kisan andolan 2.0: ਕਿਸਾਨ ਅੰਦੋਲਨ ਨੂੰ ਲੈ ਕੇ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਦੋਵੇਂ ਧਿਰਾਂ ਨੂੰ ਹੋਰ ਮਿਹਨਤ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਨੂੰ ਮਿਲ ਕੇ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਵਚਨਬੱਧ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਮੁੱਦੇ 'ਤੇ ਕਿਸਾਨਾਂ ਨਾਲ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਕਿਸਾਨਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਗੱਲਬਾਤ ਜ਼ਰੀਏ ਕੋਈ ਹੱਲ ਕੱਢਿਆ ਜਾਵੇਗਾ। ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਨਾਲ ਫਾਇਦਾ ਪੁੱਜੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਬਹੁਤ ਹੀ ਸਾਰਥਿਕ ਢੰਗ ਦੀ ਗੱਲਬਾਤ ਹੋਈ ਸੀ। ਕਈ ਮੁੱਦਿਆਂ ਉਤੇ ਸਹਿਮਤੀ ਬਣ ਗਈ ਸੀ।


ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ "ਅਸੀਂ ਉਨ੍ਹਾਂ ਨੂੰ ਕਿਹਾ ਹੈ ਕਿ ਇਹ ਮਾਮਲਾ ਗੱਲਬਾਤ ਰਾਹੀਂ ਹੀ ਸੁਲਝਾਇਆ ਜਾਵੇਗਾ। ਸਾਨੂੰ ਇਕੱਠੇ ਹੋ ਕੇ ਕੋਈ ਹੱਲ ਕੱਢਣਾ ਚਾਹੀਦਾ ਹੈ ਤਾਂ ਜੋ ਇਹ ਸਭ ਲਈ ਫਾਇਦੇਮੰਦ ਹੋਵੇ। ਮੈਨੂੰ ਉਮੀਦ ਹੈ ਕਿ ਅਸੀਂ ਮਿਲ ਕੇ ਕੋਈ ਹੱਲ ਕੱਢ ਲਵਾਂਗੇ।"


ਕਿਸਾਨਾਂ ਦੇ ਦਿੱਲੀ ਵੱਲ ਮਾਰਚ ਬਾਰੇ ਅਰਜੁਨ ਮੁੰਡਾ ਨੇ ਕਿਹਾ, "ਮੈਂ ਕਹਿਣਾ ਚਾਹਾਂਗਾ ਕਿ ਕਿਸਾਨਾਂ ਨਾਲ ਕਈ ਦੌਰ ਦੀ ਗੱਲਬਾਤ ਹੋਈ। ਕੁਝ ਮੁੱਦਿਆਂ 'ਤੇ ਸਹਿਮਤੀ ਬਣਾਉਣ ਲਈ ਦੋਵਾਂ ਧਿਰਾਂ ਨੂੰ ਹੋਰ ਮਿਹਨਤ ਕਰਨੀ ਪਵੇਗੀ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਦੇ ਹਿੱਤ ਵਿੱਚ ਕੰਮ ਕਰੇਗੀ। ਅਜਿਹਾ ਕਰਨ ਲਈ ਵਚਨਬੱਧ ਹੈ ਅਤੇ ਉਹ ਇਹੀ ਕਰ ਰਹੀ ਹੈ।"


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਸੀ ਕਿ ਪੰਜਾਬ-ਹਰਿਆਣਾ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨਾਲ ਨਜਿੱਠਣ ਸਮੇਂ ਦੇਸ਼ ਭਰ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਗੱਲਬਾਤ ਦੇ ਇੱਕ ਹੋਰ ਦੌਰ ਲਈ ਆਉਣ ਦੀ ਅਪੀਲ ਕੀਤੀ। ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਅੱਠ ਦਿਨਾਂ ਤੋਂ ਸ਼ੰਭੂ ਅਤੇ ਦਾਤਾ ਸਿੰਘ ਵਾਲਾ ਸਰਹੱਦ 'ਤੇ ਖੜ੍ਹੇ ਕਿਸਾਨਾਂ ਨੇ ਬੁੱਧਵਾਰ ਸਵੇਰੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ।


ਇਹ ਵੀ ਪੜ੍ਹੋ : Kisan Andolan Live: ਝੜਪ ਦੀ ਜਾਂਚ ਲਈ ਵੱਡੇ ਕਿਸਾਨ ਨੇਤਾ ਖਨੌਰੀ ਸਰਹੱਦ 'ਤੇ ਜਾਣਗੇ; ਚੜੂਨੀ ਗਰੁੱਪ ਹਰਿਆਣਾ 'ਚ ਕਰੇਗਾ ਅੱਜ ਰੋਸ ਪ੍ਰਦਰਸ਼ਨ