Ludhiana News: ਆਪ ਪ੍ਰਧਾਨ ਅਮਨ ਅਰੋੜਾ ਤੇ ਵਰਕਿੰਗ ਪ੍ਰਧਾਨ ਸ਼ੈਰੀ ਕਲਸੀ ਦਾ ਲੁਧਿਆਣਾ ਪਹੁੰਚਣ ਮੌਕੇ ਜ਼ੋਰਦਾਰ ਸਵਾਗਤ ਕੀਤਾ ਗਿਆ
Ludhiana News: ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਹਨਾਂ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਫਲਾ ਵੀ ਲਗਾਤਾਰ ਵੱਧਦਾ ਜਾ ਰਿਹਾ ਹੈ।
Ludhiana News: ਪੰਜਾਬ ਦੇ ਨਵੇਂ ਬਣੇ ਪ੍ਰਧਾਨ ਅਮਨ ਅਰੋੜਾ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੇ ਲੁਧਿਆਣਾ ਪਹੁੰਚਣ ਤੇ ਲੁਧਿਆਣਾ ਦੀ ਲੀਡਰਸ਼ਿਪ ਵੱਲੋਂ ਸਵਾਗਤ ਕੀਤਾ ਗਿਆ। ਲੁਧਿਆਣਾ ਦੀ ਸਮੁੱਚੀ ਲੀਡਰਸ਼ਿਪ ਨਾਲ ਨਵੇਂ ਬਣੇ ਪ੍ਰਧਾਨ ਵੱਲੋਂ ਜਗਰਾਉਂ ਪੁਲ ਉੱਪਰ ਸ਼ਹੀਦਾਂ ਦੇ ਸਮਾਰਕ ਤੇ ਸ਼ਹੀਦ ਭਗਤ ਸਿੰਘ ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਨੂੰ ਫੁੱਲ ਮਾਲਾ ਭੇਟ ਕੀਤੀ ਅਤੇ ਨਮਸਕਾਰ ਕੀਤਾ। ਇਸ ਮੌਕੇ ਇਨਕਲਾਬ ਜਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਇਸ ਮੌਕੇ ਉਹਨਾਂ ਨਾਲ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਖ ਵੱਖ ਹਲਕੇ ਦੇ ਵਿਧਾਇਕ ਵਿਸ਼ੇਸ਼ ਤੌਰ ਉੱਤੇ ਹਾਜ਼ਰ ਰਹੇ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਹਨਾਂ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਫਲਾ ਵੀ ਲਗਾਤਾਰ ਵੱਧਦਾ ਜਾ ਰਿਹਾ ਹੈ। ਉਹਨਾਂ ਨੂੰ ਜਦ ਜਗਜੀਤ ਸਿੰਘ ਡੱਲੇਵਾਲ ਕਿਸਾਨ ਨੇਤਾ ਦੇ ਹਿਰਾਸਤ ਵਿੱਚ ਲੈਣ ਦੀ ਗੱਲ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਇਸ ਬਾਰੇ ਨਹੀਂ ਪਤਾ ਉਹ ਸਵੇਰ ਦੇ ਯਾਤਰਾ ਵਿੱਚ ਹਨ। ਅਤੇ ਸੀਐਮ ਸਾਹਿਬ ਨਾਲ ਕੋਈ ਗੱਲ ਨਹੀਂ ਹੋਈ।
ਅਮਨ ਅਰੋੜਾ ਨੂੰ ਜਦੋਂ ਸਵਾਲ ਕੀਤਾ ਗਿਆ ਕਿ ਰਵਨੀਤ ਸਿੰਘ ਬਿੱਟੂ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਤੇ ਸਵਾਲ ਖੜੇ ਕੀਤੇ ਜਾ ਰਹੇ ਹਨ। ਤਾਂ ਉਨ੍ਹਾਂ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੂੰ ਕਿਸਾਨੀ ਬਾਰੇ ਕੀ ਪਤਾ ਉਹ ਤਾਂ ਹਮੇਸ਼ਾ ਕਿਸਾਨਾਂ ਦੇ ਉਲਟ ਬੋਲਦੇ ਨੇ ਕਈ ਵਾਰੀ। ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਵਿੱਚ ਚੰਗਾ ਕੰਮ ਕਰਨ ਵਾਲਿਆਂ ਨੂੰ ਜਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
ਜਿਸ ਲਈ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਕੀਤੀ ਜਾਵੇਗੀ ਕਾਰਜਕਾਰੀ ਪ੍ਰਧਾਨ ਸ਼ਹਿਰੀ ਕਲਸੀ ਨੇ ਕਿਹਾ ਕਿ ਚੰਗਾ ਕੰਮ ਕਰਨ ਵਾਲਿਆਂ ਨੂੰ ਪਾਰਟੀ ਵਿੱਚ ਅਹਿਮ ਸਥਾਨ ਦਿੱਤੇ ਜਾਣਗੇ। ਅਮਨ ਅਰੋੜਾ ਨੇ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਹੋਈ ਵੱਡੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਵਰਕਰ ਵਿਚ ਪੂਰਾ ਉਤਸ਼ਾਹ ਹੈ ਅਤੇ ਨਗਰ ਨਿਗਮ ਦੀਆਂ ਚੋਣਾਂ ਵਿੱਚ ਵੀ ਮੇਅਰ ਉਹਨਾਂ ਦੇ ਹੀ ਬਣਨਗੇ।