ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਅੰਮ੍ਰਿਤਸਰ ਦੌਰੇ ਦੇ ਮੱਦੇਨਜ਼ਰ ਏਅਰਪੋਰਟ ਤੋਂ ਸ੍ਰੀ ਦਰਬਾਰ ਸਾਹਿਬ ਦਾ ਰਸਤਾ ਕੀਤਾ ਬੰਦ!
Droupadi Murmu Amritsar Visit: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਸ਼ਹਿਰ ਨੂੰ 5 ਸੈਕਟਰਾਂ ਵਿੱਚ ਵੰਡਿਆ ਗਿਆ ਹੈ।
Droupadi Murmu Amritsar Visit: ਦੇਸ਼ ਦੀ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਵਾਰ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ 9 ਮਾਰਚ ਯਾਨੀ ਅੱਜ ਅੰਮ੍ਰਿਤਸਰ ਦਾ ਦੌਰਾ ਕਰਨਗੇ। ਰਾਸ਼ਟਰਪਤੀ (President Draupadi Murmu) ਇੱਕ ਦਿਨ ਅੰਮ੍ਰਿਤਸਰ (Golden Temple) ਵਿੱਚ ਰਹਿਣਗੇ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੁਰਮੂ ਦੀ ਇਹ ਪਹਿਲੀ ਅੰਮ੍ਰਿਤਸਰ ਫੇਰੀ ਹੈ।
ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਸ਼ਹਿਰ ਨੂੰ 5 ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਆਪਣੇ 4 ਘੰਟੇ ਦੇ ਅੰਮ੍ਰਿਤਸਰ ਦੌਰੇ ਦੌਰਾਨ ਰਾਸ਼ਟਰਪਤੀ (President Draupadi Murmu) ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮਤੀਰਥ ਦੇ ਦਰਸ਼ਨ ਕਰਨਗੇ ਜਿਸ ਕਾਰਨ ਦੁਪਹਿਰ 1 ਤੋਂ 4 ਵਜੇ ਤੱਕ ਪੂਰੇ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।
ਇਹ ਵੀ ਪੜ੍ਹੋ: 67 ਸਾਲ ਦੀ ਉਮਰ 'ਚ ਮਸ਼ਹੂਰ ਐਕਟਰ-ਡਾਇਰੈਕਟਰ ਸਤੀਸ਼ ਕੌਸ਼ਿਕ ਦਾ ਹੋਇਆ ਦਿਹਾਂਤ, ਅਨੁਪਮ ਖੇਰ ਨੇ ਦਿੱਤੀ ਜਾਣਕਾਰੀ
