ਸ੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ; ਰਾਜਪਾਲ ਪੁਰੋਹਿਤ ਤੇ CM ਮਾਨ ਨੇ ਕੀਤਾ ਸਵਾਗਤ
Advertisement
Article Detail0/zeephh/zeephh1601957

ਸ੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ; ਰਾਜਪਾਲ ਪੁਰੋਹਿਤ ਤੇ CM ਮਾਨ ਨੇ ਕੀਤਾ ਸਵਾਗਤ

President Droupadi Murmu Visit Amritsar:  ਪੰਜਾਬ ਫੇਰੀ 'ਤੇ ਆਈ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੰਮ੍ਰਿਤਸਰ ਪਹੁੰਚ ਚੁੱਕੇ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਾ ਨਿੱਘਾ ਸਵਾਗਤ ਕੀਤਾ।

ਸ੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ; ਰਾਜਪਾਲ ਪੁਰੋਹਿਤ ਤੇ CM ਮਾਨ ਨੇ ਕੀਤਾ ਸਵਾਗਤ

President Droupadi Murmu Visit Amritsar: ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ 12 ਵਜੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਪਹੁੰਚੀ। ਰਾਸ਼ਟਰਪਤੀ ਦ੍ਰੋਪਦੀ ਦੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚਣ ਤੋਂ ਬਾਅਦ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਫੁੱਲਾਂ ਨਾਲ ਸਵਾਗਤ ਕੀਤਾ। ਇਸ ਤੋਂ ਬਾਅਦ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ੍ਰੀ ਹਰਿਮੰਦਰ ਸਾਹਿਬ (President Droupadi Murmu Visit Amritsar) ਪਹੁੰਚ ਕੇ ਮੱਥਾ ਟੇਕਿਆ।

ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦ੍ਰੋਪਦੀ ਮੁਰਮੂ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰਵਾਨਾ ਹੋਣ ਤੋਂ ਬਾਅਦ ਰਾਸ਼ਟਰਪਤੀ ਦਾ ਕਾਫ਼ਲਾ (President Droupadi Murmu Visit Amritsar) ਹਰਿਮੰਦਰ ਸਾਹਿਬ ਪਹੁੰਚਿਆ।

ਇੱਥੇ ਸੰਸਦ ਮੈਂਬਰ ਗੁਰਜੀਤ ਔਜਲਾ ਵੀ ਉਨ੍ਹਾਂ ਦੇ ਨਾਲ ਘੁੰਮਦੇ ਨਜ਼ਰ ਆਏ। ਪਰਿਕਰਮਾ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਕੁਝ ਸਮਾਂ ਰੁਕਣ ਤੋਂ ਬਾਅਦ ਉਹ ਸ਼ਹੀਦੀ ਸਥਾਨ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਮੱਥਾ ਟੇਕਣਗੇ।

ਇਹ ਵੀ ਪੜ੍ਹੋ: 67 ਸਾਲ ਦੀ ਉਮਰ 'ਚ ਮਸ਼ਹੂਰ ਐਕਟਰ-ਡਾਇਰੈਕਟਰ ਸਤੀਸ਼ ਕੌਸ਼ਿਕ ਦਾ ਹੋਇਆ ਦਿਹਾਂਤ, ਅਨੁਪਮ ਖੇਰ ਨੇ ਦਿੱਤੀ ਜਾਣਕਾਰੀ

ਸ੍ਰੀ ਹਰਿਮੰਦਿਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਉਹ (President Droupadi Murmu Visit Amritsar) ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਿਰ ਅਤੇ ਸ਼੍ਰੀ ਰਾਮਤੀਰਥ ਅਸਥਾਨ ਦੇ ਦਰਸ਼ਨ ਵੀ ਕਰਨਗੇ।  ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ, ਸ਼ਹਿਰ ਨੂੰ 5 ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਪੂਰੇ ਸ਼ਹਿਰ ਵਿੱਚ ਆਵਾਜਾਈ ਪ੍ਰਭਾਵਿਤ ਰਹੇਗੀ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦ੍ਰੋਪਦੀ ਮੁਰਮੂ ਦੀ ਇਹ ਪਹਿਲੀ ਪੰਜਾਬ ਫੇਰੀ ਹੈ।

Trending news