Samrala News(ਵਰੁਣ ਕੌਸ਼ਲ) : ਬਾਇਓ ਗੈਸ ਫੈਕਟਰੀ ਦੇ ਵਿਰੋਧ ਵਿੱਚ ਧਰਨਾ ਲਗਾਈ ਬੈਠੇ ਪਿੰਡ ਵਾਲਿਆਂ ਵੱਲੋਂ ਪ੍ਰਸ਼ਾਸ਼ਨ ਵੱਲੋਂ ਸਾਰ ਨਾ ਲਏ ਜਾਣ ਉਤੇ ਸਮਰਾਲਾ ਦੇ ਬਾਜ਼ਾਰ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਵੱਲੋ ਰੋਸ ਮਾਰਚ ਕੱਢਿਆ ਗਿਆ ਤੇ ਐਸਡੀਐਮ ਨੂੰ ਮੰਗ ਪੱਤਰ ਸੌਂਪਿਆ ਗਿਆ।


COMMERCIAL BREAK
SCROLL TO CONTINUE READING

ਸਮਰਾਲਾ ਦੇ ਪਿੰਡ ਮੁਸ਼ਕਾਬਾਦ ਵਿੱਚ ਲੱਗਣ ਵਾਲੀ ਗੈਸ ਫੈਕਟਰੀ ਦੇ ਅੱਗੇ ਪਿਛਲੇ 10 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਲੱਗੇ ਪੱਕੇ ਧਰਨਾ ਤੋਂ ਬਾਅਦ ਹੁਣ ਪਿੰਡ ਵਾਸੀਆਂ ਵੱਲੋਂ ਸਮਰਾਲਾ ਦੇ ਪ੍ਰਸ਼ਾਸਨ ਵੱਲੋਂ ਸਾਰ ਨਾ ਲਏ ਜਾਣ ਉਤੇ ਸਮੂਹ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਨੇ ਮੁਸ਼ਕਾਬਾਦ ਪਿੰਡ ਤੋਂ ਲੈ ਕੇ ਸਮਰਾਲਾ ਦੇ ਬਾਜ਼ਾਰ ਵਿੱਚ ਰੋਸ ਮਾਰਚ ਕੱਢਿਆ।


ਰੋਸ ਮਾਰਚ ਕੱਢਣ ਤੋਂ ਬਾਅਦ ਐਸਡੀਐਮ ਦਫਤਰ ਅੱਗੇ ਧਰਨਾ ਲਗਾਇਆ ਗਿਆ। ਜਿੱਥੇ ਐਸਡੀਐਮ ਨੂੰ ਮੰਗ ਪੱਤਰ ਸੌਂਪਿਆ ਗਿਆ। ਪਿੰਡ ਵਾਸੀਆਂ ਅਤੇ ਜਥੇਬੰਦੀਆਂ ਵੱਲੋਂ ਇਸ ਰੋਸ ਪ੍ਰਦਰਸ਼ਨ ਵਿੱਚ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ


ਪਿੰਡ ਵਾਲਿਆਂ ਵੱਲੋਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਜੇਕਰ ਜਲਦ ਤੋਂ ਜਲਦ ਇਸਦਾ ਕੋਈ ਹੱਲ ਨਾ ਕੱਢਿਆ ਗਿਆ ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਧਰਨਾ ਦੇ ਰਹੇ ਪਿੰਡ ਵਾਸੀਆਂ ਵੱਲੋਂ ਤੇ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਐਸਡੀਐਮ ਸਮਰਾਲਾ ਨੂੰ ਮੰਗ ਪੱਤਰ ਦਿੱਤਾ ਉਥੇ ਹੀ ਐਸਡੀਐਮ ਸਮਰਾਲਾ ਨੇ ਇਸ ਮੰਗ ਪੱਤਰ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਬਾਰੇ ਦੱਸਿਆ।


ਇਹ ਵੀ ਪੜ੍ਹੋ : Charanjit Singh Channi News: ਚੰਨੀ ਨੂੰ ਬੀਬੀ ਜਗੀਰ ਕੌਰ ਦੀ ਠੋਡੀ ਥੱਲੇ ਹੱਥ ਲਗਾਉਣਾ ਪਿਆ ਮਹਿੰਗਾ; ਮਹਿਲਾ ਕਮਿਸ਼ਨ ਦਾ ਐਕਸ਼ਨ