Sri Guru Harkrishan Parkash Purab: ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ
Sri Guru Harkrishan Parkash Purab: ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਪੰਜਾਬ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਭਾਰੀ ਰੌਣਕ ਨਜ਼ਰ ਆਈ ਤੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ।
Sri Guru Harkrishan Parkash Purab: ਧੰਨ-ਧੰਨ ਅੱਠਵੇਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਦਿਹਾੜੇ ਉਤੇ ਪੰਜਾਬ ਦੇ ਗੁਰਦੁਆਰਿਆਂ ਵਿੱਚ ਰੌਣਕ ਨਜ਼ਰ ਆਈ। ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ। ਨਾਭਾ ਦੇ ਨਜ਼ਦੀਕ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ 9ਵੀਂ ਰੋਹਟਾ ਸਾਹਿਬ ਵਿਖੇ ਅੱਠਵੇ ਪਾਤਸ਼ਾਹੀ ਸਾਹਿਬ ਸ੍ਰੀ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਗਿਆ।
ਇਸ ਮੌਕੇ ਇਲਾਕੇ ਦੀ ਸੰਗਤ ਨੇ ਪਹੁੰਚ ਕੇ ਗੁਰਬਾਣੀ ਦਾ ਅਨੰਦ ਮਾਣਿਆ ਤੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਤੇ ਸੰਗਤ ਨੇ ਗੱਲਬਾਤ ਕਰਦੇ ਹੋਏ ਕਿਹਾ ਸਿੱਖਾਂ ਦੇ ਅੱਠਵੇਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਬੜੀ ਸ਼ਰਧਾ ਪੂਰਵਕ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। 8ਵੇਂ ਸਿੱਖ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਦਿੱਲੀ ਦੇ ਗੁਰਦੁਆਰਿਆਂ ਵਿੱਚ ਪਹੁੰਚ ਰਹੀਆਂ ਹਨ।
ਡੀਐਸਜੀਐਮਸੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੀ ਦਿੱਲੀ ਦੇ ਇਤਿਹਾਸਕ ਬੰਗਲਾ ਸਾਹਿਬ ਗੁਰਦੁਆਰਾ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ : Punjab Weather News: ਸੰਗਰੂਰ ਦੇ ਮੂਨਕ ਇਲਾਕੇ 'ਚ ਖਤਰੇ ਦੇ ਨਿਸ਼ਾਨ ਤੋਂ ਉੱਤੇ ਪਹੁੰਚਿਆ ਘੱਗਰ ਦਰਿਆ; ਪ੍ਰਸ਼ਾਸਨ ਹੋਇਆ ਅਲਰਟ