President Droupadi Murmu Visit Amritsar: ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ 12 ਵਜੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਪਹੁੰਚੀ। ਰਾਸ਼ਟਰਪਤੀ ਦ੍ਰੋਪਦੀ ਦੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚਣ ਤੋਂ ਬਾਅਦ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਫੁੱਲਾਂ ਨਾਲ ਸਵਾਗਤ ਕੀਤਾ। ਇਸ ਤੋਂ ਬਾਅਦ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ੍ਰੀ ਹਰਿਮੰਦਰ ਸਾਹਿਬ (President Droupadi Murmu Visit Amritsar) ਪਹੁੰਚ ਕੇ ਮੱਥਾ ਟੇਕਿਆ।


COMMERCIAL BREAK
SCROLL TO CONTINUE READING

ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦ੍ਰੋਪਦੀ ਮੁਰਮੂ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰਵਾਨਾ ਹੋਣ ਤੋਂ ਬਾਅਦ ਰਾਸ਼ਟਰਪਤੀ ਦਾ ਕਾਫ਼ਲਾ (President Droupadi Murmu Visit Amritsar) ਹਰਿਮੰਦਰ ਸਾਹਿਬ ਪਹੁੰਚਿਆ।


ਇੱਥੇ ਸੰਸਦ ਮੈਂਬਰ ਗੁਰਜੀਤ ਔਜਲਾ ਵੀ ਉਨ੍ਹਾਂ ਦੇ ਨਾਲ ਘੁੰਮਦੇ ਨਜ਼ਰ ਆਏ। ਪਰਿਕਰਮਾ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਕੁਝ ਸਮਾਂ ਰੁਕਣ ਤੋਂ ਬਾਅਦ ਉਹ ਸ਼ਹੀਦੀ ਸਥਾਨ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਮੱਥਾ ਟੇਕਣਗੇ।