Preneet Kaur suspended from Congress party news: ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸਾੰਸਦ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ਲਗਾਏ ਗਏ ਹਨ। 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਕਾਂਗਰਸ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਪ੍ਰਨੀਤ ਕੌਰ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ। ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ‘ਤੇ ਭਾਜਪਾ ਦੀ ਮਦਦ ਕਰਨ ਦੇ ਦੋਸ਼ ਲਗਾਏ ਗਏ ਹਨ। 


ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਤਿੰਨ ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ। ਪ੍ਰਨੀਤ ਕੌਰ ਤੋਂ ਪੁੱਛਿਆ ਗਿਆ ਹੈ ਕਿ ਉਨ੍ਹਾਂ ਨੂੰ ਪਾਰਟੀ ਚੋਂ ਕਿਉਂ ਨਾ ਕੱਢਿਆ ਜਾਵੇ।


ਇਹ ਵੀ ਪੜ੍ਹੋ: Punjab news: ਅੰਮ੍ਰਿਤਸਰ ‘ਚ ਮੁੜ ਦਾਖਲ ਹੋਇਆ ਪਾਕਿਸਤਾਨੀ ਡਰੋਨ, ਹੈਰੋਇਨ ਹੋਈ ਬਰਾਮਦ


ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਲਿਖਿਆ ਕਿ "ਮਾਨਯੋਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇੱਕ ਸ਼ਿਕਾਇਤ ਮਿਲੀ ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ਦੀ ਮਦਦ ਲਈ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੈ। ਪੰਜਾਬ ਦੇ ਕੁਝ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਇਹ ਵਿਚਾਰ ਰੱਖਦੇ ਹਨ। ਸ਼ਿਕਾਇਤ ਨੂੰ ਲੋੜੀਂਦੀ ਕਾਰਵਾਈ ਲਈ ਏ.ਆਈ.ਸੀ.ਸੀ. ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਕੋਲ ਭੇਜਿਆ ਗਿਆ ਸੀ।"


ਇਸ ਪ੍ਰੈਸ ਰਿਲੀਜ਼ 'ਚ ਅੱਗੇ ਲਿਖਿਆ ਕਿ "ਡੀਏਸੀ ਨੇ ਇਸ ਨੂੰ ਧਿਆਨ ਨਾਲ ਵਿਚਾਰਿਆ ਅਤੇ ਫੈਸਲਾ ਕੀਤਾ ਕਿ ਪ੍ਰਨੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ 3 ਦਿਨਾਂ ਦੇ ਅੰਦਰ ਕਾਰਨ ਦੱਸਣ ਲਈ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਪਾਰਟੀ ਵਿੱਚੋਂ ਕਿਉਂ ਨਾ ਕੱਢਿਆ ਜਾਵੇ।"


ਇਹ ਵੀ ਪੜ੍ਹੋ: Gautam Adani net worth: ਜਾਣੋ ਕਿਵੇਂ ਕੁਝ ਹੀ ਦਿਨਾਂ 'ਚ ਟਾਪ-20 ਅਮੀਰਾਂ ਦੀ ਸੂਚੀ ‘ਚੋਂ ਬਾਹਰ ਹੋਏ ਗੌਤਮ ਅਡਾਨੀ


(For more news apart from Preneet Kaur being suspended from Congress party, stay tuned to Zee PHH)