PM Narendra Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ 14345 ਕਰੋੜ ਦੀ ਸੌਗਾਤ; ਭਲਕੇ ਕਈ ਪ੍ਰੋਜੈਕਟਾਂ ਦਾ ਹੋਵੇਗਾ ਉਦਘਾਟਨ
Advertisement
Article Detail0/zeephh/zeephh2149915

PM Narendra Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ 14345 ਕਰੋੜ ਦੀ ਸੌਗਾਤ; ਭਲਕੇ ਕਈ ਪ੍ਰੋਜੈਕਟਾਂ ਦਾ ਹੋਵੇਗਾ ਉਦਘਾਟਨ

PM Narendra Modi:  ਭਾਜਪਾ ਆਗੂ ਅਨਿਲ ਸਰੀਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਸਮੁੱਚੇ ਦੇਸ਼ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ। 

PM Narendra Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ 14345 ਕਰੋੜ ਦੀ ਸੌਗਾਤ; ਭਲਕੇ ਕਈ ਪ੍ਰੋਜੈਕਟਾਂ ਦਾ ਹੋਵੇਗਾ ਉਦਘਾਟਨ

PM Narendra Modi:  ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਸਮੁੱਚੇ ਦੇਸ਼ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਜਿਸਦੇ ਚੱਲਦਿਆਂ ਪੰਜਾਬ ਵਿੱਚ ਵੀ ਕਈ ਸ਼ਹਿਰਾਂ ਨੂੰ ਸਮਾਰਟ ਸਿਟੀ ਬਣਾਇਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਪੰਜਾਬ ਵਿੱਚ ਨਵੇਂ ਹਾਈਵੇ, ਗ੍ਰੀਨਫ਼ੀਲਡ ਹਾਈਵੇ ਅਤੇ ਰੇਲਵੇ ਓਵਰਬ੍ਰਿਜ ਬਣਾਏ ਜਾ ਰਹੇ ਹਨ। ਅਨਿਲ ਸਰੀਨ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪੰਜਾਬ ਨੂੰ 2 ਲੱਖ ਕਰੋੜ ਦੇ ਪ੍ਰੋਜੈਕਟ ਦਿੱਤੇ ਹਨ। ਜਿਨ੍ਹਾਂ ਵਿਚੋਂ ਕਈ ਤਿਆਰ ਹੋ ਚੁੱਕੇ ਹਨ ਤੇ ਕਈਆਂ ਦੇ ਨੀਂਹ ਪੱਥਰ ਰੱਖੇ ਜਾ ਚੁੱਕੇ ਹਨ, ਰੱਖੇ ਜਾ ਰਹੇ ਹਨ ਤੇ ਕਈਆਂ ਦੇ 11 ਮਾਰਚ ਨੂੰ ਰੱਖੇ ਜਾਣਗੇ।

ਅਨਿਲ ਸਰੀਨ ਨੇ ਜਾਣਕਾਰੀ ਦਿੰਦਿਆਂ ਦੱਸਿਆ  ਕਿ 939 ਕਰੋੜ ਰੁਪਏ ਨਾਲ ਬਣ ਚੁੱਕੇ ਸਮਰਾਲਾ ਚੌਕ ਤੋਂ ਲੁਧਿਆਣਾ ਨਿਗਮ ਹੱਦ ਤੱਕ 13 ਕਿਲੋਮੀਟਰ ਐਲੀਵੇਟਿਡ ਹਾਈਵੇ ਦਾ ਵਰਚੂਅਲ ਉਦਘਾਟਨ ਕੀਤਾ ਜਾਵੇਗਾ। ਮਲੋਟ ਤੋਂ ਅਬੋਹਰ ਤੋਂ ਸਾਧੁਵਾਲੀ ਸੈਕਸ਼ਨ ਹਾਈਵੇ ਨੰ. NH-62 ਜਿਸਦੀ ਲੰਬਾਈ 65 ਕਿਲੋਮੀਟਰ ਤੇ ਲਾਗਤ 918 ਕਰੋੜ ਹੈ, ਦਾ ਉਦਘਾਟਨ ਕੀਤਾ ਜਾਵੇਗਾ। 367 ਕਰੋੜ ਨਾਲ ਬਣੇ 22.5 ਕਿਲੋਮੀਟਰ ਲੰਬੇ ਮਲੋਟ-ਮੰਡੀ ਡੱਬਵਾਲੀ ਨੈਸ਼ਨਲ ਹਾਈਵੇ ਨੰ. 9 ਦਾ ਉਦਘਾਟਨ ਕੀਤਾ ਜਾਵੇਗਾ।

124 ਕਰੋੜ ਨਾਲ ਸਤਲੁਜ ਦਰਿਆ ਤੇ ਨੰਗਲ ਨੇੜੇ ਬਣੇ 4 ਲੇਨ ਰੇਲਵੇ ਓਵਰਬ੍ਰਿਜ ਦਾ ਉਦਘਾਟਨ ਕੀਤਾ ਜਾਵੇਗਾ। ਮੋਗਾ ਤੋਂ ਮੱਖੂ ਅਤੇ ਹਰੀਕੇ ਤੋਂ ਖਾਲੜਾ ਤੱਕ 2 ਲੇਨ ਤੱਕ ਪੁਨਰਵਾਸ ਤੇ ਅਪਗ੍ਰੇਡੇਸ਼ਨ ਸਮੇਤ ਦੋ ਮਾਰਗਾਂ ਦਾ 327 ਕਰੋੜ ਦੀ ਲਾਗਤ ਨਾਲ ਈਪੀਸੀ ਮੋਡ 'ਤੇ NH-703B ਦੇ ROBs 75.167 ਕਿਲੋਮੀਟਰ ਲੰਬੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਾਰੇ ਪ੍ਰੋਜੈਕਟਾਂ ਦੀ ਕੀਮਤ 2675 ਕਰੋੜ ਰੁਪਏ ਹੈ।

ਅਨਿਲ ਸਰੀਨ ਨੇ ਕਿਹਾ ਕਿ 11 ਮਾਰਚ ਨੂੰ ਪੰਜਾਬ ਵਿੱਚ ਵੱਖ-ਵੱਖ ਥਾਂਵਾਂ ਉਤੇ 11,670 ਕਰੋੜ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਵੇਗਾ। ਇਸ ਵਿੱਚ 31 ਕਿਲੋਮੀਟਰ ਅੰਬਾਲਾ ਚੰਡੀਗੜ੍ਹ ਗ੍ਰੀਨਫ਼ੀਲਡ ਸਪੂਰ ਤੋਂ ਲਾਲੜੂ, 31 ਕਿਲੋਮੀਟਰ ਲੰਬੇ ਬਿਆਸ-ਮਹਿਤਾ-ਬਟਾਲਾ ਤੋਂ ਡੇਰਾ ਬਾਬਾ ਨਾਨਕ, 43 ਕਿਲੋਮੀਟਰ ਲੰਬੇ ਮੋਗਾ-ਬਾਘਾ ਪੁਰਾਣਾ ਤੋਂ ਬਾਜਾਖਾਣਾ, 47 ਕਿਲੋਮੀਟਰ ਲੰਬੇ 6 ਲੇਨ ਜਲੰਧਰ ਬਾਈਪਾਸ ਗ੍ਰੀਨਫ਼ੀਲਡ, 54 ਕਿਲੋਮੀਟਰ ਅੰਮ੍ਰਿਤਸਰ ਬਠਿੰਡਾ, 62 ਕਿਲੋਮੀਟਰ ਲੰਬੇ ਅੰਮ੍ਰਿਤਸਰ-ਬਠਿੰਡਾ ਗ੍ਰੀਨਫ਼ੀਲਡ ਸੈਕਸ਼ਨ, 30 ਕਿਲੋਮੀਟਰ ਲੰਬਾ ਲੁਧਿਆਣਾ-ਬਠਿੰਡਾ ਗ੍ਰੀਨਫ਼ੀਲਡ ਹਾਈਵੇ ਤੇ ਦਿੱਲੀ, ਅੰਮ੍ਰਿਤਸਰ ਤੋਂ ਕਟਰਾ ਐਕਸਪ੍ਰੇਸ-ਵੇ ਆਦਿ ਸ਼ਾਮਿਲ ਹਨ, ਜਿਨ੍ਹਾਂ ਦੇ ਨੀਂਹ ਪੱਥਰ ਰੱਖੇ ਜਾਣੇ ਹਨ। ਅਨਿਲ ਸਰੀਨ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਕੇਂਦਰ ਸਰਕਾਰ ਪੰਜਾਬੀਆਂ ਦੀ ਸੱਚੀ ਹਮਦਰਦ ਉਤੇ ਉਨ੍ਹਾਂ ਦੀ ਆਪਣੀ ਸਰਕਾਰ ਹੈ।

ਇਹ ਵੀ ਪੜ੍ਹੋ : Machhiwara News: ਵਿਆਹੁਤਾ ਵੱਲੋਂ ਜ਼ਹਿਰ ਨਿਗਲਣ ਤੋਂ ਬਾਅਦ ਪੇਕਿਆਂ ਨੇ ਹਸਪਤਾਲ 'ਚ ਸਹੁਰੇ ਪਰਿਵਾਰ 'ਤੇ ਕੀਤਾ ਹਮਲਾ; 3 ਜਣੇ ਗ੍ਰਿਫ਼ਤਾਰ

Trending news