Harpreet Singh Resignation: ਸ਼੍ਰੋਮਣੀ ਪ੍ਰਬੰਧਕ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਨਾਮਨਜ਼ੂਰ
Advertisement
Article Detail0/zeephh/zeephh2476138

Harpreet Singh Resignation: ਸ਼੍ਰੋਮਣੀ ਪ੍ਰਬੰਧਕ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਨਾਮਨਜ਼ੂਰ

Harpreet Singh Resignation: ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ।

Harpreet Singh Resignation: ਸ਼੍ਰੋਮਣੀ ਪ੍ਰਬੰਧਕ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਨਾਮਨਜ਼ੂਰ

Harpreet Singh Resignation: ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ। ਇਸ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਅਸਤੀਫ਼ਾ ਰੱਦ ਕਰ ਦਿੱਤਾ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਹੀ ਜਥੇਦਾਰ ਸਾਹਿਬਾਨਾਂ ਦੇ ਆਦੇਸ਼ਾਂ ਦੀ ਪਾਲਣਾ ਕੀਤੀ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਸਿੱਖ ਸੰਸਥਾਵਾਂ ਵਿੱਚ ਸਰਕਾਰਾਂ ਦਖਲ ਦੇ ਰਹੀਆਂ ਹਨ। ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਘੁਸਪੈਠ ਕੀਤੀ ਜਾ ਰਹੀ ਹੈ। ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Haryana CM Breaking Live Updates: ਹਰਿਆਣਾ 'ਚ ਨਾਇਬ ਸੈਣੀ ਅੱਜ ਦੂਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ , ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਸਾਰੇ ਜਥੇਦਾਰਾਂ ਦਾ ਸਤਿਕਾਰ ਕਰਦੀ ਹੈ ਤੇ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਕੱਲ੍ਹ ਉਨ੍ਹਾਂ ਨੂੰ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਫੋਨ ਕਰਕੇ ਆਪਣੇ ਅਸਤੀਫੇ ਦੀ ਪੇਸ਼ਕਸ਼ ਕੀਤੀ। ਮੈਂ ਉਨਾਂ ਨੂੰ ਅਸਤੀਫਾ ਨਾ ਦੇਣ ਬਾਰੇ ਗੱਲ ਕਹੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਰੱਦ ਕਰ ਦਿੱਤਾ ਗਿਆ ਹੈ।

ਕਾਬਿਲੇਗੌਰ ਹੈ ਕਿ ਬੀਤੇ ਕੱਲ੍ਹ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਇੱਕ ਵੀਡੀਓ ਵਿੱਚ ਜਥੇਦਾਰ ਹਰਪ੍ਰੀਤ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਉਨ੍ਹਾਂ ਨੂੰ ਦਿੱਤੀ ਜ਼ੈੱਡ ਸੁਰੱਖਿਆ ਵਾਪਸ ਲੈਣ ਦੀ ਵੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਕਿਉਂਕਿ ਉਹ ਹੁਣ ਕੋਈ ਅਹੁਦਾ ਨਹੀਂ ਰੱਖਦੇ ਹਨ, ਇਸ ਲਈ ਉਨ੍ਹਾਂ ਨੂੰ ਇਸ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ। ਉਹ ਆਪਣੇ ਛੋਟੇ ਜਿਹੇ ਘਰ ਵਿੱਚ ਰਹਿਣਾ ਚਾਹੁੰਦਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਵੀ ਵਲਟੋਹਾ ਵੱਲੋਂ ਦਿੱਤੀਆਂ ਧਮਕੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੀ ਚੁੱਪੀ ਉਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਸਿੰਘ ਸਾਹਿਬਾਨ ਦੇ ਹੁਕਮਾਂ ਤਹਿਤ ਵਲਟੋਹਾ ਵੱਲੋਂ ਖ਼ੁਦ ਅਕਾਲੀ ਦਲ ਦੀ ਹਾਈਕਮਾਂਡ ਨੂੰ ਦਿੱਤੇ ਗਏ ਅਸਤੀਫ਼ੇ ਦੇ ਬਾਵਜੂਦ ਅਕਾਲੀ ਦਲ ਦਾ ਸੋਸ਼ਲ ਮੀਡੀਆ ਵਿੰਗ ਵਲਟੋਹਾ ਦੀ ਹਮਾਇਤ ਕਰਨ ਵਾਲੇ ਬਿਆਨ ਜਾਰੀ ਕਰ ਰਿਹਾ ਹੈ।

ਇਹ ਵੀ ਪੜ੍ਹੋ: Giani Harpreet Singh Resigned: ਗਿ.ਹਰਪ੍ਰੀਤ ਸਿੰਘ ਦੇ ਹੱਕ 'ਚ ਉੱਤਰੇ SGPC ਮੈਂਬਰ, ਕਹੀ ਵੱਡੀ ਗੱਲ

Trending news