Jalandhar news(SUNIL MAHENDRU): ਪੰਜਾਬ ਦੇ ਜਲੰਧਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਸਕੂਲ ਦੇ ਪ੍ਰਿੰਸੀਪਲ ਅਨੁਰਾਗ ਡਾਬਰ ਪੁੱਤਰ ਰਾਮ ਪ੍ਰਕਾਸ਼ ਵਾਸੀ ਨਿਊ ਵਿਨੈ ਨਗਰ (ਜਲੰਧਰ) ਅਤੇ ਰਾਘਵ ਚੱਢਾ ਪੁੱਤਰ ਨਰੇਸ਼ ਚੰਦਰ ਵਾਸੀ ਚੰਦਨ ਨਗਰ, ਨਾਇਰ ਫਤਿਹਪੁਰੀ ਮੁਹੱਲਾ ਵਜੋਂ ਹੋਈ ਹੈ।


COMMERCIAL BREAK
SCROLL TO CONTINUE READING

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਪੁਲਿਸ ਜਲਦ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ। ਜਲੰਧਰ ਸਿਟੀ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 8 ਵਿੱਚ ਆਈਪੀਸੀ ਦੀ ਧਾਰਾ 465, 467, 468, 471, 420 ਅਤੇ 66ਡੀ (ਆਈ.ਟੀ.) ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਨਾਲ ਹੋਰ ਕਿੰਨੇ ਲੋਕ ਜੁੜੇ ਹੋਏ ਹਨ। ਉਨ੍ਹਾਂ ਦੇ ਨਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਹਿਰ ਵਿੱਚ ਇੱਕ ਗਰੋਹ ਸਰਗਰਮ ਹੈ ਜੋ ਕਿ ਸੀਬੀਐਸਈ ਅਤੇ ਓਪਨ ਸਕੂਲ ਦੇ ਜਾਅਲੀ ਸਰਟੀਫਿਕੇਟ ਬਣਾਉਣ ਦਾ ਧੰਦਾ ਕਰਦਾ ਹੈ। ਸੂਚਨਾ ਦੀ ਪੁਸ਼ਟੀ ਹੋਣ ਤੋਂ ਬਾਅਦ ਪੁਲਿਸ ਨੇ ਛਾਪਾ ਮਾਰ ਕੇ ਪਹਿਲੇ ਮੁਲਜ਼ਮ ਪ੍ਰਿੰਸੀਪਲ ਅਨੁਰਾਗ ਡਾਬਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਉਸ ਦੇ ਸਾਥੀ ਰਾਘਵ ਚੱਢਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।


ਇਹ ਵੀ ਪੜ੍ਹੋ:  Sadhu Dharamsot News: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਰਿਮਾਂਡ ਵਿੱਚ ਦੋ ਦਿਨ ਦਾ ਹੋਰ ਵਾਧਾ


ਮੁਲਜ਼ਮ ਸੀਬੀਐਸਈ ਅਤੇ ਪੀਐਸਈਬੀ ਦੇ ਜਾਅਲੀ ਸਰਟੀਫਿਕੇਟ ਬਣਾਉਂਦੇ ਸਨ। ਪੁਲਿਸ ਅਨੁਸਾਰ ਉਪਰੋਕਤ ਦੋਵੇਂ ਮੁਲਜ਼ਮ ਪਿਛਲੇ ਕਾਫੀ ਸਮੇਂ ਤੋਂ ਜ਼ਿਲ੍ਹੇ ਵਿੱਚ ਸਰਗਰਮ ਸਨ। ਮੁਲਜ਼ਮਾਂ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮਾਂ ਕੋਲ ਪੰਜਾਬ ਭਰ ਤੋਂ ਲੋਕ ਸਰਟੀਫਿਕੇਟ ਬਣਵਾਉਣ ਲਈ ਆਉਂਦੇ ਸਨ। ਫਿਲਹਾਲ ਪੁਲਿਸ ਇਸ ਮਾਮਲੇ ਦੀ ਗੰਭਿਰਤਾ ਦੇ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਸ ਫਰਜੀ ਕੰਮ ਵਿੱਚ ਕੌਣ-ਕੌਣ ਸ਼ਾਮਿਲ ਸੀ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਸਕੇ।


ਇਹ ਵੀ ਪੜ੍ਹੋ:  Punjab News: ਪੰਜਾਬ ਦੇ ਟੋਲ ਪਲਾਜ਼ੇ ਹੋਣਗੇ ਫ੍ਰੀ, ਮੁੜ ਲੱਗਣ ਜਾ ਰਿਹਾ ਧਰਨਾ !