Preneet Kaur Join BJP: ਪਟਿਆਲਾ ਤੋਂ ਕਾਂਗਰਸ ਸਾਂਸਦ ਪ੍ਰਨੀਤ ਕੌਰ ਅੱਜ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ। ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਸਸਪੈਂਡ ਕੀਤਾ ਹੋਇਆ ਹੈ। ਜਾਣਕਾਰੀ ਇਹ ਵੀ ਮਿਲ ਰਹੀ ਹੈ, ਪਟਿਆਲਾ ਤੋਂ ਬੀਜੇਪੀ ਉਮੀਦਵਾਰ ਪ੍ਰਨੀਤ ਕੌਰ ਹੀ ਹੋਣਗੇ।


COMMERCIAL BREAK
SCROLL TO CONTINUE READING

ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਦੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਸੀ, ਉਸ ਸਮੇਂ ਤੋਂ ਹੀ ਪ੍ਰਨੀਤ ਕੌਰ ਨੇ ਬੇਸ਼ੱਕ ਕਾਂਗਰਸ ਨਾਲ ਕਿਨਾਰਾ ਕੀਤਾ ਹੋਇਆ ਹੈ ਪਰ ਤਕਨੀਤੀ ਤੌਰ ’ਤੇ ਉਹ ਅਜੇ ਵੀ ਕਾਂਗਰਸ ਪਾਰਟੀ ਦੇ ਹੀ ਸਾਂਸਦ ਹਨ। ਪਹਿਲਾਂ ਜੇਕਰ ਉਹ ਕਾਂਗਰਸ ਨੂੰ ਛੱਡਕੇ ਬੀਜੇਪੀ ਵਿੱਚ ਸ਼ਾਮਲ ਹੁੰਦੇ ਤਾਂ ਉਨ੍ਹਾਂ ਦੀ ਲੋਕ ਸਭਾ ਦੀ ਮੈਂਬਰਸ਼ਿਪ ਜਾ ਸਕਦੀ ਸੀ। ਪਰ ਹੁਣ ਲੋਕ ਸਭਾ ਲਈ ਮੁੜ ਤੋਂ ਚੋਣਾਂ ਹੋਣ ਵਾਲੀਆਂ ਹਨ ਅਤੇ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਲਈ ਹੁਣ ਉਹ ਬੀਜੇਪੀ ਵਿੱਚ ਸ਼ਾਮਿਲ ਵੀ ਹੋ ਜਾਣਗੇ ਤਾਂ ਜਿਆਦਾ ਫ਼ਰਕ ਨਹੀਂ ਪੈਣ ਵਾਲਾ।