੂੰ ਭੇਟ ਕਰਨ ਲਈ ਦੇਸੀ ਘਿਓ ਦੇ ਲੱਡੂ ਤਿਆਰ ਕੀਤੇ ਜਾ ਰਹੇ ਹਨ। ਪ੍ਰਕਾਸ਼ ਪੁਰ ਦਾ ਤਿਉਹਾਰ ਮਨਾਉਣ ਲਈ ਲੋਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਣੇ ਸ਼ੁਰੂ ਹੋ ਗਏ ਹਨ।

4 ਸਤੰਬਰ ਨੂੰ ਮਨਾਏ ਜਾਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜ਼ੋਰਦਾਰ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਦਰਬਾਰ ਸਾਹਿਬ ਅੰਦਰ ਸਥਿਤ ਸਾਰੇ ਗੁਰਦੁਆਰਾ ਸਾਹਿਬਾਨ ਨੂੰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਇਸ ਫੁੱਲਾਂ ਦੀ ਸਜਾਵਟ ਲਈ ਦਿੱਲੀ, ਕਲਕੱਤਾ ਅਤੇ ਉੱਤਰ ਪ੍ਰਦੇਸ਼ ਸਮੇਤ ਵੱਖ-ਵੱਖ ਥਾਵਾਂ ਤੋਂ 100 ਤੋਂ ਵੱਧ ਮਾਹਿਰ ਕਾਰੀਗਰ ਪੁੱਜੇ ਹੋਏ ਹਨ, ਜੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਕਰ ਰਹੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ, ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਬੁੰਗਾ, ਝੰਡਾ ਬੁੰਗਾ, ਦਰਸ਼ਨੀ ਡਿਉੜੀ, ਪਰਿਕਰਮਾ, ਚਾਰੇ ਪ੍ਰਵੇਸ਼ ਦੁਆਰ ਅਤੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਨੂੰ ਵੱਖ-ਵੱਖ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਫੁੱਲਾਂ ਦੀ ਸਜਾਵਟ ਸੇਵਾ ਲਈ ਬੈਂਕਾਕ, ਇੰਡੋਨੇਸ਼ੀਆ, ਹਾਲੈਂਡ ਅਤੇ ਨਿਊਜ਼ੀਲੈਂਡ ਸਮੇਤ ਵੱਖ-ਵੱਖ ਦੇਸ਼ਾਂ ਤੋਂ 80 ਤੋਂ ਵੱਧ ਕਿਸਮਾਂ ਦੇ ਫੁੱਲ ਮੰਗਵਾਏ ਗਏ ਹਨ।

ਦੇਸ਼ ਦੇ ਵੱਖ-ਵੱਖ ਸ਼ਹਿਰਾਂ ਤੋਂ ਆਏ ਕਾਰੀਗਰਾਂ ਅਨੁਸਾਰ ਫੁੱਲਾਂ ਅਤੇ ਸਜਾਵਟੀ ਸਮਾਨ ਨਾਲ ਭਰੇ ਏਅਰ ਕੰਡੀਸ਼ਨਡ ਟਰੱਕ ਇੱਥੇ ਪਹੁੰਚੇ ਹਨ ਅਤੇ ਕੁਝ ਖਾਸ ਕਿਸਮ ਦੇ ਵਿਦੇਸ਼ੀ ਫੁੱਲ ਹਵਾਈ ਜਹਾਜ਼ ਰਾਹੀਂ ਲਿਆਂਦੇ ਗਏ ਹਨ। ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਦੇ ਫੁੱਲਾਂ ਨਾਲ ਸਜਾਏ ਜਾ ਰਹੇ ਅਲੌਕਿਕ ਨਜ਼ਾਰੇ ਨੂੰ ਦੇਖ ਕੇ ਖੁਸ਼ ਹੋ ਰਹੇ ਹਨ ਅਤੇ ਇਸ ਸਜਾਵਟ ਦੀਆਂ ਤਸਵੀਰਾਂ ਆਪਣੇ ਮੋਬਾਈਲ ਕੈਮਰਿਆਂ ਵਿਚ ਕੈਦ ਕਰਦੇ ਨਜ਼ਰ ਆ ਰਹੇ ਹਨ।

ਫੁੱਲਾਂ ਦੀ ਸਜਾਵਟ ਕਰਨ ਵਾਲੇ ਕਾਰੀਗਰ ਨੇ ZEE ਮੀਡੀਆ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਕਾਰੀਗਰ ਦਿਨ ਰਾਤ ਸੇਵਾ ਕਰ ਰਹੇ ਹਨ, ਅਸੀਂ ਬਹੁਤ ਖੁਸ਼ਕਿਸਮਤ ਹਾਂ ਕਿ ਸਾਨੂੰ ਗੁਰੂ ਘਰ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ 90-100 ਕਾਰੀਗਰ ਫੁੱਲਾਂ ਦੀ ਸੇਵਾ ਕਰ ਰਹੇ ਹਨ। ਇਸੇ ਤਰ੍ਹਾਂ ਲੰਗਰ ਹਾਲ ਵਿੱਚ ਮਠਿਆਈਆਂ ਦੀ ਸੇਵਾ ਚੱਲ ਰਹੀ ਹੈ, ਇਸ ਮੌਕੇ ਪਹੁੰਚਣ ਵਾਲੀ ਸੰਗਤ ਲਈ ਦੇਸੀ ਘਿਓ ਦੇ ਲੱਡੂ ਬਣਾਏ ਜਾ ਰਹੇ ਹਨ।

ਸਿੱਖਾਂ ਦੇ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਦਰਬਾਰ ਸਾਹਿਬ ਵਿੱਚ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਪਹਿਲੀ ਪਾਤਸ਼ਾਹੀ ਤੋਂ ਛੇਵੀਂ ਪਾਤਸ਼ਾਹੀ ਤੱਕ ਆਪਣਾ ਜੀਵਨ ਸਿੱਖ ਧਰਮ ਦੀ ਸੇਵਾ ਨੂੰ ਸਮਰਪਿਤ ਕਰਨ ਵਾਲੇ ਬਾਬਾ ਬੁੱਢਾ ਜੀ ਪਹਿਲੇ ਗ੍ਰੰਥੀ ਬਣੇ। ਬਾਅਦ ਵਿੱਚ ਇਸ ਸਬੰਧ ਵਿੱਚ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਹੁਕਮ ਜਾਰੀ ਕੀਤਾ ਕਿ ਸਾਰੇ ਸਿੱਖ ਹੁਣ ਗੁਰੂ ਗ੍ਰੰਥ ਸਾਹਿਬ ਨੂੰ ਮੰਨਣਗੇ। ਸਿੱਖਾਂ ਦੇ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਦਰਬਾਰ ਸਾਹਿਬ ਵਿੱਚ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਪਹਿਲੇ ਪ੍ਰਕਾਸ਼ 'ਤੇ ਸੰਗਤਾਂ ਨੇ ਕੀਰਤਨ ਦੀਵਾਨ ਸਜਾਏ ਅਤੇ ਬਾਬਾ ਬੁੱਢਾ ਜੀ ਨੇ ਬਾਣੀ ਦਾ ਪਾਠ ਆਰੰਭ ਕੀਤਾ।

Trending news