Bribe News: ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਕੋਈ ਸਰਕਾਰੀ ਮੁਲਾਜ਼ਮ ਕਿਸੇ ਨਿੱਜੀ ਸਖ਼ਸ਼ ਤੋਂ ਰਿਸ਼ਵਤ ਮੰਗ ਰਿਹਾ ਹੋਵੇ ਪਰ ਇੱਥੇ ਮਾਮਲਾ ਉਲਟ ਹੈ। ਇਸ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀ ਸਿਵਲ ਜੱਜ ਬਰਨਾਲਾ ਦੀ ਅਦਾਲਤ ਵਿੱਚ ਤਾਇਨਾਤ ਮੁਲਾਜ਼ਮ ਨੂੰ ਬਲੈਕਮੇਲ ਕਰ ਰਿਹਾ ਸੀ।


COMMERCIAL BREAK
SCROLL TO CONTINUE READING

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਵਿਭਾਗ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਸਿਵਲ ਜੱਜ ਬਰਨਾਲਾ ਦੀ ਅਦਾਲਤ ਵਿੱਚ ਤਾਇਨਾਤ ਮਹਿੰਦਰ ਸਿੰਘ ਵਾਸੀ ਬਰਨਾਲਾ ਖਿਲਾਫ ਇੱਕ ਨਿੱਜੀ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਤਹਿਤ ਪਹਿਲਾਂ ਸ਼ਿਕਾਇਤ ਦਰਜ ਕਰਵਾਈ ਸੀ।


ਇਸ ਤੋਂ ਬਾਅਦ ਮੁਲਜ਼ਮ ਪਰਵੀਨ ਕੁਮਾਰ ਨੇ ਮਹਿੰਦਰ ਸਿੰਘ ਨੂੰ ਆਨਲਾਈਨ ਸ਼ਿਕਾਇਤ ਵਾਪਸ ਲੈਣ ਦੇ ਬਦਲੇ ਰਿਸ਼ਵਤ ਦੇਣ ਲਈ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਮਹਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਕਥਿਤ ਮੁਲਜ਼ਮ ਪਰਵੀਨ ਕੁਮਾਰ ਤੇ ਉਸ ਦੇ ਸਾਥੀ ਗੱਜੂ ਰਾਮ ਵਾਸੀ ਪਿੰਡ ਭੱਦਲਵੱਡ ਜ਼ਿਲ੍ਹਾ ਬਰਨਾਲਾ ਨੂੰ 2 ਲੱਖ 50 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।


ਇਸ ਤੋਂ ਬਾਅਦ 'ਚ ਉਹ 1.5 ਲੱਖ ਰੁਪਏ ਵਿੱਚ ਮੰਨ ਗਿਆ। ਵਿਜੀਲੈਂਸ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਮੁਲਜ਼ਮ ਪਰਵੀਨ ਕੁਮਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।


ਇਹ ਵੀ ਪੜ੍ਹੋ : Farmers Protest News: ਕਿਸਾਨਾਂ ਨੇ ਮੁੜ ਦਿੱਲੀ ਕੂਚ ਦਾ ਕੀਤਾ ਐਲਾਨ; ਕਿਹਾ-ਬੈਰੀਕੇਡ ਹਟਦੇ ਹੀ ਹੋਵਾਂਗੇ ਰਵਾਨਾ


ਸ਼ਿਕਾਇਤਕਰਤਾ ਤੋਂ 1,50,000 ਰੁਪਏ ਬਰਾਮਦ ਕੀਤੇ। ਇਸ ਮਾਮਲੇ 'ਚ ਸਹਿ ਮੁਲਜ਼ਮ ਫ਼ਰਾਰ ਹੈ। ਇਸ ਸਬੰਧ ਵਿਚ ਵਿਜੀਲੈਂਸ ਬਿਓਰੋ ਦੇ ਥਾਣਾ ਸਦਰ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਦੋਵਾਂ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਰਿਸ਼ਵਤਖੋਰਾਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ।


ਇਹ ਵੀ ਪੜ੍ਹੋ : Doda Encounter: ਜੰਮੂ-ਕਸ਼ਮੀਰ ਦੇ ਡੋਡਾ 'ਚ 4 ਜਵਾਨ ਸ਼ਹੀਦ! ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