Punjab News: ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਤਿੰਨ ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਸੀ।
Trending Photos
Punjab News: ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ (Preneet Kaur) ਵੱਲੋਂ ਅਨੁਸ਼ਾਸਨ ਕਮੇਟੀ ਦੇ ਨੋਟਿਸ ਦਾ ਜਵਾਬ ਦਿੱਤਾ ਗਿਆ ਹੈ। ਇਸ ਦੇ ਨਾਲ (Preneet Kaur news) ਹੀ ਜਵਾਬ ਵਿੱਚ ਕਿਹਾ ਹੈ," ਜੋ ਕਾਰਵਾਈ ਕਰਨੀ ਹੈ ਤੁਸੀਂ ਕਰ ਸਕਦੇ ਹੋ ਪਰ ਮੈਂ ਲੋਕਾਂ ਲਈ ਕੰਮ ਕਰ ਰਹੀ ਹਾਂ।" ਆਪਣੇ ਜਵਾਬ 'ਚ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸਵਾਲ ਪੁੱਛਣ ਵਾਲਿਆਂ 'ਤੇ ਹੀ ਨਿਸ਼ਾਨਾ ਸਾਧਿਆ ਹੈ। ਇਸ ਦੇ ਨਾਲ ਹੀ ਅਨੁਸ਼ਾਸਨੀ ਕਮੇਟੀ ਨੂੰ ਕਾਰਵਾਈ ਕਰਨ ਲਈ ਆਜ਼ਾਦ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਪਾਰਟੀ ਵੱਲੋਂ ਪਰਨੀਤ ਕੌਰ ਨੂੰ ਪਾਰਟੀ ਵਿਰੁੱਧ ਗਤੀਵਿਧੀਆਂ ਦੇ ਦੋਸ਼ ਵਿੱਚ ਸਸਪੈਂਡ ਕੀਤਾ ਗਿਆ ਸੀ ਅਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਨੇ ਅਧਿਆਪਕ ਦਾ ਕੁਮੈਂਟ ਪੜ੍ਹ ਸੋਸ਼ਲ ਮੀਡੀਆ 'ਤੇ ਜਾਣੋ ਕਿਵੇਂ ਲਗਾਈ 'ਕਲਾਸ'!
ਬੀਤੇ ਦਿਨੀ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸਾੰਸਦ ਪ੍ਰਨੀਤ ਕੌਰ (Preneet Kaur news) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ਲਗਾਏ ਗਏ ਸਨ। ਦੱਸ ਦਈਏ ਕਿ ਕਾਂਗਰਸ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਪ੍ਰਨੀਤ ਕੌਰ ਦੇ ਖਿਲਾਫ ਕਾਰਵਾਈ ਕੀਤੀ ਗਈ ਸੀ।
ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ (Preneet Kaur news) ‘ਤੇ ਭਾਜਪਾ ਦੀ ਮਦਦ ਕਰਨ ਦੇ ਦੋਸ਼ ਲਗਾਏ ਗਏ ਸਨ। ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਤਿੰਨ ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਸੀ। ਪ੍ਰਨੀਤ ਕੌਰ ਤੋਂ ਪੁੱਛਿਆ ਗਿਆ ਸੀ ਕਿ ਉਨ੍ਹਾਂ ਨੂੰ ਪਾਰਟੀ 'ਚੋਂ ਕਿਉਂ ਨਾ ਕੱਢਿਆ ਜਾਵੇ।
ਇਹ ਵੀ ਪੜ੍ਹੋ: ਵਿਵਾਦਾਂ 'ਚ ਫਰੀਦਕੋਟ ਦੀ ਜੇਲ੍ਹ! ਮੂਸੇਵਾਲਾ ਕਤਲ ਕੇਸ 'ਚ ਬੰਦ ਖ਼ੌਫ਼ਨਾਕ ਗੈਂਗਸਟਰ ਕੋਲੋਂ ਮਿਲੀ ਇਹ ਚੀਜ਼