Property Tax News: (Kamaldeep Singh): ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ 'ਤੇ ਵਿਆਜ ਅਤੇ ਜੁਰਮਾਨੇ ਦੀ ਮੁਆਫ਼ੀ ਦੀ ਅੰਤਿਮ ਮਿਤੀ 31 ਦਸੰਬਰ ਰੱਖੀ ਗਈ ਹੈ। ਪਰ ਸਾਲ ਦੇ ਆਖ਼ਰੀ ਦਿਨ 30 ਅਤੇ 31 ਦਸੰਬਰ ਨੂੰ ਛੁੱਟੀ ਹੋਣ ਕਰਕੇ ਨਗਰ ਨਿਗਮ ਵੱਲੋਂ ਵੱਡਾ ਫੈਸਲਾ ਲੈਂਦੇ ਹੋਏ। ਐਤਵਾਰ ਅਤੇ ਸ਼ਨਿੱਚਰਵਾਰ ਨੂੰ ਪ੍ਰਾਪਰਟੀ ਟੈਕਸ ਬ੍ਰਾਂਚ ਖੁੱਲ੍ਹੀ ਰੱਖਣ ਦਾ ਫੈਸਲਾ ਕੀਤਾ ਹੈ।


COMMERCIAL BREAK
SCROLL TO CONTINUE READING

ਮੋਹਾਲੀ ਦੇ ਲੋਕ ਟੈਕਸ ਵਿੱਚ ਵਿਆਜ ਅਤੇ ਜੁਰਮਾਨੇ ਦੀ ਮੁਆਫ਼ੀ ਦਾ ਵੱਧ ਤੋਂ ਵੱਧ ਲਾਭ ਚੁੱਕ ਸਕਣ, ਜਿਸ ਨੂੰ ਲੈ ਕੇ ਨਗਰ ਨਿਗਮ ਮੋਹਾਲੀ ਨੇ ਐਤਵਾਰ ਤੇ ਸ਼ਨਿੱਚਰਵਾਰ ਨੂੰ ਪ੍ਰਾਪਰਟੀ ਟੈਕਸ ਬ੍ਰਾਂਚ ਖੁੱਲ੍ਹੀ ਰੱਖਣ ਦਾ ਫੈਸਲਾ ਲਿਆ ਹੈ। ਨਗਰ ਨਿਗਮ ਨੇ ਇਹ ਵੀ ਫੈਸਲਾ ਲਿਆ ਹੈ, ਕਿ ਇਸ ਸੰਬੰਧੀ Industrial Area Mohali ਵਿੱਚ ਕੈਂਪ ਵੀ ਲਗਾਇਆ ਜਾਵੇਗਾ।


ਉਧਰ ਨਗਰ ਨਿਗਮ ਖਰੜ ਨੇ ਵੀ ਦੋ ਦਿਨ ਆਪਣੀ ਪ੍ਰਾਪਰਟੀ ਟੈਕਸ ਬ੍ਰਾਂਚ ਨੂੰ ਖੋਲ੍ਹਣ ਦਾ ਫੈਸਲਾ ਲਿਆ ਹੈ ਜਿਸ ਸੰਬੰਧੀ ਜਾਣਕਾਰੀ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ 'ਚ ਵਨ ਟਾਈਮ ਸੈਟਲਮੈਂਟ ਪ੍ਰਾਪਰਟੀ ਟੈਕਸ ਲੈਣ ਦੀ ਆਖਰੀ ਮਿਤੀ 31 ਤਰੀਕ ਰੱਖੀ ਗਈ ਹੈ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿੱਚ ਸਰਕਾਰੀ ਦਫਤਰ 'ਚ ਪ੍ਰਾਪਰਟੀ ਟੈਕਸ ਭਰਨ ਲਈ ਆ ਰਹੇ ਹਨ, ਉੱਥੇ ਹੀ ਪਿਛਲੇ ਸਮੇਂ ਦੌਰਾਨ ਜੇਕਰ ਲੋਕਾਂ ਨੇ ਪ੍ਰਾਪਰਟੀ ਟੈਕਸ ਨਹੀਂ ਭਰਿਆ ਤਾਂ ਉਨ੍ਹਾਂ ਉੱਤੇ ਕੋਈ ਜੁਰਮਾਨਾ ਨਹੀਂ ਲਗਾਇਆ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਟੈਕਸ ਜਮ੍ਹਾਂ ਕਰਵਾਉਂਣ ਨੂੰ ਲੈ ਕੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਕਾਰਨ ਨਗਰ ਕੌਂਸਲ ਖਰੜ ਨੇ ਸ਼ਨਿੱਚਰਵਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਐਤਵਾਰ ਨੂੰ ਵੀ ਸਰਕਾਰੀ ਦਫਤਰ ਲੋਕਾਂ ਲਈ ਖੋਲ੍ਹੇ ਜਾਣਗੇ।


