Parkash Purab News: ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਵੱਲੋਂ ਬਾਬਾ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੀ ਵਡਾਲੀ ਵਿੱਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਤੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਦੇਸ਼-ਵਿਦੇਸ਼ ਵਿੱਚ ਬੈਠਿਆ ਨਾਨਕ ਨਾਮ ਲੇਵਾ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਲੱਖ-ਲੱਖ ਵਧਾਈ ਦਿੱਤੀ ਗਈ।


COMMERCIAL BREAK
SCROLL TO CONTINUE READING

ਉਥੇ ਹੀ ਜੱਥੇਦਾਰ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਗਤ ਨੂੰ ਸੰਬੋਧਨ ਕੀਤਾ ਗਿਆ ਤੇ ਸ੍ਰੀ ਗੁਰੂ ਹਰ ਗੋਬਿੰਦ ਸਾਹਿਬ ਜੀ ਦੀ ਜੀਵਨੀ ਉਤੇ ਚਾਨਣਾ ਪਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਸਾਨੂੰ ਅੱਜ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ਉਤੇ ਚੱਲਣ ਦੀ ਜ਼ਰੂਰਤ ਹੈ।


ਹੈੱਡ ਗ੍ਰੰਥੀ ਗਿਆਨੀ ਗਿਆਨੀ ਮਲਕੀਤ ਸਿੰਘ ਸ਼੍ਰੀ ਅਕਾਲ ਤਖਤ ਸਾਹਿਬ ਨੇ ਦੱਸਿਆ ਕਿ ਅੱਜ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਵੱਡੀ ਗਿਣਤੀ ਵਿੱਚ ਜਿੱਥੇ ਗੁਰਦੁਆਰਾ ਸ੍ਰੀ ਵਡਾਲੀ ਸਾਹਿਬ ਬਾਬਾ ਜੀ ਦਾ ਜਨਮ ਸਥਾਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪਹੁੰਚਿਆ ਹਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ ਤੇ ਸੰਗਤ ਵੱਡੀ ਗਿਣਤੀ ਵਿਚ ਇੱਥੇ ਗੁਰਦੁਆਰਾ ਵਡਾਲੀ ਸਾਹਿਬ ਵਿੱਚ ਹਾਜ਼ਰੀ ਭਰਨ ਪਹੁੰਚੀ ਹੈ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ।


ਮੌਸਮ ਵਿਚ ਵਧ ਰਹੀ ਗਰਮੀ ਨੂੰ ਲੈ ਕੇ ਸੰਗਤ ਦੀ ਸਹੂਲਤ ਲਈ ਜਗ੍ਹਾ-ਜਗ੍ਹਾ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ ਤੇ ਧੁੱਪ ਤੋਂ ਬਚਾਉਣ ਲਈ ਚਾਣਨੀਆ ਲਗਾਈਆਂ ਗਈਆਂ ਹਨ। ਲੰਗਰ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ ਤੇ ਸ਼ਰਧਾਲੂਆਂ ਲਈ ਪਾਰਕਿੰਗ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਤੇ ਇਸ ਪਾਵਨ ਦਿਹਾੜੇ ਦੀਆਂ ਸੰਗਤ ਨੂੰ ਲੱਖ ਲੱਖ ਵਧਾਈ ਦਿੱਤੀ ਜਾਂਦੀ ਹੈ। ਇਸ ਮੌਕੇ ਅੱਜ ਰਾਤ ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।


ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪਹੁੰਚੇ ਹਾਂ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਵਾਹਿਗੁਰੂ ਅੱਗੇ ਇਹੋ ਅਰਜ।


ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਮੀਰੀ ਪੀਰੀ ਦੇ ਮਾਲਕ ਨੇ ਸਾਰੇ ਸਿੱਖਾਂ ਨੂੰ ਸ਼ਸ਼ਤਰਧਾਰੀ ਹੋਣ ਲਈ ਕਿਹਾ ਸੀ। ਢਾਡੀ ਪ੍ਰਥਾ ਦੀ ਅਰੰਭਤਾ ਇਸ ਪਵਿੱਤਰ ਦਿਹਾੜੇ ਉਤੇ ਹੋਈ। ਉਨ੍ਹਾਂ ਨੇ ਕਿਹਾ ਕਿ ਇਹ ਯੁੱਗ ਕ੍ਰਾਂਤੀ ਦਾ ਯੁੱਗ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਦਿਨ ਗੁਰਾਂ ਨੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਸੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੀਏ।


ਛੇਵੇਂ ਸਤਿਗੁਰੁ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੇ ਸਾਲਾਨਾ ਜੋੜ ਮੇਲ ਦੇ ਰੂਪ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਜਨਮ ਅਸਥਾਨ ਪਾਤਸ਼ਾਹੀ ਛੇਵੀਂ ਨਗਰ ਗੁਰੂ ਕੀ ਵਡਾਲੀ ਵਿਖੇ ਦੋ ਰੋਜ਼ਾ ਕੱਲ ਤੋਂ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਸ੍ਰੀ ਅਖੰਡ ਪਾਠ ਸਾਹਿਬ ਜੀ ਜੀ ਦੀ ਅਰੰਭਤਾ ਮਿਤੀ 20 ਜੂਨ ਨੂੰ ਹੋਈ ਸੀ।


ਮੈਨੇਜਰ ਗੁਰਦੁਆਰਾ ਛੇਹਰਟਾ ਸਾਹਿਬ ਤੇ ਇਲਾਕੇ ਦੀਆਂ ਸਭਾ ਸੁਸਾਇਟੀਆਂ ਅਤੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਮਿਤੀ 21 ਜੂਨ ਨੂੰ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਅਰੰਭਤਾ ਹੋਈ ਸੀ। ਇਸ ਵਿੱਚ ਸੁਖਮਨੀ ਸਾਹਿਬ ਦੇ ਸੰਗਤੀ ਪਾਠ ਤੇ ਦੀਵਾਨ ਹਾਲ ਵੀ ਸਜਾਏ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਚੇਚੇ ਤੌਰ ਉਤੇ ਗੁਰਮਤਿ ਸਮਾਗਮ ਵਿਚ ਸ਼ਿਰਕਤ ਕੀਤੀ।