Muktsar Sahib(Anmol Singh Warring): ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ ਮੁਕਤਸਰ ਸਾਹਿਬ ਜੀ ਵੱਲੋਂ ਪੁਲਿਸ ਦੀਆ ਵੱਖ-ਵੱਖ ਟੀਮਾਂ ਬਣਾ ਕੇ ਜਿੱਥੇ ਨਾਕਾਬੰਦੀ ਕਰ ਕੇ ਸ਼ੱਕੀ ਪੁਰਸ਼ਾਂ ਤੇ ਟਿਕਾਣਿਆ 'ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਉੱਥੇ ਹੀ ਪੁਲਿਸ ਟੀਮਾਂ ਵੱਲੋਂ ਪਿੰਡਾ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਂਦਿਆ ਨਸ਼ਿਆ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਨਸ਼ੇ ਵੇਚਣ ਵਾਲੇ ਸੌਦਾਗਰਾ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਜੇਲ੍ਹਾ ਵਿੱਚ ਸੁੱਟਿਆ ਜਾ ਰਿਹਾ ਹੈ।


ਇਸੇ ਤਹਿਤ ਹੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿੰਨਾ ਨਸ਼ਾ ਤਸਕਰਾਂ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜਿਆ ਜਾ ਰਿਹਾ ਹੈ।


ਇਸੇ ਤਹਿਤ ਹੀ ਸਤਨਾਮ ਸਿੰਘ ਡੀ.ਐਸ.ਪੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਐਸ.ਆਈ ਵਰੁਨ ਮੁੱਖ ਅਫਸਰ ਥਾਣਾ ਸਿਟੀ ਮੁਕਤਸਰ ਸਾਹਿਬ ਵੱਲੋਂ ਮੁਕਤਸਰ ਸਾਹਿਬ ਦੇ ਨਸ਼ਾ ਤਸਕਰ ਦੀ ਪ੍ਰਾਪਰਟੀ ਨੂੰ ਸੀਲ ਕੀਤਾ ਗਿਆ ਹੈ।


ਇਸ ਮੋਕੇ ਸਤਨਾਮ ਸਿੰਘ ਡੀ.ਐਸ.ਪੀ ਮੁਕਤਸਰ ਸਾਹਿਬ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮੰਨਜੂਰਾ ਦੇਵੀ ਪਤਨੀ ਰਸੀਦ ਖਾਨ ਵਾਸੀ ਆਦਰਸ਼ ਨਗਰ ਮੁਕਤਸਰ ਸਾਹਿਬ, ਜਿਸ ਦੇ ਖਿਲਾਫ ਮੁਕੱਦਮਾ ਨੰਬਰ 63 ਮਿਤੀ 09.05.2015 ਅ/ਧ 21/22/61 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਮੁਕਤਸਰ ਸਾਹਿਬ ਵਿਖੇ ਦਰਜ ਹੈ ਜਿਸ ਵਿੱਚ ਇਸ ਪਾਸੋਂ ਕਮਰਸ਼ੀਅਲ ਮਾਤਰਾ ਦਾ ਨਸ਼ਾ ਬ੍ਰਾਮਦ ਹੋਈਆ ਸੀ।


ਮੰਨਜੂਰਾ ਦੇਵੀ ਪਤਨੀ ਰਸੀਦ ਖਾਨ ਵਾਸੀ ਆਦਰਸ਼ ਨਗਰ ਮੁਕਤਸਰ ਸਾਹਿਬ ਵੱਲੋਂ ਨਸ਼ਾ ਤਸਕਰੀ ਕਰਕੇ ਬਣਾਈ ਪ੍ਰਾਪਰਟੀ ਗਈ ਹੈ। ਜਿਸ ਪ੍ਰਾਪਰਟੀ ਦੀ ਕੁੱਲ ਕੀਮਤ 57 ਲੱਖ 50 ਹਜਾਰ ਰੁਪਏ ਬਣਦੀ ਹੈ, ਜਿਸ ਦੀ ਅਟੈਚਮੈਂਟ ਲਈ 68 ਐਫ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ 'ਤੇ ਉਸਦੇ ਪ੍ਰਾਪਰਟੀ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਪ੍ਰਾਪਰਟੀ ਵੇਚ ਨਹੀ ਸਕੇਗੀ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ।


ਡੀ.ਐਸ.ਪੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ।ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।