ਚੰਡੀਗੜ: ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਦੇਰ ਰਾਤ ਮੀਟਿੰਗ ਹੋਈ, ਕਈ ਮੁੱਦਿਆਂ 'ਤੇ ਚਰਚਾ ਹੋਈ, ਦਰਜ ਹੋਏ ਪਰਚੇ ਰੱਦ ਕਰਵਾਉਣ ਲਈ ਤੇਜ਼ੀ ਲਿਆਂਦੀ ਜਾਵੇਗੀ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਿਰੋਜ਼ਪੁਰ ਪਹੁੰਚ ਰਹੇ ਹਨ, ਜਿੱਥੇ ਉਹ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਨ ਜਾ ਰਹੇ ਹਨ, ਉੱਥੇ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਵੀ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਸੜਕਾਂ 'ਤੇ ਬੈਠ ਕੇ ਕਿਸਾਨਾਂ ਦੇ ਮਸਲੇ ਹੱਲ ਕਰਵਾਉਣ ਲਈ  15 ਜਨਵਰੀ ਨੂੰ ਐਮ.ਐਸ.ਪੀ ਦੀ ਕਮੇਟੀ ਬਣਾਉਣ ਅਤੇ 31 ਜਨਵਰੀ ਤੱਕ ਦਰਜ ਕੀਤੇ ਗਏ ਕੇਸਾਂ ਨੂੰ ਰੱਦ ਕਰਵਾਉਣ ਲਈ 15 ਮਾਰਚ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਕਿਸਾਨ ਸੰਘਰਸ਼ ਕਮੇਟੀ ਨਾਲ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ ਹੈ|


COMMERCIAL BREAK
SCROLL TO CONTINUE READING

 



 


ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਆਗੂ ਜਸਬੀਰ ਸਿੰਘ ਨੇ ਕਿਹਾ ਕਿ ਸਾਡੀ ਦੇਰ ਰਾਤ ਮੀਟਿੰਗ ਹੋਈ ਸੀ ਅਤੇ ਅਸੀਂ ਆਪਣੀਆਂ ਮੰਗਾਂ ਬਾਰੇ ਦੱਸਿਆ ਸੀ ਅਤੇ ਅਸੀਂ ਇਸ ਦੀ ਉਡੀਕ ਕਰ ਰਹੇ ਹਾਂ, ਜੇਕਰ ਲਿਖਤੀ ਰੂਪ ਵਿੱਚ ਨਾ ਦਿੱਤਾ ਤਾਂ ਅਸੀਂ ਆਪਣਾ ਸੰਘਰਸ਼ ਜਾਰੀ ਰੱਖਾਂਗੇ | 


 


ਦੱਸ ਦਈਏ ਕਿ ਅਜਿਹਾ ਪਹਿਲੀ ਵਾਰ ਹੋਵੇਗਾ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸੇ ਕਿਸਾਨ ਲੀਡਰ ਨਾਲ ਗੱਲਬਾਤ ਕਰਨਗੇ।


 


WATCH LIVE TV