ਉਧਰ ਲੋਕਾਂ ਦਾ ਕਹਿਣਾ ਹੈ ਕਿ ਆਨਲਾਈਨ ਸਿਸਟਮ ਸਹੀ ਕਰੀਕੇ ਨਾਲ ਕੰਮ ਨਹੀਂ ਕਰ ਰਿਹਾ , ਜਿਸ ਕਰਕੇ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਹਾਮਣਾ ਕਰਨਾ ਪੈ ਰਿਹਾ ਹੈ ਨਾਲ ਹੀ ਲੋਕ ਟੈਕਸ ਜਮ੍ਹਾਂ ਕਰਵਾਉਣ ਸੰਬੰਧੀ ਦਿੱਤੀ ਛੋਟ ਵਿੱਚ ਤਰੀਕ ਦਾ ਵਾਧਾ ਕੀਤਾ ਜਾਵੇ।


ਇਹ ਵੀ ਪੜ੍ਹੋ: Canada News: ਸਰੀ ਵਿੱਚ ਲਕਸ਼ਮੀ ਨਰਾਇਣ ਮੰਦਿਰ ਦੇ ਪ੍ਰਧਾਨ ਦੇ ਬੇਟੇ ਦੇ ਘਰ 'ਤੇ ਫਾਈਰਿੰਗ


ਦੱਸ ਦਈਏ ਕਿ ਪੰਜਾਬ ਸਰਕਾਰ ਨੇ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਂਣ ਅਤੇ ਵਿਆਜ ਅਤੇ ਜੁਰਮਾਨੇ ਦੀ ਮੁਆਫ਼ੀ ਦੀ ਅੰਤਿਮ ਮਿਤੀ ਸਿਰਫ਼ 31 ਦਸੰਬਰ ਰੱਖੀ ਗਈ ਸੀ, 31 ਦਸੰਬਰ ਤੋਂ ਬਾਅਦ ਅਤੇ 31 ਮਾਰਚ 2024 ਤੱਕ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਨੂੰ ਵਿਆਜ ਅਤੇ ਜੁਰਮਾਨੇ ਦੀ ਛੋਟ ਦਾ ਸਿਰਫ਼ 50 ਫ਼ੀਸਦੀ ਲਾਭ ਦੇਂਣ ਦਾ ਫੈਸਲਾ ਲਿਆ ਗਿਆ ਸੀ। ਜਿਸ ਤੋਂ ਬਾਅਦ ਲੋਕਾਂ ਨੂੰ ਆਪਣੀ ਪ੍ਰਾਪਰਟੀ ਟੈਕਸ ਸਮੇਤ ਵਿਆਜ ਅਤੇ ਜੁਰਮਾਨੇ ਦੇ ਜਮ੍ਹਾਂ ਕਰਵਾਉਂਣ ਪਵੇਗਾ। 


ਇਹ ਵੀ ਪੜ੍ਹੋ: Ludhiana News: 2 ਸਾਲਾਂ ਤੋਂ 14 ਸਾਲ ਦੀ ਬੱਚੀ ਨੂੰ ਬਣਾਇਆ ਸੀ ਬੰਧਕ, ਮਦਦ ਲਈ ਅੱਗੇ ਆਈ ਚਾਈਲਡ ਵੈਲਫੇਅਰ ਸੁਸਾਇਟੀ