ਚੰਡੀਗੜ੍ਹ-  ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਅੱਜ ਪੰਜਾਬ ਦੇ ਮੋਹਾਲੀ ‘ਚ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਪਹੁੰਚ ਰਹੇ ਹਨ। ਜਿਸ ਨੂੰ ਲੈ ਕੇ ਪੰਜਾਬ ਪੁਲਿਸ ਤੇ ਚੰਡੀਗੜ੍ਹ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪਿਛਲੀ ਵਾਰ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਹੋਈ ਲਾਪਰਵਾਹੀ ਤੋਂ ਸਬਕ ਲੈਂਦੇ ਹੋਏ ਪੰਜਾਬ ਪੁਲਿਸ ਨੇ ਇਸ ਵਾਰ ਮੋਹਾਲੀ ’ਚ ਸਖ਼ਤ ਪ੍ਰਬੰਧ ਕੀਤੇ ਹਨ।  ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਨਾ ਵਰਤੀ ਜਾਵੇ ਇਸਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।


COMMERCIAL BREAK
SCROLL TO CONTINUE READING

ਧਾਰਾ 144 ਲਾਗੂ ਤੇ 'ਨੋ ਫਲਾਈ ਜ਼ੋਨ' ਐਲਾਨਿਆ


ਪ੍ਰਧਾਨ ਮੰਤਰੀ ਦੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸਮਾਰੋਹ ਵਾਲੀ ਥਾਂ ਤੋਂ 2 ਕਿਲੋਮੀਟਰ ਤੱਕ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਇਲਾਕੇ ਨੂੰ ਨੋ ਫਲਾਈ ਜ਼ੋਨ ਬਣਾ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਧਾਰਾ-144 ਵੀ ਲਾਗੂ ਕਰ ਦਿੱਤੀ ਗਈ ਹੈ। 7 ਹਜ਼ਾਰ ਦੇ ਕਰੀਬ ਜਵਾਨ ਡਿਊਟੀ ’ਤੇ ਤਾਇਨਾਤ ਰਹਿਣਗੇ। ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਲਈ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਦੇ ਅਫ਼ਸਰਾਂ ਨੇ ਵੀ ਮੋਹਾਲੀ ਪਹੁੰਚ ਸਾਰੀ ਸੁਰੱਖਿਆ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਵਿਸ਼ੇਸ਼ ਸੁਰੱਖਿਆ ਫੋਰਸ ਦੇ ਅਫ਼ਸਰ ਵੀ ਨਿਗਰਾਨੀ ਰੱਖਣਗੇ। ਬੰਬ ਨਿਰੋਧਕ ਦਸਤੇ ਅਤੇ ਡਾਗ ਸਕੁਐਡ ਟੀਮ ਨੂੰ ਸਟੈਂਡਬਾਏ ’ਤੇ ਰੱਖਿਆ ਗਿਆ ਹੈ। ਜਿੱਥੇ ਪ੍ਰਧਾਨ ਮੰਤਰੀ ਮੋਦੀ ਆ ਰਹੇ ਹਨ, ਉਸ ਹਸਪਤਾਲ ਦੇ ਸਾਹਮਣੇ ਤਿੰਨ ਹੈਲੀਪੈਡ ਬਣਾਏ ਗਏ ਹਨ। ਸਮਾਰੋਹ ਵਾਲੀ ਥਾਂ ਨੂੰ ਜਾਣ ਵਾਲੀਆਂ ਸੜਕਾਂ ਦੀ ਮੁਰੰਮਤ ਵੀ ਕਰਵਾਈ ਗਈ ਹੈ। ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਲਈ ਰੂਟ ਤਿਆਰ ਕੀਤਾ ਗਿਆ ਹੈ।


ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਦੀ ਸੁਰੱਖਿਆ ਕੁਤਾਹੀ


ਦੱਸਦੇਈਏ ਕਿ ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁੱਖ ਮੰਤਰੀ ਚੰਨੀ ਦੇ ਸਮੇਂ ਪੰਜਾਬ ਫੇਰੀ ‘ਚ ਸੁਰੱਖਿਆ ਨੂੰ ਲੈ ਕੇ ਕੁਤਾਹੀ ਵਰਤੀ ਗਈ ਸੀ। ਪ੍ਰਧਾਨ ਮੰਤਰੀ ਮੋਦੀ ’ਚ 5 ਜਨਵਰੀ ਨੂੰ ਫਿਰੋਜ਼ਪੁਰ ਪੀ. ਜੀ. ਆਈ. ਦੇ ਸੈਟੇਲਾਈਟ ਕੇਂਦਰ ਦਾ ਉਦਘਾਟਨ ਆਏ ਸਨ ਪਰ ਸੁਰੱਖਿਆ ਪ੍ਰਬੰਧਾ ‘ਚ ਕੁਤਾਹੀ ਨੂੰ ਲੈ ਕੇ ਉਨ੍ਹਾਂ ਨੂੰ ਬਿਨ੍ਹਾਂ ਉਦਘਾਟਨ ਕੀਤੇ ਹੀ ਵਾਪਸ ਪਰਤਣਾ ਪਿਆ। ਇਸ ਲਈ ਇਸ ਵਾਰ ਖ਼ੁਦ ਮੁੱਖ ਮੰਤਰੀ, ਗ੍ਰਹਿ ਵਿਭਾਗ ਅਤੇ ਪੰਜਾਬ ਪੁਲਿਸ ਦੇ ਡੀ. ਜੀ. ਪੀ. ਤੇ ਚੰਡੀਗੜ੍ਹ ਪ੍ਰਸ਼ਾਸਨ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਨਿਗਰਾਨੀ ਕਰ ਰਿਹਾ ਹੈ ਤਾਂ ਜੋ ਪ੍ਰਧਾਨ ਮੰਤਰੀ ਦੇ ਦੌਰੇ ’ਚ ਕੋਈ ਪ੍ਰੇਸ਼ਾਨੀ ਨਾ ਆ ਸਕੇ।


WATCH LIVE TV