ਦ੍ਰੋਪਦੀ ਮੁਰਮੂ 12 ਵਜੇ ਅੰਮ੍ਰਿਤਸਰ ਏਅਰਪੋਰਟ (President Draupadi Murmu) ਪਹੁੰਚ ਰਹੀ ਹੈ ਜਿਸ ਕਾਰਨ ਅੰਮ੍ਰਿਤਸਰ ਏਅਰਪੋਰਟ ਰੋਡ ਦੁਪਹਿਰ 12 ਤੋਂ 1 ਵਜੇ ਤੱਕ ਪੂਰੀ ਤਰ੍ਹਾਂ ਬੰਦ ਰਹੇਗਾ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਪਹਿਰ 12 ਤੋਂ 2 ਵਜੇ ਦਰਮਿਆਨ ਦੋ ਅੰਤਰਰਾਸ਼ਟਰੀ ਉਡਾਣਾਂ ਰਵਾਨਾ ਹੋਣਗੀਆਂ।
ਏਅਰ ਇੰਡੀਆ ਨੇ ਵੀ ਯਾਤਰੀਆਂ ਲਈ ਨਿਰਦੇਸ਼ ਜਾਰੀ ਕੀਤੇ ਹਨ। ਲੰਡਨ ਲਈ ਏਅਰ ਇੰਡੀਆ ਦੀ ਫਲਾਈਟ 1:30 ਵਜੇ ਰਵਾਨਾ ਹੋਵੇਗੀ ਅਤੇ ਬਰਮਿੰਘਮ ਲਈ ਫਲਾਈਟ 1:55 ਵਜੇ ਹੋਵੇਗੀ। ਇਸ ਕਾਰਨ ਦੋਵਾਂ (President Draupadi Murmu) ਫਲਾਈਟਾਂ ਦੇ ਯਾਤਰੀਆਂ ਨੂੰ ਦੁਪਹਿਰ 12 ਵਜੇ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ।
ਅੰਮ੍ਰਿਤਸਰ ਸ਼ਹਿਰ ਦਾ ਟਰੈਫਿਕ ਰੂਟ ਪਲਾਨ (Traffic route plan of Amritsar city)
-ਰਾਸ਼ਟਰਪਤੀ ਦੇ ਦੁਪਹਿਰ 12 ਵਜੇ ਦੇ ਕਰੀਬ ਅੰਮ੍ਰਿਤਸਰ ਪਹੁੰਚਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਅੰਮ੍ਰਿਤਸਰ ਤੋਂ ਹਲਕਾ ਗੇਟ ਅਤੇ ਸ੍ਰੀ ਦਰਬਾਰ ਸਾਹਿਬ ਤੱਕ ਦਾ ਸਾਰਾ ਰਸਤਾ ਦੁਪਹਿਰ 12 ਤੋਂ 1 ਵਜੇ ਤੱਕ ਬੰਦ ਰਹੇਗਾ। ਇਸ ਤੋਂ ਬਾਅਦ ਸ਼ਾਮ 3 ਤੋਂ 4 ਵਜੇ ਤੱਕ ਵਾਪਸੀ 'ਤੇ ਵੀ ਇਹ ਰੂਟ ਬੰਦ ਹੀ ਰਹਿਣਾ ਹੈ।
-ਇਸ ਲਈ ਅਜਨਾਲਾ ਤੋਂ ਸ਼ਹਿਰ ਵੱਲ ਆਉਣ ਵਾਲੀ ਟਰੈਫਿਕ ਨੂੰ ਰਾਜਾਸਾਂਸੀ ਤੋਂ, ਜੀ.ਟੀ.ਰੋਡ ਜਲੰਧਰ ਤੋਂ ਆਉਣ ਵਾਲੀ ਟਰੈਫਿਕ ਨੂੰ ਗੋਲਡਨ ਗੇਟ ਤੋਂ ਵੱਲਾ-ਵੇਰਕਾ ਬਾਈਪਾਸ ਵੱਲ, ਜ਼ਿਲ੍ਹਾ ਤਰਨਤਾਰਨ ਤੋਂ ਆਉਣ ਵਾਲੀ ਟਰੈਫਿਕ ਨੂੰ ਪੁਲ ਕੋਟ ਮਿਤ ਸਿੰਘ ਤੋਂ ਤਾਰਾਵਾਲੇ ਪੁਲ ਵੱਲ, ਗੇਟ ਹਕੀਮਾ ਤੋਂ ਆਉਣ ਵਾਲੀ ਟਰੈਫਿਕ ਨੂੰ ਝਬਾਲ ਰੋਡ ਤੋਂ ਮੋੜਿਆ ਜਾਵੇਗਾ।
-ਚੌਕ ਖਜ਼ਾਨਾ-ਲੋਹਗੜ੍ਹ ਤੋਂ ਸਾਈਡ ਮੋੜਿਆ ਜਾਵੇਗਾ, ਘੀ ਮੰਡੀ ਚੌਕ ਦੀ ਟਰੈਫਿਕ ਨੂੰ ਸਮੇਂ ਸਿਰ ਸੁਲਤਾਨਵਿੰਡ ਚੌਕ ਤੋਂ ਮੋੜ ਦਿੱਤਾ ਜਾਵੇਗਾ। ਸ਼ਹਿਰ ਵਿੱਚ ਭਾਰੀ ਵਾਹਨਾਂ ਦੇ ਦਾਖ਼ਲੇ ’ਤੇ ਮੁਕੰਮਲ ਪਾਬੰਦੀ ਹੈ।