Barnala News: ਬਰਨਾਲਾ ਵਿੱਚ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਹੋਈ ਮੌਤ
Barnala News: ਥਾਣਾ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਚਰਨਜੀਤ ਸਿੰਘ ਨੇ ਦੱਸਿਆ ਕਿ ਦੋ ਨੌਜਵਾਨ ਮੋਟਰਸਾਈਕਲ ਨੰਬਰ ਪੀਬੀ 19ਬੀ 0845 `ਤੇ ਸਵਾਰ ਹੋ ਕੇ ਤਰਕਸ਼ੀਲ ਚੌਕ ਵੱਲ ਜਾ ਰਹੇ ਸਨ ਤਾਂ ਅਚਾਨਕ ਇੱਕ ਪ੍ਰਾਈਵੇਟ ਬੱਸ ਨੰਬਰ ਪੀਬੀ 03ਏਪੀ 9972 ਨੇ ਟੱਕਰ ਮਾਰ ਦਿੱਤੀ, ਜਿਸ ਵਿੱਚ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।
Barnala News(ਦਵਿੰਦਰ ਸ਼ਰਮਾ): ਬਰਨਾਲਾ ਦੇ ਲੁਧਿਆਣਾ ਸਟੇਟ ਹਾਈਵੇ 'ਤੇ ਨਿੱਜੀ ਕੰਪਨੀ ਦੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਬਾਈਕ ਉੱਤੇ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਵੇਂ ਨੌਜਵਾਨਾਂ ਦੀ ਪਹਿਚਾਣ ਪ੍ਰਿਤਪਾਲ ਸਿੰਘ ਅਤੇ ਸੁਰਿੰਦਰ ਸਿੰਘ ਉਮਰ ਕਰੀਬ 20-21 ਸਾਲ ਪਿੰਡ ਭਦੌੜ ਦੇ ਵਜੋਂ ਹੋਈ ਹੈ, ਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ। ਜਾਂਚ ਤੋਂ ਬਾਅਦ ਹੀ ਕੋਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ ਅਤੇ ਮੌਕੇ 'ਤੇ ਡਿਊਟੀ ਕਰ ਰਹੇ ਥਾਣਾ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਚਰਨਜੀਤ ਸਿੰਘ ਨੇ ਦੱਸਿਆ ਕਿ ਦੋ ਨੌਜਵਾਨ ਮੋਟਰਸਾਈਕਲ ਨੰਬਰ ਪੀਬੀ 19ਬੀ 0845 'ਤੇ ਸਵਾਰ ਹੋ ਕੇ ਤਰਕਸ਼ੀਲ ਚੌਕ ਵੱਲ ਜਾ ਰਹੇ ਸਨ ਤਾਂ ਅਚਾਨਕ ਇੱਕ ਪ੍ਰਾਈਵੇਟ ਬੱਸ ਨੰਬਰ ਪੀਬੀ 03ਏਪੀ 9972 ਨੇ ਟੱਕਰ ਮਾਰ ਦਿੱਤੀ, ਜਿਸ ਵਿੱਚ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: Punjab News: ਸਥਾਨਕ ਸਰਕਾਰਾਂ ਮੰਤਰੀ ਨੇ ਵਿਭਿੰਨ ਮਹੱਤਵਪੂਰਨ ਮੁੱਦਿਆਂ ਸਬੰਧੀ ਕੀਤੀ ਸਮੀਖਿਆ ਮੀਟਿੰਗ