Barnala News: ਬਰਨਾਲਾ 'ਚ ਮਾਸਕ ਪਾ ਵਾਹਨ ਚਲਾਉਣ ਜਾਂ ਪੈਦਲ ਚੱਲਣ 'ਤੇ ਮਨਾਹੀ ਦੇ ਹੁਕਮ ਜਾਰੀ
Advertisement
Article Detail0/zeephh/zeephh1863044

Barnala News: ਬਰਨਾਲਾ 'ਚ ਮਾਸਕ ਪਾ ਵਾਹਨ ਚਲਾਉਣ ਜਾਂ ਪੈਦਲ ਚੱਲਣ 'ਤੇ ਮਨਾਹੀ ਦੇ ਹੁਕਮ ਜਾਰੀ

 Barnala News: ਬਰਨਾਲਾ ਜ਼ਿਲ੍ਹੇ ਵਿੱਚ ਪ੍ਰਮਾਸਕ ਪਾ ਚੱਲਣ ਤੇ ਵਾਹਨ ਚਲਾਉਣ ਦੌਰਾਨ ਆਪਣਾ ਚਿਹਰਾ ਢੱਕਣ ਉਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।

Barnala News: ਬਰਨਾਲਾ 'ਚ ਮਾਸਕ ਪਾ ਵਾਹਨ ਚਲਾਉਣ ਜਾਂ ਪੈਦਲ ਚੱਲਣ 'ਤੇ ਮਨਾਹੀ ਦੇ ਹੁਕਮ ਜਾਰੀ

Barnala News:  ਬਰਨਾਲਾ ਜ਼ਿਲ੍ਹੇ ਵਿੱਚ ਪ੍ਰਸ਼ਾਸਨ ਵੱਲੋਂ ਮਾਸਕ ਪਾ ਚੱਲਣ ਤੇ ਵਾਹਨ ਚਲਾਉਣ ਦੌਰਾਨ ਆਪਣਾ ਚਿਹਰਾ ਢੱਕਣ ਉਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਪੂਨਮਦੀਪ ਕੌਰ ਆਈਏਐਸ ਨੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਦਰਅਸਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ।

ਬਰਨਾਲਾ ਸ਼ਹਿਰ ਵਿੱਚ ਆਮ ਤੌਰ ਉਤੇ ਲੋਕ ਡਰਾਈਵਿੰਗ ਕਰਦੇ ਜਾਂ ਪੈਦਲ ਚੱਲਦੇ ਸਮੇਂ ਆਪਣਾ ਚਿਹਰਾ ਮਾਸਕ ਜਾਂ ਰੁਮਾਲ ਵਗੈਰਾ ਨਾਲ ਢੱਕ ਲੈਂਦੇ ਹਨ, ਜਿਸ ਨਾਲ ਉਨ੍ਹਾਂ ਦੀ ਪਛਾਣ ਕਰਨਾ ਕਾਫੀ ਮੁਸ਼ਕਲ ਹੋ ਜਾਂਦਾ ਹੈ। ਇਸ ਤਰ੍ਹਾਂ ਚਿਹਰਾ ਢੱਕਣ ਨਾਲ ਸਮਾਜ ਵਿਰੋਧੀ ਅਨਸਰ ਕਿਸੇ ਵੀ ਸੰਗੀਨ ਵਾਰਦਾਤ ਵਾਰਦਾਤ ਨੂੰ ਅੰਜਾਮ ਦੇ ਕੇ ਪੁਲਿਸ ਦੀ ਪਕੜ ਤੋਂ ਬਚ ਸਕਦੇ ਹਨ। 

ਇਸ ਨੂੰ ਰੋਕਣ ਲਈ ਪਬਲਿਕ ਹਿੱਤ ਵਿੱਚ ਅਤੇ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਅਤੇ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਜ਼ਰੂਰਤ ਹੈ। ਪੂਨਮਦੀਪ ਕੌਰ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਵਹੀਕਲ ਡਰਾਇਵ ਕਰਦੇ ਸਮੇਂ ਅਤੇ ਸੜਕ ਉਤੇ ਪੈਦਲ ਚਲਦੇ ਸਮੇਂ ਚਿਹਰਾ ਢੱਕ ਕੇ ਚੱਲਣ ਤੇ ਪਾਬੰਦੀ ਲਗਾਈ ਹੈ।

ਇਹ ਵੀ ਪੜ੍ਹੋ : G20 Summit 2023 Day 1: ਭਾਰਤ ਮੰਡਪਮ ਵਿਖੇ ਸ਼ੁਰੂ ਹੋਇਆ G20 ਸਿਖਰ ਸੰਮੇਲਨ, ਜਾਣੋ ਅੱਜ ਦੇ ਦਿਨ ਦਾ ਕਾਰਜਕ੍ਰਮ

ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ਉਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ਼ ਪਹਿਨੀ ਹੋਵੇਗੀ। ਮੈਜਿਸਟ੍ਰੇਟ ਵੱਲੋਂ ਜਾਰੀ ਪੱਤਰ ਲਿਖਿਆ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਇਸ ਹੁਕਮ ਦੀ ਇੰਨ-ਬਿੰਨ ਪਾਲਣਾ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ। ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇੱਕਤਰਫਾ ਪਾਸ ਕਰਕੇ ਆਮ ਪਬਲਿਕ ਦੇ ਨਾਮ ਜਾਰੀ ਕੀਤਾ ਜਾਂਦਾ ਹੈ।

ਕਾਬਿਲੇਗੌਰ ਹੈ ਕਿ ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ।

ਇਹ ਵੀ ਪੜ੍ਹੋ : Khalistan News: ਖਾਲਿਸਤਾਨ ਸਮਰਥਕਾਂ ਨੇ ਕੈਨੇਡਾ ਦੇ ਇੱਕ ਹੋਰ ਹਿੰਦੂ ਮੰਦਿਰ ਨੂੰ ਬਣਾਇਆ ਨਿਸ਼ਾਨਾ!

Trending news