Punjab News: ਪੰਚਾਇਤਾਂ ਭੰਗ ਕਰਨ 'ਤੇ ਪ੍ਰਿੰਸੀਪਲ ਸਕੱਤਰ ਧਰੇਂਦਰ ਤਿਵਾੜੀ ਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਮੁਅੱਤਲ
Advertisement
Article Detail0/zeephh/zeephh1849634

Punjab News: ਪੰਚਾਇਤਾਂ ਭੰਗ ਕਰਨ 'ਤੇ ਪ੍ਰਿੰਸੀਪਲ ਸਕੱਤਰ ਧਰੇਂਦਰ ਤਿਵਾੜੀ ਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਮੁਅੱਤਲ

Punjab News: ਪੰਜਾਬ ਵਿੱਚ ਪੰਚਾਇਤਾਂ ਨੂੰ ਭੰਗ ਕਰਨ ਉਤੇ ਦੋ ਆਈਏਐਸ ਅਫ਼ਸਰਾਂ ਉਤੇ ਗਾਜ਼ ਡਿੱਗੀ ਹੈ। ਪੰਜਾਬ ਸਰਕਾਰ ਨੇ ਦੋਵੇਂ ਅਫਸਰਾਂ ਨੂੰ ਮੁਅੱਤਲ ਕਰ ਦਿੱਤਾ ਹੈ।

Punjab News: ਪੰਚਾਇਤਾਂ ਭੰਗ ਕਰਨ 'ਤੇ ਪ੍ਰਿੰਸੀਪਲ ਸਕੱਤਰ ਧਰੇਂਦਰ ਤਿਵਾੜੀ ਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਮੁਅੱਤਲ

Punjab News:  ਪੰਚਾਇਤਾਂ ਨੂੰ ਭੰਗ ਕਰਨ ਉਤੇ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਪੰਚਾਇਤੀ ਵਿਭਾਗ ਨੂੰ ਭੰਗ ਕਰਨ ਮਾਮਲੇ ਵਿੱਚ ਦੋ ਵੱਡੇ ਆਈਏਐਸ ਅਫ਼ਸਰਾਂ ਉਪਰ ਗਾਜ਼ ਡਿੱਗੀ ਹੈ। ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਚਾਇਤੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਧਰੇਂਦਰ ਤਿਵਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਵੀ ਮੁਅੱਤਲ ਕਰ ਦਿੱਤਾ ਹੈ।

ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸ ਦੀ ਜਾਣਕਾਰੀ ਵੀਰਵਾਰ ਨੂੰ ਐਡਵੋਕੇਟ ਜਨਰਲ ਨੇ ਹਾਈ ਕੋਰਟ ਵਿੱਚ ਦਿੱਤੀ। ਸੂਬਾ ਸਰਕਾਰ ਅਗਲੇ 1-2 ਦਿਨਾਂ ਵਿੱਚ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰੇਗੀ।  ਇਸ ਤੋਂ ਪਹਿਲਾਂ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਸੀ।

ਨੋਟੀਫਿਕੇਸ਼ਨ ਨੂੰ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਚੁਣੌਤੀ ਦਿੱਤੀ ਗਈ ਸੀ। ਪਟੀਸ਼ਨ ਰਾਹੀਂ ਇਸ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਰੱਖੀ ਸੀ।  ਸਰਕਾਰ ਤੋਂ ਪੁੱਛਿਆ ਗਿਆ ਸੀ ਕਿ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਕਿਸ ਅਧਿਕਾਰ ਨਾਲ ਲਿਆ ਗਿਆ। ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਤੋਂ ਬਿਨਾਂ ਕਿਸੇ ਕਾਰਨ ਦੇ ਹੱਕ ਖੋਹਣ ਦਾ ਅਧਿਕਾਰ ਸਰਕਾਰ ਨੂੰ ਕਿਸ ਨੇ ਦਿੱਤਾ ਹੈ? ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 10 ਅਗਸਤ 2023 ਨੂੰ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਫ਼ੈਸਲੇ ਨੂੰ ਲੋਕ ਹਿੱਤ ਵਿੱਚ ਕਿਹਾ ਗਿਆ ਸੀ ਪਰ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਦਾਇਰ ਪਟੀਸ਼ਨ 'ਚ ਸੂਬਾ ਸਰਕਾਰ ਦੇ ਇਸ ਨੋਟੀਫਿਕੇਸ਼ਨ ਨੂੰ ਗੈਰ-ਕਾਨੂੰਨੀ ਤੇ ਬੇਇਨਸਾਫੀ ਕਰਾਰ ਦਿੱਤਾ ਗਿਆ ਸੀ।

ਦਾਇਰ ਪਟੀਸ਼ਨ ਵਿੱਚ ਕਿਹਾ ਸੀ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਨਾਜਾਇਜ਼, ਮਨਮਰਜ਼ੀ ਵਾਲਾ ਤੇ ਕੁਦਰਤੀ ਨਿਆਂ ਦੇ ਸਿਧਾਂਤ ਦੇ ਖ਼ਿਲਾਫ਼ ਹੈ। ਇਸ ਵਿੱਚ ਇਹ ਵੀ ਕਿਹਾ ਸੀ ਕਿ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਚੁਣੇ ਹੋਏ ਨੁਮਾਇੰਦਿਆਂ ਦੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਹੀ ਗਲਤ ਤਰੀਕੇ ਨਾਲ ਭੰਗ ਕਰ ਦਿੱਤਾ ਗਿਆ। 

 

ਇਹ ਵੀ ਪੜ੍ਹੋ : PU Student Council Elections 2023: ਜਾਣੋ ਵਿਦਿਆਰਥੀ ਜਥੇਬੰਦੀਆਂ ਨੇ ਕਿਹੜੇ ਉਮੀਦਵਾਰਾਂ 'ਤੇ ਖੇਡਿਆ ਦਾਅ; ਸੂਚੀ ਆਈ ਸਾਹਮਣੇ

Trending news