Sidhu Moose Wala News: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਤੋਂ ਪ੍ਰੈਗਨੈਂਸੀ ਰਿਪੋਰਟ ਮੰਗਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦੇ ਹੋਏ ਸਿਹਤ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Moga News: ਮਾਮੇ ਦੀ ਮੌਤ ਮਗਰੋਂ ਭਾਣਜੇ ਨੇ ਮਾਮੀ ਨਾਲ ਕਰਵਾਈ ਕੋਰਟ ਮੈਰਿਜ; ਵੱਡੇ ਭਾਣਜੇ ਨੇ ਮਾਮੀ ਦੀ ਕੀਤੀ ਬੁਰੀ ਤਰ੍ਹਾਂ ਨਾਲ ਕੁੱਟਮਾਰ


ਪੰਜਾਬ ਸਰਕਾਰ ਨੇ ਅਜੋਏ ਸ਼ਰਮਾ ਤੋਂ ਜਵਾਬ ਤਲਬ ਕੀਤਾ ਹੈ। ਪੰਜਾਬ ਸਰਕਾਰ ਨੇ ਸਵਾਲ ਕੀਤਾ ਹੈ ਕਿ ਮੁੱਖ ਮੰਤਰੀ ਨੂੰ ਇਤਲਾਹ ਕੀਤੇ ਬਿਨਾਂ ਕਿਵੇਂ ਦਸਤਾਵੇਜ਼ ਮੰਗ ਗਏ।  ਜ਼ਿਕਰਯੋਗ ਹੈ ਕਿ ਮੂਸੇਵਾਲਾ ਦੀ ਮਾਂ ਨੇ 17 ਮਾਰਚ ਨੂੰ ਆਈਵੀਐੱਫ ਵਿਧੀ ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ ਅਤੇ ਹੁਣ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਕੇ ਇਸ ਸਬੰਧੀ ਰਿਪੋਰਟ ਮੰਗੀ ਹੈ।


ਦਰਅਸਲ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਆਈਵੀਐਫ ਤਕਨੀਕ ਜ਼ਰੀਏ ਬੱਚੇ ਨੂੰ ਜਨਮ ਦਿੱਤਾ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕਰਕੇ ਪ੍ਰੈਗਨੈਂਸੀ ਰਿਪੋਰਟ ਤਲਬ ਕੀਤੀ ਗਈ ਹੈ।


ਅਸਿਸਟੇਡ ਰੀਪ੍ਰੋਡਕਟਿਵ ਟੈਕਨਾਲੋਜੀ ਐਕਟ ਦਾ ਹਵਾਲਾ ਦਿੰਦੇ ਹੋਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਆਈਵੀਐਫ ਤਕਨੀਕ ਰਾਹੀਂ ਗਰਭ ਧਾਰਨ ਕਰਨ ਅਤੇ ਬੱਚਾ ਪੈਦਾ ਕਰਨ ਲਈ ਕਿਸੇ ਵੀ ਔਰਤ ਦੀ ਉਮਰ 21 ਤੋਂ 50 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਪਰ ਸਿੱਧੂ ਦੀ ਮਾਂ ਗਰਭਵਤੀ ਹੋ ਕੇ 58 ਸਾਲ ਦੀ ਉਮਰ ਵਿੱਚ ਇਸ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ।


ਕੇਂਦਰ ਨੇ ਇਸ ਨਿਯਮ ਦੀ ਉਲੰਘਣਾ 'ਤੇ ਜਾਂਚ ਤੋਂ ਬਾਅਦ ਕਾਰਵਾਈ ਦੇ ਹੁਕਮ ਦਿੱਤੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਲੈ ਕੇ ਪੰਜਾਬ ਸਰਕਾਰ ਤੋਂ ਜਵਾਬ ਤਲਬੀ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਚਿੱਠੀ ਵਿੱਚ ਏਆਰਟੀ ਰੈਗੂਲੇਸ਼ਨ ਐਕਟ ਦਾ ਹਵਾਲਾ ਦਿੱਤਾ ਗਿਆ ਹੈ।


ਇਸ ਸਭ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਦੀ ਨਿਖੇਧੀ ਕੀਤੀ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਮੁੱਦੇ ਉਪਰ ਸਫ਼ਾਈ ਦਿੱਤੀ ਜਾ ਰਹੀ ਹੈ ਕਿ ਇਹ ਪੱਤਰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।


ਮਾਨਸਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ। ਐਸਐਸਪੀ ਅੱਜ ਉਸ ਨਿੱਜੀ ਹਸਪਤਾਲ ਪੁੱਜੇ, ਜਿੱਥੇ ਸਿੱਧੂ ਦੀ ਮਾਤਾ ਚਰਨ ਕੌਰ ਦਾਖਲ ਹਨ। ਉਨ੍ਹਾਂ ਬੰਦ ਕਮਰੇ 'ਚ ਬਲਕੌਰ ਸਿੰਘ ਨਾਲ ਕਾਫ਼ੀ ਸਮਾਂ ਗੱਲਬਾਤ ਕੀਤੀ। ਹਾਲਾਕਿ ਐਸਐਸਪੀ ਮਾਨਸਾ ਡਾ. ਨਾਨਕ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਪਰਿਵਾਰ ਨਾਲ ਚੰਗੇ ਸਬੰਧ ਹਨ ਜਿਸ ਕਾਰਨ ਉਹ ਨਿੱਜੀ ਤੌਰ ’ਤੇ ਹੀ ਪਰਿਵਾਰ ਨੂੰ ਮਿਲਣ ਲਈ ਆਏ ਸਨ।


 


ਇਹ ਵੀ ਪੜ੍ਹੋ : Arvind Kejriwal News: ਅਰਵਿੰਦ ਕੇਜਰੀਵਾਲ ਨੇ ਹਾਈ ਕੋਰਟ 'ਚ ਨਵੀਂ ਪਟੀਸ਼ਨ ਕੀਤੀ ਦਾਇਰ; ਦੰਡਕਾਰੀ ਕਾਰਵਾਈ ਨਾ ਕਰਨ ਦੀ ਮੰਗ