Sri Anandpur Sahib: ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Sri Anandpur Sahib: ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ, ਆਦਰਸ਼ਾਂ ਤੇ ਸਿਧਾਂਤਾਂ ਦੀ ਰਾਖੀ ਕਰਨ ਲਈ ਆਪਣੀ ਜਾਨ ਕੁਰਬਾਨ ਕਰਨ ਵਾਲਿਆਂ ਵਿਚੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਨਾਮ ਇਤਿਹਾਸ ਦੇ ਪੰਨੇ ਵਿੱਚ ਦਰਜ ਹੈ।
Sri Anandpur Sahib (ਬਿਮਲ ਸ਼ਰਮਾ) : ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ, ਆਦਰਸ਼ਾਂ ਤੇ ਸਿਧਾਂਤਾਂ ਦੀ ਰਾਖੀ ਕਰਨ ਲਈ ਆਪਣੀ ਜਾਨ ਕੁਰਬਾਨ ਕਰਨ ਵਾਲਿਆਂ ਵਿਚੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਨਾਮ ਇਤਿਹਾਸ ਦੇ ਪੰਨੇ ਵਿੱਚ ਦਰਜ ਹੈ। ਅੱਜ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ ਵਿੱਚ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।
ਸ਼੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਭੌਰਾ ਸਾਹਿਬ ਵਿਖੇ ਵੀ ਗੁਰੂ ਤੇਗ਼ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸ਼੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਭੌਰਾ ਸਾਹਿਬ ਵਿਖੇ ਗੁਰੂ ਤੇਗ਼ ਬਹਾਦੁਰ ਆਪਣੇ ਪਰਿਵਾਰ ਸਮੇਤ ਰਿਹਾ ਕਰਦੇ ਸਨ।
ਉਨ੍ਹਾਂ ਨੇ ਪਿੰਡ ਮਾਖੋਵਾਲ ਦੀ ਜ਼ਮੀਨ ਖਰੀਦ ਕੇ ਆਪਣੀ ਮਾਤਾ ਨਾਨਕੀ ਜੀ ਦੇ ਨਾਮ ਉਤੇ ਚੱਕ ਮਾਤਾ ਨਾਨਕੀ ਵਸਾਇਆ ਸੀ ਅਤੇ ਬਾਅਦ ਵਿੱਚ ਜਿਸ ਦਾ ਨਾਮ ਸ੍ਰੀ ਅਨੰਦਪੁਰ ਸਾਹਿਬ ਪਿਆ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਜਨਮ 1621 ਵਿੱਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਘਰ ਅੰਮ੍ਰਿਤਸਰ ਵਿਖੇ ਹੋਇਆ ਸੀ।
ਇਹ ਵੀ ਪੜ੍ਹੋ : Anandpur Sahib Loksabha seat: CM ਮਾਨ ਅੱਜ ਰੋਪੜ 'ਚ ਕਰਨਗੇ ਰੋਡ ਸ਼ੋਅ, ਮਾਲਵਿੰਦਰ ਕੰਗ ਦੇ ਹੱਕ 'ਚ ਕਰਨਗੇ ਪ੍ਰਚਾਰ
ਉਹ ਛੇਵੇਂ ਗੁਰੂ ਹਰਗੋਬਿੰਦ ਜੀ ਦੇ ਸਭ ਤੋਂ ਛੋਟੇ ਪੁੱਤਰ ਸਨ। ਬਚਪਨ ਵਿੱਚ ਆਪ ਦਾ ਨਾਮ ਤਿਆਗ ਮੱਲ ਸੀ। ਉਹ ਬਚਪਨ ਤੋਂ ਹੀ ਧਾਰਮਿਕ, ਨਿਡਰ, ਵਿਚਾਰਵਾਨ ਅਤੇ ਦਿਆਲੂ ਸੁਭਾਅ ਦੇ ਰਹੇ ਸਨ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ , ਗੁਰੂ ਗ੍ਰੰਥ ਸਾਹਿਬ ਵਿੱਚ ਉਨ੍ਹਾਂ ਦੁਆਰਾ ਰਚਿਤ 15 ਰਾਗਾਂ ਦੇ 59 ਸ਼ਬਦ ਤੇ 57 ਸ਼ਲੋਕ ਹਨ।
ਦੂਜੇ ਪਾਸੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ (Guru Tegh Bahadur Jayanti 2024) ਅੱਜ ਦੇਸ਼ਾਂ ਵਿਦੇਸ਼ਾਂ ਦੇ ਵਿੱਚ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਅੰਮ੍ਰਿਤਸਰ ਦੇ ਗੁਰੂ ਘਰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਪ੍ਰਕਾਸ਼ ਪੁਰਬ ਮਨਾਇਆ ਗਿਆ। ਗੁਰੂ ਕੇ ਮਹਿਲ ਗੁਰਦੁਆਰਾ ਸਾਹਿਬ ਵਿੱਚ ਹੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਹੋਇਆ ਸੀ। ਦੂਰੋਂ ਦੁਰੇੜਿਓਂ ਸੰਗਤਾਂ ਅੱਜ ਗੁਰੂ ਕੇ ਮਹਿਲ ਗੁਰਦੁਆਰਾ ਵਿੱਚ ਨਤਮਸਤਕ ਹੋ ਕੇ ਆਪਣੇ ਆਪ ਨੂੰ ਵੱਡਭਾਗਾ ਸਮਝ ਰਹੀਆਂ ਹਨ।
ਇਹ ਵੀ ਪੜ੍ਹੋ : Congress Candidate List: ਕਾਂਗਰਸ ਨੇ ਪੰਜਾਬ ਲੋਕ ਸਭਾ ਚੋਣਾਂ ਲਈ 4 ਉਮੀਦਵਾਰਾਂ ਦਾ ਕੀਤਾ ਐਲਾਨ