SGPC News: ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਤਜਵੀਜ਼ ਖ਼ਾਰਿਜ ਕਰਨ `ਤੇ ਐਸਜੀਪੀਸੀ ਨੇ ਦਿੱਲੀ ਸਰਕਾਰ ਨੂੰ ਘੇਰਿਆ
SGPC News: ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।
SGPC News: ਕਰੀਬ ਤਿੰਨ ਦਹਾਕਿਆਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮਾਮਲੇ ਵਿਚ ਦਿੱਲੀ ਦੀ ਸਰਕਾਰ ਵੱਲੋਂ ਇਕ ਵਾਰ ਫੇਰ ਨਾਂਪੱਖੀ ਨਜ਼ਰੀਆ ਅਪਣਾਉਣ ਉਤੇ ਪ੍ਰਤੀਕਿਰਿਆ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਸਰਕਾਰ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰਿਹਾਈ ਵਾਲੀ ਫਾਈਲ ਨੂੰ ਦਰਕਿਨਾਰ ਕਰਨਾ ਬੇਹੱਦ ਮੰਦਭਾਗਾ ਵਰਤਾਰਾ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਨਾਲ ਦਿੱਲੀ ਸਰਕਾਰ ਦਾ ਚਿਹਰਾ ਬੇਨਕਾਬ ਹੋ ਗਿਆ ਹੈ ਤੇ ਸਿੱਖਾਂ ਪ੍ਰਤੀ ਨੀਤੀ ਵੀ ਸਪੱਸ਼ਟ ਹੋ ਗਈ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸਿਆਸੀ ਹਿੱਤਾਂ ਲਈ ਪੰਜਾਬ ਵਿੱਚ ਆ ਕੇ ਵੀ ਲੋਕਾਂ ਨੂੰ ਗੁੰਮਰਾਹ ਕੀਤਾ।
ਦਿੱਲੀ ਸਰਕਾਰ ਵੱਲੋਂ ਸਿੱਖ ਮਸਲਿਆਂ ਉਤੇ ਮੁੱਕਰਨਾ ਸਪੱਸ਼ਟ ਕਰਦਾ ਹੈ ਕਿ ਇਹ ਲੋਕ ਸੌੜੇ ਸਿਆਸੀ ਹਿੱਤਾਂ ਖਾਤਰ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਨਾਲ ਖਿਲਵਾੜ ਕਰਦੇ ਆ ਰਹੇ ਹਨ। ਸਰਕਾਰ ਨੇ ਮੁਖੌਟਾ ਪਹਿਨਿਆ ਹੋਇਆ ਤੇ ਸਿੱਖ ਮਸਲਿਆਂ ਦੀ ਅਣਦੇਖੀ ਕੀਤੀ ਹੋਈ ਹੈ।
ਐਸਜੀਪੀਸੀ ਪ੍ਰਧਾਨ ਨੇ ਅੱਗੇ ਕਿਹਾ ਕਿ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਕੇ ਸਰਕਾਰ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਦਾ ਕੰਮ ਕਰ ਰਹੀ ਹੈ, ਜਦਕਿ ਬੰਦੀ ਸਿੱਖਾਂ ਦੀ ਰਿਹਾਈ ਤੇ ਪੈਰੋਲ ਲਈ ਮਾਪਦੰਡ ਵੱਖਰੇ ਅਪਣਾਏ ਜਾ ਰਹੇ ਹਨ।
ਇਸ ਨੂੰ ਪੈਰੋਲ ਦਿੱਤੇ ਜਾਣ ਦੀ ਬਜਾਏ ਸਰਕਾਰ ਉਸ ਦੇ ਘਰ ਵਿੱਚ ਹੀ ਜੇਲ੍ਹ ਬਣਾ ਦੇਵੇ। ਅਸੀਂ ਪੈਰੋਲ ਦਾ ਵਿਰੋਧ ਨਹੀਂ ਕਰਦੇ, ਪ੍ਰੰਤੂ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰਨ ਵਾਲਿਆਂ ਪ੍ਰਤੀ ਪੈਰੋਲ ਦੇਣ ਵੇਲੇ ਮਾਪਦੰਡ ਹੋਰ ਕਿਉਂ ਹੁੰਦੇ ਹਨ, ਨਾਲ ਹੀ ਪੈਰੋਲ ਦੇਣ ਵੇਲੇ ਸਾਰਿਆਂ ਪ੍ਰਤੀ ਇੱਕ ਨੀਤੀ ਹੀ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : Sadhu Singh Dharamsot: ਵਿਜੀਲੈਂਸ ਨੇ ਸਾਧੂ ਸਿੰਘ ਧਰਮਸੋਤ ਦੇ OSD ਨੂੰ ਬਣਾਇਆ ਗਵਾਹ, ਬਿਆਨ ਕਰਵਾਏ ਦਰਜ
ਡੇਰਾ ਮੁਖੀ ਦੀ ਬੇਅਦਬੀ ਮਾਮਲੇ ਵਿੱਚ ਮੁਕੱਦਮਾ ਚਲਾਉਣ ਨੂੰ ਲੈ ਕੇ ਪ੍ਰਵਾਨਗੀ ਰੋਕੀ ਹੋਈ ਹੈ, ਜਿਸ ਨਾਲ ਉਸ ਪ੍ਰਤੀ ਆਮ ਆਦਮੀ ਪਾਰਟੀ ਸਰਕਾਰ ਦੀ ਹਮਦਰਦੀ ਵੀ ਸਪੱਸ਼ਟ ਹੋ ਗਈ ਹੈ।
ਇਹ ਵੀ ਪੜ੍ਹੋ : Shiromani Akali Dal News: ਪ੍ਰੋ.ਦਵਿੰਦਰਪਾਲ ਸਿੰਘ ਦੀ ਰਿਹਾਈ ਦੀ ਤਜਵੀਜ਼ ਖ਼ਾਰਿਜ ਕਰਨ 'ਤੇ ਅਕਾਲੀ ਦਲ ਨੇ ਕਹੀ ਵੱਡੀ ਗੱਲ