Kiratpur Sahib News(ਬਿਮਲ ਕੁਮਾਰ): ਸਿੱਖਾਂ ਦੇ ਅੱਠਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਅੱਜ ਕੀਰਤਪੁਰ ਸਾਹਿਬ ਦੀ ਮੁਕੱਦਸ ਧਰਤੀ 'ਤੇ ਬੜੇ ਸ਼ਰਧਾ ਦੇ ਨਾਲ ਮਨਾਇਆ ਗਿਆ। ਇਸ ਮੌਕੇ ਜਿੱਥੇ ਸਭ ਤੋਂ ਪਹਿਲਾਂ ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰੂ ਘਰ ਦੇ ਕੀਰਤਨੀ ਜਥੇ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਿਆ ਗਿਆ।


COMMERCIAL BREAK
SCROLL TO CONTINUE READING

ਇਸ ਮੌਕੇ ਪੰਥ ਦੀ  ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿੱਚ ਹਾਜ਼ਰੀਆਂ ਭਰੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਇਹ ਸਰਕਾਰ ਪਿਛਲੇ ਢਾਈ ਸਾਲਾਂ ਤੋਂ ਲੋਕਾਂ ਨੂੰ ਕੇਵਲ ਝੂਠੇ ਸੁਪਨੇ ਦਿਖਾ ਰਹੀ ਹੈ।


ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਗੁਰੂ ਸਾਹਿਬ ਬੇਸ਼ੱਕ ਸਰੀਰਕ ਤੌਰ ਤੇ ਬਹੁਤ ਘੱਟ ਸਮੇਂ ਲਈ ਇਸ ਧਰਤੀ ਤੇ ਰਹੇ ਪਰੰਤੂ ਉਹਨਾਂ ਵੱਲੋਂ ਮਨੁੱਖਤਾਂ ਨੂੰ ਤਾਰਨ ਲਈ ਕੀਤੇ ਗਏ ਕਾਰਜ ਬਹੁਤ ਵੱਡੇ ਸਨ, ਧਾਮੀ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਵੱਡੇ ਪੱਧਰ ਤੇ ਮਨਾਇਆ ਜਾਂਦਾ ਹੈ ਅਤੇ ਇਹਨਾਂ ਸਮਾਗਮਾਂ ਨੂੰ ਲੈ ਕੇ ਸੰਗਤ ਦੇ ਵਿੱਚ ਜੋਸ਼ ਦੇਖਣ ਨੂੰ ਮਿਲ ਰਿਹਾ ਹੈ ਤੇ ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਇੱਥੇ ਗੁਰੂ ਘਰ ਦੇ ਵਿੱਚ ਨਤਮਸਤਕ ਹੋ ਰਹੀਆਂ ਹਨ। ਉੱਥੇ ਤਰ੍ਹਾਂ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਸੰਗਤ ਲਈ ਲਗਾਏ ਗਏ ਨੇ ਉਹਨਾਂ ਕਿਹਾ ਕਿ ਜਿੱਥੇ ਸੰਗਤਾਂ ਇਹਨਾਂ ਸਮਾਗਮਾਂ ਚ ਸ਼ਿਰਕਤ ਕਰ ਰਹੀਆਂ ਹਨ ਉੱਥੇ ਅਸੀਂ ਸਾਰੇ ਅਰਦਾਸ ਕਰਦੇ ਆ ਕਿ ਗੁਰੂ ਸਾਹਿਬ ਕਿਰਪਾ ਕਰਨ ਤੇ ਸਾਨੂੰ ਸਾਰਿਆਂ ਨੂੰ ਗੁਰਬਾਣੀ ਨੂੰ ਆਪਣੀ ਜ਼ਿੰਦਗੀ ਦੇ ਵਿੱਚ ਢਾਲ ਕੇ ਜ਼ਿੰਦਗੀ ਜੀ ਬਤੀਤ ਕਰਨ ਦਾ ਬਲ ਬਖਸ਼ਣ। 


ਕੀਰਤਪੁਰ ਸਾਹਿਬ ਦੇ ਵਿਕਾਸ ਕਾਰਜਾਂ ਬਾਰੇ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੇ ਤਿੱਖਾ ਸ਼ਬਦੀ ਹਮਲਾ ਕੀਤਾ ਤੇ ਕਿਹਾ ਕਿ ਇਹ ਸਰਕਾਰ ਪਿਛਲੇ ਢਾਈ ਸਾਲਾਂ ਤੋਂ ਲੋਕਾਂ ਨੂੰ ਕੇਵਲ ਝੂਠੇ ਸੁਪਨੇ ਦਿਖਾ ਰਹੀ ਹੈ ਤੇ ਕੀਰਤਪੁਰ  ਸਾਹਿਬ ਦੇ ਵਿਕਾਸ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਏਥੇ ਸਰਕਾਰ ਵੱਲੋਂ ਕੋਈ ਵਿਕਾਸ ਨਹੀਂ ਕੀਤਾ ਗਿਆ।


ਕੀਰਤਪੁਰ ਸਾਹਿਬ ਦੇ ਇਤਿਹਾਸਿਕ ਨੌ ਲੱਖਾ ਬਾਗ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੀਆਂ ਜਮੀਨਾਂ ਵਿਚ ਵੱਡੇ ਪੱਧਰ ਤੇ ਜੰਗਲ ਲਗਾਏ ਜਾ ਰਹੇ ਹਨ ਤੇ ਇਸ ਸਬੰਧੀ ਸਾਰਿਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਜਾ ਚੁੱਕੇ ਹਨ, ਉਨ੍ਹਾਂ ਕਿਹਾ ਕਿ ਵਾਤਾਵਰਨ ਸੰਬੰਧੀ ਸ਼੍ਰੋਮਣੀ ਕਮੇਟੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ।