Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੱਕੀ ਟੈਂਡਰਾਂ ਦੇ ਮੱਦੇਨਜ਼ਰ ਅਨਾਜ ਪ੍ਰਬੰਧਨ ਲਈ ਕਰੋੜਾਂ ਰੁਪਏ ਦੀਆਂ ਤਰਪਾਲਾਂ ਖਰੀਦੇ ਜਾਣ ਦੀ ਸ਼ੱਕੀ ਪ੍ਰਕਿਰਿਆ ਰੋਕ ਦਿੱਤੀ ਹੈ।
Trending Photos
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੱਕੀ ਟੈਂਡਰਾਂ ਦੇ ਮੱਦੇਨਜ਼ਰ ਅਨਾਜ ਪ੍ਰਬੰਧਨ ਲਈ ਕਰੋੜਾਂ ਰੁਪਏ ਦੀਆਂ ਤਰਪਾਲਾਂ ਖਰੀਦੇ ਜਾਣ ਦੀ ਸ਼ੱਕੀ ਪ੍ਰਕਿਰਿਆ ਰੋਕ ਦਿੱਤੀ ਹੈ ਅਤੇ ਉਨ੍ਹਾਂ ਨੇ ਇਸ ਸਬੰਧੀ ਜਾਂਚ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ। ਕਈ ਮਹੀਨਿਆਂ ਤੋਂ ਖ਼ਰੀਦ ਏਜੰਸੀਆਂ ਵੱਲੋਂ ਤਰਪਾਲਾਂ ਖਰੀਦੇ ਜਾਣ ਦੇ ਟੈਂਡਰਾਂ ਦਾ ਅੰਦਰੋਂ- ਅੰਦਰੀ ਰੌਲਾ ਰੱਪਾ ਪੈ ਰਿਹਾ ਸੀ ਜਿਸ ਕਰ ਕੇ ਖੁਰਾਕ ਤੇ ਸਪਲਾਈ ਵਿਭਾਗ ਦੇ ਕਈ ਡਾਇਰੈਕਟਰ ਵੀ ਬਦਲੇ ਜਾ ਚੁੱਕੇ ਹਨ।
ਮੁੱਖ ਮੰਤਰੀ ਨੇ ਖੁਰਾਕ ਤੇ ਸਪਲਾਈਜ਼ ਵਿਭਾਗ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੂੰ ਤਰਪਾਲਾਂ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਸਾਉਣੀ ਦੇ ਹਾਲ ਹੀ ਵਿੱਚ ਸਮਾਪਤ ਹੋਏ ਮੰਡੀਕਰਨ ਸੀਜ਼ਨ ਦੌਰਾਨ ਤਰਪਾਲਾਂ ਦੀ ਖ਼ਰੀਦ ਲਈ ਕੀਤੇ ਟੈਂਡਰਾਂ ਨੂੰ ਰੱਦ ਕਰਨ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ : Farmers Protest: ਕਿਸਾਨ ਜਥੇਬੰਦੀਆਂ ਨੇ ਪੰਜਾਬ 'ਚ ਮੁੜ ਦੋ ਵੱਡੇ ਅੰਦੋਲਨਾਂ ਦਾ ਬਿਗੁਲ ਵਿਜਾਇਆ
ਹੁਕਮਾਂ ਮਗਰੋਂ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਨੇ ਪੰਜਾਬ ਰਾਜ ਗੁਦਾਮ ਨਿਗਮ, ਪਨਸਪ ਅਤੇ ਮਾਰਕਫੈੱਡ ਨੂੰ ਸਰਕੁਲਰ ਜਾਰੀ ਕਰ ਕੇ ਤਰਪਾਲਾਂ ਦੀ ਖ਼ਰੀਦ ਲਈ ਲਗਾਏ ਗਏ ਟੈਂਡਰਾਂ ’ਤੇ ਕੋਈ ਕਾਰਵਾਈ ਨਾ ਕਰਨ ਲਈ ਕਿਹਾ ਹੈ। ਦਸੰਬਰ 2022 ਵਿੱਚ ਸਰਕਾਰ ਨੇ ਪੱਤਰ ਜਾਰੀ ਕਰ ਕੇ ਕਿਹਾ ਸੀ ਕਿ ਨਵੀਆਂ ਤਰਪਾਲਾਂ ਦੀ ਖ਼ਰੀਦ ਦੀ ਕੋਈ ਲੋੜ ਨਹੀਂ ਹੈ।
ਕੀ ਹੈ ਪੂਰਾ ਮਾਮਲਾ
ਸੂਤਰਾਂ ਮੁਤਾਬਕ ਸਰਕਾਰ ਕੋਲ ਸ਼ਿਕਾਇਤ ਪਹੁੰਚੀ ਸੀ। ਜਿਸ ਵਿੱਚ ਕਿਹਾ ਗਿਆ ਕਿ ਮਾਰਕੀਟ ਕਮੇਟੀ ਵੱਲੋਂ ਖ਼ਰੀਦੀ ਗਈ ਤਰਪਾਲ ਮਹਿੰਗੀ ਲਈ ਜਾ ਰਹੀ ਹੈ। ਤਰਪਾਲ ਦਾ ਰੇਟ ਲਗਭਗ ਦੁੱਗਣਾ ਹੈ। ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਇਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਸੀਐਮ ਨੇ ਜਾਂਚ ਕਰਨ ਲਈ ਕਿਹਾ ਹੈ ਕਿ ਤਰਪਾਲਾਂ ਦੇ ਰੇਟ ਅਚਾਨਕ ਕਿਵੇਂ ਵਧ ਗਏ। ਇਸ ਨੂੰ ਪਹਿਲਾਂ ਕਿਸ ਰੇਟ 'ਤੇ ਵੇਚਿਆ ਜਾ ਰਿਹਾ ਸੀ ਅਤੇ ਸਰਕਾਰ ਨੂੰ ਕਿਸ ਰੇਟ 'ਤੇ ਵੇਚਿਆ ਜਾ ਰਿਹਾ ਹੈ? ਇਸ ਸਬੰਧੀ ਰਿਪੋਰਟ ਮੰਗੀ ਗਈ ਹੈ।
ਸੀਐਮ ਭਗਵੰਤ ਮਾਨ ਨੇ ਅਚਾਨਕ ਵਾਧੇ ਦਾ ਕਾਰਨ ਜਾਣਨਾ ਚਾਹਿਆ। ਜੇਕਰ ਇਸ ਵਿੱਚ ਕੋਈ ਬੇਨਿਯਮੀ ਪਾਈ ਜਾਂਦੀ ਹੈ ਤਾਂ ਕਈ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਜਾ ਸਕਦਾ ਹੈ। ਮਾਰਕੀਟ ਕਮੇਟੀ ਪੰਜਾਬ ਦੀਆਂ ਮੰਡੀਆਂ ਦੀ ਦੇਖ-ਰੇਖ ਕਰਦੀ ਹੈ। ਇੱਥੇ ਵਿਕਣ ਲਈ ਆਉਣ ਵਾਲੀ ਫ਼ਸਲ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਮਾਰਕੀਟ ਕਮੇਟੀ ਦੀ ਹੈ। ਖਾਸ ਤੌਰ 'ਤੇ ਬਰਸਾਤ ਦੇ ਮੌਸਮ ਦੌਰਾਨ ਫਸਲ ਨੂੰ ਗਿੱਲੇ ਹੋਣ ਤੋਂ ਬਚਾਉਣ ਲਈ ਤਰਪਾਲ ਦਿੱਤੀ ਜਾਂਦੀ ਹੈ। ਇਸ ਕੰਮ ਲਈ ਇਹ ਤਰਪਾਲ ਖਰੀਦੀ ਜਾ ਰਹੀ ਸੀ, ਜਿਸ ਦੀ ਸ਼ਿਕਾਇਤ ਤੋਂ ਬਾਅਦ ਇਸ ਵਿੱਚ ਬੇਨਿਯਮੀਆਂ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Chandigarh News: ਐਮਪੀ ਕਿਰਨ ਖੇਰ ਤੇ ਪੀਏ ਤੋਂ ਜਾਨ ਨੂੰ ਦੱਸਿਆ ਖ਼ਤਰਾ; ਹਾਈ ਕੋਰਟ ਨੇ ਚੇਤੰਨਿਆ ਨੂੰ ਦਿੱਤੀ ਸੁਰੱਖਿਆ
ਰੋਹਿਤ ਬਾਂਸਲ ਪੱਕਾ ਦੀ ਰਿਪੋਰਟ